ਕਹਿਰ ਓ ਰੱਬਾ ! ਮੀਂਹ ਕਾਰਣ ਸੁੱਤੇ ਪਏ ਪਰਿਵਾਰ ''ਤੇ ਆ ਡਿੱਗੀ ਛੱਤ, ਪਤੀ-ਪਤਨੀ ਦੀ ਦਰਦਨਾਕ ਮੌਤ
Wednesday, Sep 03, 2025 - 01:43 PM (IST)

ਬਰਨਾਲਾ/ਸ਼ਹਿਣਾ (ਗਰਗ) : ਲਗਾਤਾਰ ਪੈ ਰਹੇ ਮੀਂਹ ਕਾਰਨ ਪਿੰਡ ਮੌੜਾਂ ਵਿਖੇ ਇਕ ਮਜ਼ਦੂਰ ਪਰਿਵਾਰ ਦੇ ਘਰ ਦੀ ਛੱਤ ਡਿੱਗ ਗਈ। ਇਸ ਘਟਨਾ ਵਿਚ ਪਤੀ-ਪਤਨੀ ਦੀ ਮੌਤ ਹੋ ਗਈ ਅਤੇ ਉਨ੍ਹਾਂ ਨਾਲ ਸੁੱਤਾ ਪਿਆ ਪੋਤਰਾ ਗੰਭੀਰ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਕਰਨੈਲ ਸਿੰਘ (60) ਪੁੱਤਰ ਗੁਰਦਿਆਲ ਸਿੰਘ ਅਤੇ ਉਨ੍ਹਾਂ ਦੀ ਪਤਨੀ ਨਿੰਦਰ ਕੌਰ (58) ਆਪਣੇ 12 ਸਾਲ ਦੇ ਪੋਤਰੇ ਮਹਿਕਦੀਪ ਸਿੰਘ ਪੁੱਤਰ ਵਿੰਦਰ ਸਿੰਘ ਨੂੰ ਨਾਲ ਲੈ ਕੇ ਸੁੱਤੇ ਹੋਏ ਸਨ।
ਇਹ ਵੀ ਪੜ੍ਹੋ : ਪਟਿਆਲਾ ਵਿਚ ਖ਼ਤਰੇ ਦੀ ਘੰਟੀ, ਪ੍ਰਸ਼ਾਸਨ ਨੇ ਜਾਰੀ ਕੀਤਾ ਹਾਈ ਅਲਰਟ
ਇਸ ਦੌਰਾਨ ਰਾਤ 11:30 ਵਜੇ ਦੇ ਕਰੀਬ ਗਲੀ ਨਾਲ ਲੱਗਦੇ ਕਮਰੇ ਜਿਸ ਨੂੰ ਡਾਟ ਲੱਗੀ ਹੋਈ ਸੀ ਕਿ ਅਚਾਨਕ ਡਿੱਗ ਪਿਆ। ਇਸ ਦੌਰਾਨ ਚੀਕ ਚਿਹਾੜਾ ਸੁਣਦਿਆਂ ਆਂਢ ਗੁਆਂਢ ਦੇ ਲੋਕ ਇਕੱਠੇ ਹੋਏ ਅਤੇ ਵਰ੍ਹਦੇ ਮੀਂਹ ਵਿਚ ਮਿੱਟੀ ਦੇ ਹੇਠਾਂ ਦੱਬੇ ਗਏ ਪਤੀ-ਪਤਨੀ ਤੇ ਪੋਤਰੇ ਨੂੰ ਬਾਹਰ ਕੱਢਿਆ ਪਰ ਤਦ ਤੱਕ ਦੋਵਾਂ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕਾਂ ਨੂੰ ਲਾਸ਼ਾਂ ਨੂੰ ਮੋਰਚਰੀ ਰੂਮ ਬਰਨਾਲਾ ਵਿਚ ਰਖਵਾਇਆ ਗਿਆ ਹੈ। ਜਦਕਿ ਹਾਦਸੇ ਵਿਚ ਗੰਭੀਰ ਜ਼ਖਮੀ ਹੋਏ ਪੋਤਰੇ ਮੈਕਦੀਪ ਸਿੰਘ ਨੂੰ ਬਰਨਾਲਾ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਮੁੜ ਵੱਧ ਗਈਆਂ ਛੁੱਟੀਆਂ, ਹੁਣ ਇਸ ਤਾਰੀਖ ਨੂੰ ਖੁੱਲ੍ਹਣਗੇ ਸਕੂਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e