ਪੰਜਾਬ ''ਚ ਲੁਟੇਰਿਆਂ ਦਾ ਕਹਿਰ, ਮੋਟਰਸਾਈਕਲ ਸਵਾਰ ਪਤੀ-ਪਤਨੀ ''ਤੇ ਹਮਲਾ, ਪਤੀ ਦੀ ਮੌਤ

Wednesday, Mar 18, 2026 - 04:58 PM (IST)

ਪੰਜਾਬ ''ਚ ਲੁਟੇਰਿਆਂ ਦਾ ਕਹਿਰ, ਮੋਟਰਸਾਈਕਲ ਸਵਾਰ ਪਤੀ-ਪਤਨੀ ''ਤੇ ਹਮਲਾ, ਪਤੀ ਦੀ ਮੌਤ

ਤਰਨਤਾਰਨ (ਰਮਨ) : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੇ ਰਾਜ ਵਿਚ ਸੂਬੇ ਦੀ ਕਾਨੂੰਨ ਵਿਵਸਥਾ ਹੱਦੋਂ ਵੱਧ ਪਤਲੀ ਹੋ ਗਈ ਹੈ। ਆਲਮ ਇਹ ਹੈ ਕਿ ਲੁਟੇਰੇ ਹੁਣ ਲੁੱਟ ਹੀ ਨਹੀਂ ਕਰ ਰਹੇ ਸਗੋਂ ਕਤਲ ਵੀ ਕਰ ਰਹੇ ਹਨ। ਅਜਿਹਾ ਹੀ ਮਾਮਲਾ ਤਰਨਤਾਰਨ ਦਾ ਸਾਹਮਣੇ ਆਇਆ ਹੈ, ਜਿੱਥੇ ਪਿੰਡ ਸਰਹਾਲੀ ਨੇੜੇ ਮੋਟਰਸਾਈਕਲ ਸਵਾਰ ਪਤੀ-ਪਤਨੀ 'ਤੇ ਲੁੱਟ ਦੀ ਨੀਅਤ ਨਾਲ ਕੀਤੇ ਹਮਲੇ ਵਿਚ ਮੋਟਰਸਾਈਕਲ ਸਵਾਰ ਪਤੀ ਦੀ ਮੌਤ ਹੋ ਗਈ, ਅਤੇ ਪਤਨੀ ਗੰਭੀਰ ਰੂਪ ਵਿਚ ਜ਼ਖਮੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਰਸ਼ਨ ਸਿੰਘ ਪੁੱਤਰ ਸੋਹਣ ਸਿੰਘ ਆਪਣੀ ਪਤਨੀ ਹਰਜਿੰਦਰ ਨਾਲ ਉਸ ਦਾ ਇਲਾਜ ਕਰਵਾ ਕੇ ਪਿੰਡ ਸਰਹਾਲੀ ਤੋਂ ਵਾਪਸ ਆ ਰਿਹਾ ਸੀ ਕਿ ਰਸਤੇ ਵਿਚ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਪਿੱਛੋਂ ਉਨ੍ਹਾਂ 'ਤੇ ਹਮਲਾ ਕਰ ਦਿੱਤਾ। 

ਇਹ ਵੀ ਪੜ੍ਹੋ : ਗੁਰੂ ਨਗਰੀ 'ਚ ਵੱਡੀ ਵਾਰਦਾਤ, ਘਰ ਦੇ ਬਾਹਰ ਖੜ੍ਹੇ ਭਰਾ ਨੂੰ ਭੈਣ ਸਾਹਮਣੇ ਮਾਰੀਆਂ ਗੋਲ਼ੀਆਂ

ਲੁਟੇਰਿਆਂ ਨੇ ਉਨ੍ਹਾਂ ਤੋਂ ਪਰਸ ਖੋਹਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਉਪਰ ਹਮਲਾ ਕਰ ਦਿੱਤਾ। ਇਸ ਦੌਰਾਨ ਸੰਤੁਲਨ ਵਿਗੜਨ ਕਾਰਨ ਹਾਦਸਾ ਵਾਪਰ ਗਿਆ, ਜਿਸ ਵਿਚ ਦਰਸ਼ਨ ਸਿੰਘ ਦੀ ਮੌਤ ਹੋ ਗਈ ਜਦਕਿ ਪਤਨੀ ਗੰਭੀਰ ਜ਼ਖਮੀ ਹੋ ਗਈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਵਿਚ 600 ਕਰੋੜ ਦਾ ਪ੍ਰੋਜੈਕਟ ਹੋ ਗਿਆ ਠੱਪ, ਵੱਡੀ ਗਿਣਤੀ ਬੰਦ ਹੋ ਗਈਆਂ ਸਰਕਾਰ ਦੀਆਂ ਬੱਸਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News