ਦਾਜ ਲਈ ਤੰਗ ਕਰਨ ਦੇ ਦੋਸ਼ ''ਚ ਪਤੀ ਤੇ ਦਿਓਰ ਨਾਮਜ਼ਦ
Tuesday, Sep 19, 2017 - 06:32 AM (IST)
ਹੁਸ਼ਿਆਰਪੁਰ, (ਅਸ਼ਵਨੀ)- ਥਾਣਾ ਮੇਹਟੀਆਣਾ ਦੀ ਪੁਲਸ ਨੇ ਦਾਜ ਲਈ ਤੰਗ ਕਰਨ ਦੇ ਦੋਸ਼ 'ਚ ਇਕ ਵਿਆਹੁਤਾ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਤੇ ਦਿਓਰ ਖਿਲਾਫ਼ ਧਾਰਾ 498-ਏ ਤਹਿਤ ਕੇਸ ਦਰਜ ਕਰ ਲਿਆ ਹੈ। ਰਜਨੀ ਬਾਲਾ ਉਰਫ ਜੋਤੀ ਪੁੱਤਰੀ ਅਸ਼ਵਨੀ ਕੁਮਾਰ ਵਾਸੀ ਪਿੰਡ ਹੁੱਕੜਾਂ ਨੇ ਜ਼ਿਲਾ ਪੁਲਸ ਮੁਖੀ ਨੂੰ ਦਿੱਤੀ ਸ਼ਿਕਾਇਤ 'ਚ ਕਿਹਾ ਸੀ ਕਿ ਉਸ ਦਾ ਵਿਆਹ 6 ਜੂਨ 2015 ਨੂੰ ਮਨਜੀਤ ਪਾਲ ਸਿੰਘ ਉਰਫ ਸੋਨੂੰ ਪੁੱਤਰ ਹਰਮੇਸ਼ ਲਾਲ ਵਾਸੀ ਗਾਲੋਵਾਲ ਥਾਣਾ ਗੜ੍ਹਦੀਵਾਲਾ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਸ ਦੇ ਪਤੀ ਤੇ ਦਿਓਰ ਹਰਦੀਪ ਸਿੰਘ ਨੇ ਉਸ ਨੂੰ ਹੋਰ ਦਾਜ ਦੀ ਮੰਗ ਕਰਦਿਆਂ ਕਾਫੀ ਤੰਗ-ਪ੍ਰੇਸ਼ਾਨ ਕੀਤਾ। ਐੱਸ. ਐੱਸ. ਪੀ. ਦੇ ਹੁਕਮਾਂ 'ਤੇ ਮਹਿਲਾ ਪੁਲਸ ਸਟੇਸ਼ਨ ਵੱਲੋਂ ਜਾਂਚ ਕਰਨ ਉਪਰੰਤ ਦੋਵਾਂ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
