ਪਤੀ ਦੇ ਜ਼ੁਲਮਾਂ ਤੋਂ ਤੰਗ ਆਈ ਪਤਨੀ ਨੇ ਨਹਿਰ ''ਚ ਛਾਲ ਮਾਰ ਕੀਤੀ ਖੁਦਕੁਸ਼ੀ

09/22/2018 6:00:54 PM

ਅਬੋਹਰ (ਸੁਨੀਲ) : ਫਾਜ਼ਿਲਕਾ ਦੇ ਅਧੀਨ ਆਉਂਦੇ ਥਾਣਾ ਖੁਈਖੇੜਾ ਪੁਲਸ ਨੇ ਇਕ ਵਿਅਕਤੀ ਦੇ ਬਿਆਨ 'ਤੇ ਉਸਦੀ ਭੈਣ ਵੱਲੋਂ ਪਤੀ ਦੇ ਜ਼ੁਲਮਾਂ ਤੋਂ ਦੁਖੀ ਹੋ ਕੇ ਨਹਿਰ 'ਚ ਛਾਲ ਮਾਰ ਕੇ ਆਤਮਹੱਤਿਆ ਕੀਤੇ ਜਾਣ ਦੇ ਮਾਮਲੇ 'ਚ ਔਰਤ ਦੇ ਪਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਹਰਜੀਤ ਸਿੰਘ ਪੁੱਤਰ ਮੰਦਰ ਸਿੰਘ ਵਾਸੀ ਪਿੰਡ ਭਾਗਸਰ ਥਾਣਾ ਲੱਖੇ ਵਾਲੀ ਜ਼ਿਲਾ ਮੁਕਤਸਰ ਨੇ ਦੱਸਿਆ ਕਿ ਉਸਦੀ ਭੈਣ ਛਿੰਦਰਪਾਲ ਕੌਰ ਦਾ ਵਿਆਹ ਲਖਵਿੰਦਰ ਸਿੰਘ ਪੁੱਤਰ ਬੋਖਲ ਸਿੰਘ ਵਾਸੀ ਪਿੰਡ ਦਾਨੇਵਾਲਾ ਦੇ ਨਾਲ ਹੋਇਆ ਸੀ। 

ਉਕਤ ਨੇ ਦੱਸਿਆ ਕਿ ਉਸ ਦੀ ਭੈਣ ਨੇ ਆਪਣੇ ਪਤੀ ਦੀ ਮਾਰਕੁੱਟ ਅਤੇ ਜ਼ੁਲਮਾਂ ਤੋਂ ਤੰਗ ਆ ਕੇ ਫਾਜ਼ਿਲਕਾ ਅਧੀਨ ਆਉਂਦੇ ਪਿੰਡ ਜੰਡਵਾਲਾ ਮੀਰਾ ਸਾਂਗਲਾ ਦੀ ਗੰਗ ਕੈਨਾਲ 'ਚ ਛਾਲ ਮਾਰ ਕੇ ਆਤਮਹੱਤਿਆ ਕਰ ਲਈ।ਪੁਲਸ ਨੇ ਉਕਤ ਦੇ ਬਿਆਨਾਂ 'ਤੇ ਮ੍ਰਿਤਕਾ ਦੇ ਪਤੀ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।