ਪੰਜਾਬ ''ਚ ਵੱਡਾ ਹਾਦਸਾ, ਪਤੀ-ਪਤਨੀ ਦੀ ਮੌਤ, ਗੁਰਦੁਆਰਾ ਸਾਹਿਬ ਮੱਥਾ ਟੇਕ ਪਰਤ ਰਹੇ ਸੀ
Wednesday, Aug 26, 2026 - 12:58 PM (IST)
ਫਤਹਿਗੜ੍ਹ ਸਾਹਿਬ (ਜਗਦੇਵ) : ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਚੰਡੀਗੜ੍ਹ ਪਰਤ ਰਹੇ ਬੱਸੀ ਪਠਾਣਾ ਦੇ ਪਿੰਡ ਆਲਮਪੁਰ ਨਜ਼ਦੀਕ ਸਕੂਟਰੀ ਤੇ ਟਰੱਕ ਦਰਮਿਆਨ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿਚ ਸਕੂਟਰੀ ਸਵਾਰ ਪਤੀ-ਪਤਨੀ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਧਰਮਵੀਰ ਸਿੰਘ ਅਤੇ ਉਸ ਦੀ ਪਤਨੀ ਸ਼ਸ਼ੀ ਬਾਲਾ ਨਿਵਾਸੀ ਚੰਡੀਗੜ੍ਹ ਵਜੋਂ ਹੋਈ ਹੈ। ਇਸ ਹਾਦਸੇ ਦੌਰਾਨ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਜਦਕਿ ਪੁਲਸ ਨੇ ਟਰੱਕ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਥਾਣਾ ਬੱਸੀ ਪਠਾਣਾ ਦੇ ਸਹਾਇਕ ਥਾਣੇਦਾਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਉਦੋਂ ਵਾਪਰਿਆ ਜਦੋਂ ਚੰਡੀਗੜ੍ਹ ਦੇ ਰਹਿਣ ਵਾਲੇ ਧਰਮਵੀਰ ਸਿੰਘ ਆਪਣੀ ਪਤਨੀ ਸ਼ਸ਼ੀ ਬਾਲਾ ਨਾਲ ਸਕੂਟਰੀ 'ਤੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਆਏ ਸਨ। ਇਸ ਦੌਰਾਨ ਜਦੋਂ ਉਹ ਨਤਮਸਤਕ ਹੋਣ ਤੋਂ ਬਾਅਦ ਵਾਪਸ ਚੰਡੀਗੜ੍ਹ ਜਾ ਰਹੇ ਸਨ ਤਾਂ ਪਿੰਡ ਆਲਮਪੁਰ ਦੇ ਨਜ਼ਦੀਕ ਪਹੁੰਚਣ 'ਤੇ ਸਾਹਮਣੇ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ : ਪੰਜਾਬ : 4 ਮਹੀਨੇ ਪਹਿਲਾਂ ਹੋਏ ਵਿਆਹ ਦਾ ਦਰਦਨਾਕ ਅੰਤ, ਏਅਰ ਫੋਰਸ ਜਵਾਨ ਦੀ ਪਤਨੀ ਸਣੇ ਮੌਤ
ਇਹ ਹਾਦਸਾ ਇੰਨਾ ਭਿਆਨਕ ਸੀ ਕਿ ਸਕੂਟਰੀ ਸਵਾਰ ਪਤੀ-ਪਤਨੀ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਬੱਸੀ ਪਠਾਣਾ ਦੀ ਪੁਲਸ ਟੀਮ ਮੌਕੇ 'ਤੇ ਪਹੁੰਚੀ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬੱਸੀ ਪਠਾਣਾ ਦੇ ਸਹਾਇਕ ਥਾਣੇਦਾਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਹਾਦਸਾਗ੍ਰਸਤ ਟਰੱਕ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਇਨ੍ਹਾਂ ਦੋ ਅਧਿਕਾਰੀਆਂ 'ਤੇ ਹੋ ਗਈ ਕਾਰਵਾਈ, ਸਖ਼ਤ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
