ਲੁਧਿਆਣਾ ''ਚ ਪਤੀ ਵਲੋਂ ਗਲਾ ਵੱਢ ਕੇ ਪਤਨੀ ਦਾ ਕਤਲ
Sunday, Dec 24, 2017 - 07:53 PM (IST)

ਲੁਧਿਆਣਾ\ਸਾਹਨੇਵਾਲ (ਜਗਰੂਪ) : ਲੁਧਿਆਣਾ ਦੇ ਢੰਡਾਰੀ ਖੁਰਦ ਵਿਖੇ ਚਰਿੱਤਰ 'ਤੇ ਸ਼ੱਕ ਕਰਨ ਦੇ ਚੱਲਦੇ ਪਤੀ ਵਲੋਂ ਪਤਨੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਤੋਂ ਬਾਅਦ ਕਾਤਲ ਪਤੀ ਫਰਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਢੰਡਾਰੀ ਖੁਰਦ ਵਿਖੇ ਰਹਿਣ ਵਾਲੀ ਅੰਜਲੀ ਤਿਵਾੜੀ ਜਗਰਾਤਿਆਂ ਵਿਚ ਗਾਉਣ ਦਾ ਕੰਮ ਕਰਦੀ ਸੀ ਅਤੇ ਉਸ ਦਾ ਪਤੀ ਜਤਿੰਦਰ ਤਿਵਾੜੀ ਉਸ ਦੇ ਚਰਿੱਤਰ 'ਤੇ ਸ਼ੱਕ ਸੀ, ਜਿਸ ਦੇ ਚੱਲਦੇ ਬੀਤੇ ਰਾਤ ਲਗਭਗ 8 ਵਜੇ ਦੇ ਕਰੀਬ ਜਤਿੰਦਰ ਨੇ ਅੰਜਲੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਅਤੇ ਵਾਰਦਾਤ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਥਾਣਾ ਸਾਹਨੇਵਾਲ ਦੀ ਪੁਲਸ ਨੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਸ ਨੇ ਮ੍ਰਿਤਕਾ ਦੇ ਪਿਤਾ ਵਿਨੋਦ ਕੁਮਾਰ ਦੇ ਬਿਆਨਾਂ 'ਤੇ 302 ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵਲੋਂ ਦੋਸ਼ੀ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।