ਜਲੰਧਰ: ਹੋਟਲ ’ਚ ਔਰਤ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਮੌਕੇ ’ਤੇ ਪੁੱਜੀ ਪਤਨੀ ਨੇ ਰੰਗੇ ਹੱਥੀਂ ਕੀਤਾ ਕਾਬੂ

Monday, Jun 20, 2022 - 04:56 PM (IST)

ਜਲੰਧਰ: ਹੋਟਲ ’ਚ ਔਰਤ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਮੌਕੇ ’ਤੇ ਪੁੱਜੀ ਪਤਨੀ ਨੇ ਰੰਗੇ ਹੱਥੀਂ ਕੀਤਾ ਕਾਬੂ

ਜਲੰਧਰ— ਜਲੰਧਰ ਦੇ ਇਕ ਹਾਈਪ੍ਰੋਫਾਈਲ ਪਰਿਵਾਰ ਦਾ ਹਾਈਵੋਲਟੇਜ ਡਰਾਮਾ ਸੋਸ਼ਲ ਮੀਡੀਆ ’ਤੇ ਕਾਫ਼ੀ ਸੁਰਖੀਆਂ ਬਟੋਰ ਰਿਹਾ ਹੈ। ਦਰਅਸਲ ਇਥੇ ਇਕ ਪਤਨੀ ਨੇ ਪਤੀ ਨੂੰ ਹੋਟਲ ’ਚ ਗੈਰ ਮਹਿਲਾ ਦੇ ਨਾਲ ਰੰਗਰਲੀਆਂ ਮਨਾਉਂਦੇ ਹੋਏ ਫੜ ਲਿਆ। ਇਸ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਕਾਫ਼ੀ ਵਾਇਰਲ ਹੋ ਰਹੀ ਹੈ। 

PunjabKesari
ਦੱਸਿਆ ਜਾ ਰਿਹਾ ਹੈ ਕਿ ਇਥੋਂ ਦੇ ਇਕ ਸਿਆਸੀ ਅਤੇ ਵੱਡੇ ਉਦਯੋਗਪਤੀ ਪਰਿਵਾਰ ਦੀ ਬੇਟੀ ਦਾ ਵਿਆਹ ਉਦਯੋਗਪਤੀ ਪਰਿਵਾਰ ਦੇ ਬੇਟੇ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਦਯੋਗਪਤੀ ਦੇ ਕਿਸੇ ਹੋਰ ਔਰਤ ਨਾਲ ਸੰਬੰਧ ਬਣ ਗਏ। ਇਸ ਦੀ ਜਾਣਕਾਰੀ ਪਤਨੀ ਨੂੰ ਲੱਗ ਗਈ ਤਾਂ ਪਤਨੀ ਨੇ ਉਸ ਨੂੰ ਰੰਗੇ ਫੜਨ ਦਾ ਜਾਲ ਵਿਛਾਇਆ ਅਤੇ ਉਹ ਉਸ ਜਾਲ ’ਚ ਅਜਿਹਾ ਫਸਿਆ ਕਿ ਚਰਚਾ ਦਾ ਵਿਸ਼ਾ ਬਣ ਗਿਆ। 

ਇਹ ਵੀ ਪੜ੍ਹੋ:  ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਵਧੀ ਬੁਲੇਟ ਪਰੂਫ਼ ਗੱਡੀਆਂ ਦੀ ਮੰਗ, ਜਾਣੋ ਕਿੰਨਾ ਆਉਂਦਾ ਹੈ ਖ਼ਰਚਾ
ਵਾਇਰਲ ਹੋ ਰਹੀ ਵੀਡੀਓ ’ਚ ਤੁਸੀਂ ਵੇਖ ਸਕਦੇ ਹੋ ਕਿ ਪਤੀ ਨੂੰ ਕਿਸੇ ਹੋਰ ਔਰਤ ਦੇ ਨਾਲ ਵੇਖ ਕੇ ਪਤਨੀ ਵੱਲੋਂ ਕਾਫ਼ੀ ਹੰਗਾਮਾ ਕੀਤਾ ਗਿਆ। ਮੌਕੇ ’ਤੇ ਦੋਹਾਂ ਵਿਚਾਲੇ ਕਾਫ਼ੀ ਤਿੱਖੀ ਬਹਿਸ ਹੋਈ। ਇਸ ਪੂਰੇ ਘਟਨਾਕ੍ਰਮ ਦੀ ਵੀਡੀਓ ਪਤਨੀ ਨੇ ਖ਼ੁਦ ਹੀ ਬਣਾਈ ਅਤੇ ਕਿਹਾ ਕਿ 4 ਮਹੀਨਿਆਂ ਤੋਂ ਤੁਹਾਡਾ ਇਸ ਮਹਿਲਾ ਨਾਲ ਚੱਕਰ ਚੱਲ ਰਿਹਾ ਹੈ। ਜਗ ਬਾਣੀ ਇਸ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ ਹੈ ਪਰ ਸੋਸ਼ਲ ਮੀਡੀਆ ’ਤੇ ਇਹ ਵੀਡੀਓ ਕਾਫ਼ੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। 

ਇਹ ਵੀ ਪੜ੍ਹੋ: ਕਪੂਰਥਲਾ 'ਚ ਵੱਡੀ ਵਾਰਦਾਤ, ਟੈਕਸੀ ਚਾਲਕ ਦਾ ਕਤਲ ਕਰਕੇ ਖੇਤਾਂ ’ਚ ਸੁੱਟੀ ਲਾਸ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News