ਸਹੁਰੇ ਪਰਿਵਾਰ ਨੇ ਅਗਵਾ ਕੀਤਾ ਜਵਾਈ, ਬੁਰੀ ਤਰ੍ਹਾਂ ਕੁੱਟਮਾਰ ਤੋਂ ਬਾਅਦ ਸੜਕ ''ਚ ਸੁੱਟਿਆ

Sunday, Jul 02, 2017 - 01:26 PM (IST)

ਮੋਗਾ (ਆਜ਼ਾਦ) : ਪਤੀ-ਪਤਨੀ ਵਿਚਕਾਰ ਚੱਲ ਰਹੇ ਝਗੜੇ ਨੂੰ ਲੈ ਕੇ ਸਹੁਰੇ ਪਰਿਵਾਰ ਵੱਲੋਂ ਆਪਣੇ ਜਵਾਈ ਸੰਤ ਨਗਰ ਮੋਗਾ ਨਿਵਾਸੀ ਦਲਜੀਤ ਸਿੰਘ ਨੂੰ ਅਗਵਾ ਕਰ ਕੇ ਉਸ ਨੂੰ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰ ਕੇ ਸੜਕ 'ਤੇ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਉਣਾ ਪਿਆ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਕੀ ਹੈ ਮਾਮਲਾ
ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ 'ਚ ਦਲਜੀਤ ਸਿੰਘ ਪੁੱਤਰ ਰਾਮ ਸਿੰਘ ਨੇ ਦੱਸਿਆ ਕਿ ਉਸ ਦਾ ਵਿਆਹ ਕਰੀਬ 2 ਸਾਲ ਪਹਿਲਾਂ ਬੁੱਢਲਾਡਾ ਨਿਵਾਸੀ ਉਪਾਸਨਾ ਪੁੱਤਰੀ ਰਵਿੰਦਰ ਕੁਮਾਰ ਦੇ ਨਾਲ ਧਾਰਮਿਕ ਰੀਤੀ-ਰਿਵਾਜਾਂ ਅਨੁਸਾਰ ਹੋਇਆ ਸੀ। ਉਸ ਦਾ ਇਕ ਬੱਚਾ ਹੈ। ਕਰੀਬ 5-6 ਮਹੀਨੇ ਪਹਿਲਾਂ ਝਗੜਾ ਹੋਣ ਕਾਰਨ ਉਸ ਦੀ ਪਤਨੀ ਉਸ ਨੂੰ ਛੱਡ ਕੇ ਚਲੀ ਗਈ ਸੀ। ਉਸ ਨੇ ਦੱਸਿਆ ਕਿ ਬੀਤੇ ਦਿਨ ਮੇਰਾ ਸਹੁਰਾ ਰਵਿੰਦਰ ਕੁਮਾਰ, ਸਾਲਾ ਪਾਰਸ ਕੁਮਾਰ, ਸਾਲੀ ਜਸ਼ਨ, ਬਲਜਿੰਦਰ ਕੁਮਾਰ ਅਤੇ ਸੇਠੀ ਸਾਡੇ ਘਰ ਆਏ ਅਤੇ ਘਰ ਵਿਚ ਆ ਕੇ ਮੇਰੀ ਕੁੱਟਮਾਰ ਕਰਨ ਲੱਗੇ ਅਤੇ ਇਸ ਤੋਂ ਬਾਅਦ ਮੈਨੂੰ ਉਹ ਆਪਣੀ ਗੱਡੀ 'ਚ ਅਗਵਾ ਕਰ ਕੇ ਲੈ ਗÂੈ ਅਤੇ ਰਸਤੇ 'ਚ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰ ਕੇ ਪਿੰਡ ਲੰਡੇਕੇ ਕੋਲ ਛੱਡ ਕੇ ਫਰਾਰ ਹੋ ਗਏ। ਉਸ ਨੇ ਦੱਸਿਆ ਕਿ ਇਸ ਸਬੰਧੀ ਕਈ ਵਾਰ ਪੰਚਾਇਤੀ ਤੌਰ 'ਤੇ ਫੈਸਲਾ ਕਰਨ ਦਾ ਯਤਨ ਵੀ ਕੀਤਾ ਗਿਆ ਸੀ।
ਕੀ ਹੋਈ ਪੁਲਸ ਕਾਰਵਾਈ
ਘਟਨਾ ਦੀ ਜਾਣਕਾਰੀ ਮਿਲਣ 'ਤੇ ਥਾਣਾ ਮਹਿਣਾ ਦੇ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਪੁਲਸ ਪਾਰਟੀ ਨਾਲ ਮੌਕੇ ਤੇ ਪਹੁੰਚੇ ਅਤੇ ਜਾਂਚ ਤੋਂ ਇਲਾਵਾ ਆਸ-ਪਾਸ ਦੇ ਲੋਕਾਂ ਕੋਲੋਂ ਪੁੱਛਗਿੱਛ ਕਰ ਕੇ ਉਕਤ ਮੁਲਜ਼ਮਾਂ ਖਿਲਾਫ ਘਰ ਆ ਕੇ ਕੁੱਟਮਾਰ ਕਰਨ ਅਤੇ ਅਗਵਾ ਕਰ ਕੇ ਲਿਜਾਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।


Related News