ਪਤਨੀ ਦਾ ਕਾਰਾ, ਪ੍ਰੇਮੀ ਨਾਲ ਮਿਲ ਕੇ ਮਰਵਾਇਆ ਪਤੀ

01/06/2019 4:14:40 PM

ਸੰਗਰੂਰ (ਵਿਵੇਕ ਸਿੰਧਵਾਨੀ, ਰਵੀ) : ਪ੍ਰੇਮੀ ਨਾਲ ਮਿਲ ਕੇ ਪਤਨੀ ਵਲੋਂ ਪਤੀ ਦਾ ਕਤਲ ਕਰਵਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਪਤਨੀ ਅਤੇ ਇਕ ਵਿਅਕਤੀ ਦੀ ਗ੍ਰਿਫਤਾਰੀ ਅਜੇ ਬਾਕੀ ਹੈ। ਥਾਣਾ ਸ਼ੇਰਪੁਰ ਦੇ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਪੁਲਸ ਕੋਲ ਲੀਲਾ ਸਿੰਘ ਪੁੱਤਰ ਭਜਨ ਸਿੰਘ ਵਾਸੀ ਨਾਰੀਕੇ ਥਾਣਾ ਅਮਰਗੜ੍ਹ ਨੇ ਬਿਆਨ ਦਰਜ ਕਰਵਾਏ ਕਿ ਮੇਰੇ ਪੁੱਤਰ ਕੁਲਦੀਪ ਸਿੰਘ ਦਾ ਵਿਆਹ 17 ਸਾਲ ਪਹਿਲਾਂ ਮਨਦੀਪ ਕੌਰ ਨਾਲ ਹੋਇਆ ਸੀ। ਮੇਰਾ ਲੜਕਾ ਕੰਬਾਈਨ 'ਤੇ ਡਰਾਇਵਰੀ ਕਰਦਾ ਸੀ। ਹਰਬੰਸ ਸਿੰਘ ਨਾਮਕ ਵਿਅਕਤੀ ਦਾ ਸਾਡੇ ਘਰ ਦਸ ਸਾਲ ਤੋਂ ਆਉਣਾ ਜਾਣਾ ਸੀ। ਹਰਬੰਸ ਸਿੰਘ ਦੇ ਮਨਦੀਪ ਕੌਰ ਨਾਲ ਨਾਜਾਇਜ਼ ਸਬੰਧ ਸਨ। ਮੇਰਾ ਲੜਕਾ ਕੁਲਦੀਪ ਸਿੰਘ ਆਪਣੀ ਪਤਨੀ ਨੂੰ ਅਜਿਹਾ ਕਰਨ ਤੋਂ ਰੋਕਦਾ ਸੀ। ਇਸ ਤੋਂ ਖਫਾ ਹੋ ਕੇ ਮੇਰੀ ਨੂੰਹ ਨੇ ਹਰਬੰਸ ਸਿੰਘ ਅਤੇ ਉਸ ਦੇ ਸਾਥੀਆਂ ਨਾਲ ਮਿਲ ਕੇ ਮੇਰੇ ਬੇਟੇ ਦਾ ਕਤਲ ਕਰਵਾ ਦਿੱਤਾ ਅਤੇ ਲਾਸ਼ ਨੂੰ ਡਰੇਨ 'ਚ ਸੁੱਟ ਦਿੱਤਾ। 
ਲੀਲਾ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਨੇ ਹਰਬੰਸ ਸਿੰਘ ਪੁੱਤਰ ਜਰਨੈਲ ਸਿੰਘ, ਹਰਪ੍ਰੀਤ ਸਿੰਘ ਪੁੱਤਰ ਸਿੰਗਾਰਾ ਸਿੰਘ, ਮਨਦੀਪ ਕੌਰ ਪਤਨੀ ਕੁਲਦੀਪ ਸਿਘ, ਕਾਲਾ ਸਿੰਘ ਪੁੱਤਰ ਬਿੰਦਰ ਸਿੰਘ ਵਿਰੁੱਧ ਕੇਸ ਦਰਜ ਕਰ ਲਿਆ ਹੈ। ਹਰਬੰਸ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਦਕਿ ਮ੍ਰਿਤਕ ਦੀ ਪਤਨੀ ਮਨਦੀਪ ਕੌਰ ਅਤੇ ਕਾਲਾ ਸਿੰਘ ਦੀ ਗ੍ਰਿਫਤਾਰੀ ਅਜੇ ਬਾਕੀ ਹੈ।


Gurminder Singh

Content Editor

Related News