ਸੱਤ ਜਨਮਾਂ ਦੇ ਸਾਥ ਦਾ ਵਾਅਦਾ ਕਰਨ ਵਾਲਾ ਪਤੀ ਬਣਿਆ ਹੈਵਾਨ, ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰੀ ਪਤਨੀ

Saturday, Jul 15, 2023 - 06:19 PM (IST)

ਸੱਤ ਜਨਮਾਂ ਦੇ ਸਾਥ ਦਾ ਵਾਅਦਾ ਕਰਨ ਵਾਲਾ ਪਤੀ ਬਣਿਆ ਹੈਵਾਨ, ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰੀ ਪਤਨੀ

ਸ੍ਰੀ ਚਮਕੌਰ ਸਾਹਿਬ (ਕੌਸ਼ਲ) : ਬੀਤੀ ਰਾਤ ਇੱਥੋਂ ਨੇੜੇ ਪੈਂਦੇ ਪਿੰਡ ਬਰਸਾਲਪੁਰ ਵਿਖੇ ਪਤੀ ਨੇ ਆਪਣੀ ਪਤਨੀ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਥਾਣਾ ਮੁਖੀ ਗੁਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਿਤਾ ਬਲਜੀਤ ਰਾਏ ਵਾਸੀ ਬਸੀ ਨੇ ਬਿਆਨ ਦਰਜ ਕਰਵਾਏ ਕਿ ਉਸ ਦੀ ਲੜਕੀ ਰੀਮਾ ਕੁਮਾਰੀ (25) ਦਾ ਵਿਆਹ ਸ਼ਰਨਜੀਤ ਸਿੰਘ ਕਾਕੂ ਨਾਲ 8 ਸਾਲ ਪਹਿਲਾਂ ਹੋਇਆ ਸੀ। ਵਿਆਹ ਤੋਂ ਬਾਅਦ ਲੜਕੀ ਨੇ ਸਾਨੂੰ ਦੱਸਿਆ ਕਿ ਉਸਦਾ ਪਤੀ ਰੋਜ਼ਾਨਾ ਉਸਦੀ ਕੁੱਟਮਾਰ ਕਰਦਾ ਹੈ। ਮੇਰੀ ਲੜਕੀ ਦੀ ਸੱਸ, ਸਹੁਰਾ, ਨਨਾਣਾਂ ਅਤੇ ਜਵਾਈ ਵੀ ਉਸਨੂੰ ਤੰਗ-ਪ੍ਰੇਸ਼ਾਨ ਕਰਦੇ ਸਨ।

ਇਹ ਵੀ ਪੜ੍ਹੋ : ਸ਼ਾਮ ਢਲਦੇ ਅੱਯਾਸ਼ੀ ਦਾ ਅੱਡਾ ਬਣ ਜਾਂਦੀ ਲੁਧਿਆਣਾ ਦੀ ਸਬਜ਼ੀ ਮੰਡੀ, ਜ਼ੋਰਾਂ ਨਾਲ ਚੱਲਦਾ ਜਿਮਸ ਫਰੋਸ਼ੀ ਦਾ ਧੰਦਾ

ਉਨ੍ਹਾਂ ਕਿਹਾ ਕਿ ਘਟਨਾ ਵਾਲੀ ਰਾਤ ਉਸ ਦੇ ਕੁੜਮ ਰਾਮ ਮੂਰਤੀ ਨੇ ਫੋਨ ਕਰਕੇ ਕਿਹਾ ਕਿ ਤੁਹਾਡੀ ਲੜਕੀ ਰੀਮਾ ਬਹੁਤ ਬੀਮਾਰ ਹੈ ਅਤੇ ਸਰਕਾਰੀ ਹਸਪਤਾਲ ਰੂਪਨਗਰ ਵਿਖੇ ਦਾਖਲ ਹੈ। ਉਹ ਹਸਪਤਾਲ ਗਏ ਪਰ ਉੱਥੇ ਸਾਨੂੰ ਰੀਮਾ ਦਾਖ਼ਲ ਨਹੀਂ ਮਿਲੀ ਅਤੇ ਅਸੀਂ ਪਿੰਡ ਬਰਸਾਲਪੁਰ ਪਹੁੰਚੇ ਤਾਂ ਉੱਥੇ ਰੀਮਾ ਦੀ ਸੱਸ ਨੇ ਕਿਹਾ ਕਿ ਤੁਹਾਡੀ ਲੜਕੀ ਮਰ ਗਈ ਹੈ। ਸ੍ਰੀ ਚਮਕੌਰ ਸਾਹਿਬ ਥਾਣੇ ਦੀ ਪੁਲਸ ਨੇ ਰੀਮਾ ਦੇ ਪਤੀ ਸ਼ਰਨਜੀਤ ਸਿੰਘ ਕਾਕੂ, ਸਹੁਰਾ ਰਾਮ ਮੂਰਤੀ, ਸੱਸ ਕਾਂਤਾ ਅਤੇ ਨਨਾਣਾਂ ਰਿਤੂ, ਜੋਬਨ ਅਤੇ ਬੱਬੀ ’ਤੇ ਕਤਲ ਦੀ ਧਾਰਾ ਤਹਿਤ ਪਰਚਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਫਰੀਦਕੋਟ ਜੇਲ੍ਹ ਵਿਚ ਬੰਦ ਖ਼ਤਰਨਾਕ ਗੈਂਗਸਟਰ ਗੋਰੂ ਬੱਚਾ ’ਤੇ ਹਮਲਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 


author

Gurminder Singh

Content Editor

Related News