ਪਤਨੀ ਤੋਂ ਪਰੇਸ਼ਾਨ ਪਤੀ ਨੇ ਨਿਗਲੀ ਜ਼ਹਿਰੀਲੀ ਵਸਤੂ, ਮੌਤ

06/17/2019 3:33:20 PM

ਨਾਭਾ (ਰਾਹੁਲ) - ਨਾਭਾ ਬਲਾਕ ਦੇ ਪਿੰਡ ਅਚਲ ਦੇ ਰਹਿਣ ਵਾਲੇ ਇਕ ਵਿਅਕਤੀ ਵਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੁਖਚੈਨ ਸਿੰਘ ਵਜੋਂ ਹੋਈ ਹੈ, ਜਿਸ ਨੇ ਆਪਣੀ ਪਤਨੀ ਤੋਂ ਪਰੇਸ਼ਾਨ ਹੋ ਕੇ ਮੌਤ ਨੂੰ ਗਲ ਲਗਾ ਲਿਆ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਮਿਲੀ ਜਾਣਕਾਰੀ ਅਨੁਸਾਰ ਸੁਖਚੈਨ ਦੀ ਪਤਨੀ ਪਿਛਲੇ ਇਕ ਸਾਲ ਤੋਂ ਕਿਸੇ ਗੈਰ ਵਿਅਕਤੀ ਨਾਲ ਰਹਿ ਰਹੀ ਸੀ, ਜਿਸ ਦੇ 5 ਬੱਚੇ ਸਨ। ਉਕਤ ਬੱਚਿਆਂ ਦਾ ਪਾਲਣ-ਪੋਸ਼ਣ ਅਤੇ ਦੇਖਭਾਲ ਸੁਖਚੈਨ ਸਿੰਘ ਕਰਦਾ ਸੀ, ਜਿਸ ਕਾਰਨ ਉਹ ਡਿਪਰੈਸ਼ਨ 'ਚ ਸੀ। ਉਸ ਨੇ ਕਈ ਵਾਰ ਆਪਣੀ ਪਤਨੀ ਨੂੰ ਵਾਪਸ ਘਰ ਲਿਆਉਣ ਦੀ ਕੋਸ਼ਿਸ਼ ਕੀਤੀ ਪਰ ਵਾਰ-ਵਾਰ ਕੁੱਟਮਾਰ ਦਾ ਸ਼ਿਕਾਰ ਹੋਣ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਪਰਿਵਾਰ ਖਿਲਾਫ ਮਾਮਲਾ ਦਰਜ ਕਰਵਾ ਕੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ।


rajwinder kaur

Content Editor

Related News