ਸੱਤ ਜਨਮਾਂ ਦਾ ਸਾਥ ਦੇਣ ਦਾ ਵਾਅਦਾ ਕਰਨ ਵਾਲੇ ਪਤੀ ਨੇ ਚਾੜ੍ਹਿਆ ਚੰਨ, ਸਕੀ ਭੈਣ ਨੇ ਵੀ ਘੱਟ ਨਾ ਕੀਤੀ
Monday, Sep 07, 2020 - 02:56 PM (IST)
ਤਰਨਤਾਰਨ (ਰਾਜੂ) : ਥਾਣਾ ਖਾਲੜਾ ਪੁਲਸ ਨੇ ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਪਤੀ ਵਲੋਂ ਪਹਿਲੀ ਪਤਨੀ ਦੀ ਕੁੱਟ ਮਾਰ ਕਰਨ, ਦਾਜ ਦਾ ਸਮਾਨ ਖੁਰਦ ਬੁਰਦ ਕਰਨ ਅਤੇ ਬਿਨਾਂ ਤਲਾਕ ਦਿੱਤੇ ਆਪਣੀ ਸਾਲੀ ਨਾਲ ਵਿਆਹ ਕਰਵਾਉਣ ਦੇ ਮਾਮਲੇ 'ਚ ਪਤੀ ਅਤੇ ਉਸ ਦੀ ਦੂਸਰੀ ਪਤਨੀ ਵਿਰੁੱਧ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਪਿੰਡ ਰਾਜੋਕੇ ਨਿਵਾਸੀ ਬੀਬੀ ਨੇ ਦੱਸਿਆ ਕਿ ਉਸ ਦਾ ਵਿਆਹ ਵਰਿੰਦਰ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਜੋੜ ਸਿੰਘ ਵਾਲਾ ਨਾਲ ਪੂਰੇ ਰੀਤੀ ਰਿਵਾਜ਼ਾਂ ਅਨੁਸਾਰ ਹੋਇਆ ਸੀ।
ਇਹ ਵੀ ਪੜ੍ਹੋ : ਫਿਰ ਸ਼ਰਮਸਾਰ ਹੋਈ ਇਨਸਾਨੀਅਤ, 13 ਸਾਲਾ ਕੁੜੀ ਨੇ ਪੁਲਸ ਸਾਹਮਣੇ ਖੋਲ੍ਹੀ ਮਾਂ ਤੇ ਭਰਾ ਦੀ ਗੰਦੀ ਕਰਤੂਤ
ਉਕਤ ਜਨਾਨੀ ਨੇ ਦੱਸਿਆ ਵਿਆਹ ਸਮੇਂ ਉਸ ਦੇ ਮਾਪਿਆਂ ਨੇ ਆਪਣੀ ਹੈਸੀਅਤ ਮੁਤਾਬਕ ਦਾਜ ਦਿੱਤਾ ਪਰ ਉਸ ਦੇ ਪਤੀ ਨੇ ਹੋਰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸ ਵਲੋਂ ਲਿਆਂਦੇ ਸਮਾਨ ਨੂੰ ਖੁਰਦ-ਬੁਰਦ ਕਰਦਿਆਂ ਕੁੱਟ ਮਾਰ ਕਰਕੇ ਘਰੋਂ ਕੱਢ ਦਿੱਤਾ। ਜਿਸ ਤੋਂ ਬਾਅਦ ਉਸ ਦੇ ਪਤੀ ਨੇ ਉਸ ਨੂੰ ਤਲਾਕ ਦਿੱਤੇ ਬਿਨਾਂ ਹੀ ਉਸ ਦੀ ਸਕੀ ਭੈਣ ਨੂੰ ਆਪਣੇ ਚੁੰਗਲ ਵਿਚ ਫਸਾ ਲਿਆ ਅਤੇ ਦੋਵਾਂ ਨੇ ਆਪਸ ਵਿਚ ਵਿਆਹ ਕਰਵਾ ਲਿਆ। ਜਿਸ ਦੀ ਸ਼ਿਕਾਇਤ ਉਸ ਨੇ ਪੁਲਸ ਨੂੰ ਕਰ ਦਿੱਤੀ।
ਇਹ ਵੀ ਪੜ੍ਹੋ : ਇਕ ਹੋਰ ਦੇਹ ਵਪਾਰ ਦਾ ਧੰਦਾ ਹੋਇਆ ਬੇਨਕਾਬ, ਰੰਗੇ ਹੱਥੀਂ ਫੜੀਆਂ ਗਈਆਂ ਜਨਾਨੀਆਂ
ਇਸ ਸੰਬੰਧੀ ਏ.ਐੱਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਉੱਚ ਅਧਿਕਾਰੀਆਂ ਵਲੋਂ ਕਰਨ ਉਪਰੰਤ ਵਰਿੰਦਰ ਸਿੰਘ ਪੁੱਤਰ ਜਗਦੀਸ਼ ਸਿੰਘ ਵਾਸੀ ਜੋੜ ਸਿੰਘ ਵਾਲਾ ਅਤੇ ਰਮਨਦੀਪ ਕੌਰ ਪੁੱਤਰੀ ਸੁੱਖਾ ਸਿੰਘ ਵਾਸੀ ਰਾਜੋਕੇ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਜ਼ਮੀਨੀ ਝਗੜੇ ਨੇ ਧਾਰਿਆ ਖ਼ੂਨੀ ਰੂਪ, ਛਾਤੀ 'ਚ ਗੋਲ਼ੀ ਮਾਰ ਕੇ ਨੌਜਵਾਨ ਦਾ ਕੀਤਾ ਕਤਲ