ਮਾਨਸਾ ’ਚ ਦਿਲ ਝੰਜੋੜਨ ਵਾਲੀ ਘਟਨਾ, ਗਰੀਬੀ ਕਾਰਣ ਪਤੀ-ਪਤਨੀ ਨੇ ਇਕੱਠਿਆਂ ਨਿਗਲਿਆ ਜ਼ਹਿਰ

Sunday, Jan 16, 2022 - 05:48 PM (IST)

ਮਾਨਸਾ ’ਚ ਦਿਲ ਝੰਜੋੜਨ ਵਾਲੀ ਘਟਨਾ, ਗਰੀਬੀ ਕਾਰਣ ਪਤੀ-ਪਤਨੀ ਨੇ ਇਕੱਠਿਆਂ ਨਿਗਲਿਆ ਜ਼ਹਿਰ

ਮਾਨਸਾ/ਭੀਖੀ (ਜੱਸਲ, ਤਾਇਲ) : ਪਿੰਡ ਸਮਾਓ ਦੇ ਇਕ ਪਰਿਵਾਰ ਵਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਤਮ ਹੱਤਿਆ ਕਰਨ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਦੇ ਸਰਪੰਚ ਪਰਮਜੀਤ ਕੌਰ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭੋਲਾ ਸਿੰਘ ਸਮਾਓ ਨੇ ਦੱਸਿਆ ਕਿ ਪਿੰਡ ਸਮਾਓ ਦਾ ਨੌਜਵਾਨ ਪਿਛਲੇ 3-4 ਸਾਲ ਤੋਂ ਮਾਨਸਾ ਕੈਂਚੀਆਂ ਵਿਖੇ ਰਹਿ ਰਿਹਾ ਸੀ, ਆਰਥਿਕ ਤੰਗੀ ਕਾਰਨ ਪ੍ਰੇਸ਼ਾਨ ਰਹਿੰਦਾ ਸੀ। ਬੀਤੇ ਦਿਨੀਂ ਉਸਦਾ ਬੇਟਾ ਨਾਨਕੇ ਗਿਆ ਹੋਇਆ ਸੀ ਅਤੇ ਗਗਨਦੀਪ ਅਤੇ ਉਸਦੀ ਪਤਨੀ ਮਨਦੀਪ ਕੌਰ ਘਰ ਵਿਚ ਸਨ।

ਇਹ ਵੀ ਪੜ੍ਹੋ : ਅੰਮ੍ਰਿਤਸਰ ’ਚ ਅੱਧੀ ਰਾਤ ਨੂੰ ਗੈਂਗਵਾਰ, ਗੈਂਗਸਟਰ ਰਿੰਕਾ ਅਤੇ ਅੰਗਰੇਜ਼ ਦੇ ਸਾਥੀਆਂ ਵਿਚਾਲੇ ਚੱਲੀਆਂ ਗੋਲੀਆਂ

ਬੀਤੀ ਰਾਤ ਉਨ੍ਹਾਂ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਜਿਸ ਨਾਲ ਮਨਦੀਪ ਕੌਰ (24) ਦੀ ਮੌਤ ਹੋ ਗਈ ਜਦਕਿ ਗਗਨਦੀਪ ਸਿੰਘ ਪੁੱਤਰ ਜਸਪਾਲ ਸਿੰਘ ਰਾਮਦਾਸ ਹਸਪਤਾਲ ਬਠਿੰਡਾ ਵਿਖੇ ਜੇਰੇ ਇਲਾਜ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦਾ ਸਮੁੱਚਾ ਸਰਕਾਰੀ/ਗੈਰ ਸਰਕਾਰੀ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਇਸ ਸਮੇਂ ਗੋਰਾ ਸਿੰਘ ਸਮਾਓ ਪੰਚ, ਗੁਰਤੇਜ ਸਿੰਘ ਪੰਚ, ਸੁਖਵਿੰਦਰ ਸਿੰਘ ਪੰਮੀ ਅਤੇ ਬਲਵਿੰਦਰ ਸਿੰਘ ਗੋਸ਼ਾ ਮੈਂਬਰ ਮੌਜੂਦ ਸਨ। ਇਸ ਸਬੰਧੀ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਰਾਤ ਨੂੰ ਲੋਹੜੀ ਦੇ ਪ੍ਰੋਗਰਾਮ ਤੋਂ ਪਰਤਣ ਦੌਰਾਨ ਵਾਪਰਿਆ ਵੱਡਾ ਹਾਦਸਾ, ਪੂਰਾ ਪਰਿਵਾਰ ਹੋ ਗਿਆ ਖ਼ਤਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News