ਪਤਨੀ ਤੋਂ ਤੰਗ ਆਇਆ ਪਤੀ ਚੁੱਕ ਬੈਠਾ ਖ਼ੌਫਨਾਕ ਕਦਮ, ਇਕੋ ਝਟਕੇ ''ਚ ਉੱਜੜ ਗਿਆ ਪਰਿਵਾਰ

Saturday, Aug 17, 2024 - 11:40 AM (IST)

ਪਤਨੀ ਤੋਂ ਤੰਗ ਆਇਆ ਪਤੀ ਚੁੱਕ ਬੈਠਾ ਖ਼ੌਫਨਾਕ ਕਦਮ, ਇਕੋ ਝਟਕੇ ''ਚ ਉੱਜੜ ਗਿਆ ਪਰਿਵਾਰ

ਭਵਾਨੀਗੜ੍ਹ (ਵਿਕਾਸ ਮਿੱਤਲ) : ਨਦਾਮਪੁਰ ਨੇੜੇ ਇਕ ਵਿਅਕਤੀ ਨੇ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਦੇ ਦੋ ਦਿਨ ਬਾਅਦ ਸ਼ੁੱਕਰਵਾਰ ਨੂੰ ਭੱਟੀਵਾਲ ਨੇੜੇ ਨਹਿਰ 'ਚੋਂ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਸੋਮੀ ਸਿੰਘ ਵਾਸੀ ਲਹਿਰਾਗਾਗਾ ਵਜੋਂ ਹੋਈ ਹੈ। ਇਸ ਸਬੰਧੀ ਪੁਲਸ ਨੇ ਮ੍ਰਿਤਕ ਦੀ ਪਤਨੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਮਲਕੀਤ ਸਿੰਘ ਵਾਸੀ ਵਾਲਮੀਕਿ ਮੁਹੱਲਾ ਲਹਿਰਾਗਾਗਾ ਨੇ ਭਵਾਨੀਗੜ੍ਹ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ 14 ਅਗਸਤ ਨੂੰ ਉਸ ਦੇ ਲੜਕੇ ਸੋਮੀ ਸਿੰਘ ਨੇ ਉਸ ਨੂੰ ਫੋਨ ਕਰਕੇ ਦੱਸਿਆ ਕਿ ਉਸਦੀ ਪਤਨੀ ਅਮਨਦੀਪ ਕੌਰ ਨੇ ਉਸ ਨਾਲ ਕਾਫੀ ਲੜਾਈ-ਝਗੜਾ ਕੀਤਾ ਜਿਸ ਕਾਰਨ ਉਹ ਬਹੁਤ ਦੁਖੀ ਹੈ ਤੇ ਹੁਣ ਉਹ ਜਿਉਣਾ ਨਹੀਂ ਚਾਹੁੰਦਾ, ਇਸ ਲਈ ਉਹ ਨਹਿਰ ਵਿਚ ਛਾਲ ਮਾਰ ਦੇਵੇਗਾ।  

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ

ਸ਼ਿਕਾਇਤਕਰਤਾ ਮਨਜੀਤ ਸਿੰਘ ਨੇ ਦੱਸਿਆ ਕਿ ਕੁਝ ਸਮੇਂ ਬਾਅਦ ਹੀ ਸੋਮੀ ਸਿੰਘ ਦਾ ਫੋਨ ਬੰਦ ਹੋ ਗਿਆ। ਮੌਕੇ 'ਤੇ ਪਹੁੰਚਣ 'ਤੇ ਸੋਮੀ ਸਿੰਘ ਦਾ ਮੋਟਰਸਾਈਕਲ ਨਦਾਮਪੁਰ ਨਹਿਰ ਦੇ ਕੰਢੇ ਖੜ੍ਹਾ ਮਿਲਿਆ। ਪੁਲਸ ਨੂੰ ਸੂਚਨਾ ਦੇਣ ਤੋਂ ਬਾਅਦ ਪਰਿਵਾਰ ਨੇ ਸੋਮੀ ਸਿੰਘ ਦੀ ਭਾਲ ਸ਼ੁਰੂ ਕਰ ਦਿੱਤੀ ਤੇ ਇਸ ਦੌਰਾਨ ਸ਼ੁੱਕਰਵਾਰ ਨੂੰ ਪਿੰਡ ਭੱਟੀਵਾਲ ਨੇੜੇ ਨਹਿਰ ਦੇ ਪੁਲ ਨੇੜਿਓਂ ਸੋਮਾ ਸਿੰਘ ਦੀ ਲਾਸ਼ ਬਰਾਮਦ ਹੋਈ। ਮਾਮਲੇ ਦੀ ਜਾਂਚ ਕਰ ਰਹੇ ਪੁਲਸ ਚੌਕੀ ਕਾਲਾਝਾੜ ਦੇ ਏ. ਐੱਸ. ਆਈ ਜਸਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੋਮਾ ਸਿੰਘ ਦਾ ਕਰੀਬ 12 ਸਾਲ ਪਹਿਲਾਂ ਵਿਆਹ ਹੋਇਆ ਸੀ। ਉਸ ਦਾ ਦੂਜਾ ਵਿਆਹ ਭਵਾਨੀਗੜ੍ਹ ਦੀ ਅਮਨਦੀਪ ਕੌਰ ਨਾਲ ਹੋਇਆ ਸੀ। ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਅਧਾਰ 'ਤੇ ਸੋਮਾ ਸਿੰਘ ਨੂੰ ਮਰਨ ਲਈ ਮਜਬੂਰ ਕਰਨ ਦੇ ਦੋਸ਼ ਹੇਠ ਉਸਦੀ ਪਤਨੀ ਅਮਨਦੀਪ ਕੌਰ ਵਾਸੀ ਸੰਗਤਸਰ ਨਗਰ ਭਵਾਨੀਗੜ੍ਹ ਖ਼ਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪੈਟ੍ਰੋਲੀਅਮ ਐਸੋਸੀਏਸ਼ਨ ਨੇ ਕੀਤਾ ਵੱਡਾ ਐਲਾਨ, ਪੰਜਾਬ ਦੇ ਇਸ ਜ਼ਿਲ੍ਹੇ ਦੇ ਪੰਪ ਰਹਿਣਗੇ ਬੰਦ, ਨਹੀਂ ਮਿਲੇਗਾ ਤੇਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News