ਦਰਦਨਾਕ ਹਾਦਸੇ ''ਚ ਪਤੀ ਤੇ ਗਰਭਵਤੀ ਪਤਨੀ ਦੋਵਾਂ ਦੀ ਮੌਤ, ਸਾਲ ਪਹਿਲਾਂ ਹੋਇਆ ਸੀ ਵਿਆਹ

Wednesday, Mar 26, 2025 - 08:30 PM (IST)

ਦਰਦਨਾਕ ਹਾਦਸੇ ''ਚ ਪਤੀ ਤੇ ਗਰਭਵਤੀ ਪਤਨੀ ਦੋਵਾਂ ਦੀ ਮੌਤ, ਸਾਲ ਪਹਿਲਾਂ ਹੋਇਆ ਸੀ ਵਿਆਹ

ਫਿਰੋਜ਼ਪੁਰ (ਸਨੀ ਚੌਪੜਾ) : ਫਿਰੋਜ਼ਪੁਰ ਦੇ ਪਿੰਡ ਸਾਈਆਂ ਵਾਲਾ ਵਿਖੇ ਮੋਟਰਸਾਈਕਲ ਅਤੇ ਪਿਕਅਪ ਗੱਡੀ ਵਿਚਾਲੇ ਹੋਈ ਭਿਆਨਕ ਟੱਕਰ ਹਾਦਸੇ ਦੌਰਾਨ ਪਤੀ ਪਤਨੀ ਦੀ ਹੋਈ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ।

ਬਦਲੇ ਜਾਣਗੇ 10 ਸਾਲ ਪੁਰਾਣੇ CNG ਆਟੋ, ਸਰਕਾਰ ਦੀ ਨਵੀਂ EV ਸਕੀਮ

ਪੀੜਤ ਪਰਿਵਾਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪਤੀ ਪਤਨੀ ਮੋਟਰਸਾਈਕਲ ਤੇ ਸਵਾਰ ਹੋਕੇ ਕੋਟਕਪੂਰਾ ਵਿਖੇ ਆਪਣੇ ਸਹੁਰੇ ਪਰਿਵਾਰ ਮਿਲਣ ਵਾਸਤੇ ਜਾ ਰਿਹਾ ਸੀ ਜਦ ਪਿੰਡ ਸਾਈਆਂ ਵਾਲਾ ਨਜ਼ਦੀਕ ਪੁੱਜਿਆ ਤਾਂ ਪਿੱਛੋਂ ਦੀ ਆ ਰਹੀ ਪਿਕਅਪ ਗੱਡੀ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਦੌਰਾਨ ਪਤੀ ਦੀ ਮੌਕੇ 'ਤੇ ਮੌਤ ਹੋ ਗਈ ਤੇ ਪਤਨੀ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪਰਿਵਾਰ ਦੇ ਦੱਸਣ ਮੁਤਾਬਕ ਇੱਕ ਸਾਲ ਦੇ ਕਰੀਬ ਪਹਿਲਾਂ ਉਸ ਦਾ ਵਿਆਹ ਹੋਇਆ ਸੀ ਤੇ ਔਰਤ ਗਰਭਵਤੀ ਸੀ। ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ਲੈਕੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਹੈ। ਪੀੜਤ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

12ਵੀਂ ਪਾਸ ਤੋਂ ਬਾਅਦ ਜਲਦੀ ਨੌਕਰੀ ਲਈ ਚੁਣ ਸਕਦੇ ਹੋ ਇਹ ਕੋਰਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Baljit Singh

Content Editor

Related News