ਵਰਕ ਪਰਮਿਟ ''ਤੇ ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ ਪਤੀ-ਪਤਨੀ ਨੇ ਕੀਤੀ ਲੱਖਾਂ ਦੀ ਠੱਗੀ

Sunday, Jun 14, 2026 - 06:05 PM (IST)

ਵਰਕ ਪਰਮਿਟ ''ਤੇ ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ ਪਤੀ-ਪਤਨੀ ਨੇ ਕੀਤੀ ਲੱਖਾਂ ਦੀ ਠੱਗੀ

ਮੋਗਾ (ਆਜ਼ਾਦ)- ਟਰੈਵਲ ਏਜੰਟ ਪਤੀ-ਪਤਨੀ ਵੱਲੋਂ ਕਥਿਤ ਮਿਲੀਭੁਗਤ ਕਰਕੇ ਸੇਖਾ ਕਲਾਂ ਨਿਵਾਸੀ ਇਕ ਲੜਕੀ ਨੂੰ ਵਰਕ ਪਰਮਿਟ ਦੇ ਆਧਾਰ ’ਤੇ ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ 2 ਲੱਖ ਰੁਪਏ ਦੀ ਠੱਗੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਬਾਘਾ ਪੁਰਾਣਾ ਪੁਲਸ ਵੱਲੋਂ ਜਾਂਚ ਦੇ ਬਾਅਦ ਗੁਰਦੀਪ ਸਿੰਘ ਨਿਵਾਸੀ ਪਿੰਡ ਸੇਖਾ ਕਲਾਂ ਦੀ ਸ਼ਿਕਾਇਤ ’ਤੇ ਟਰੈਵਲ ਏਜੰਟ ਰਮਨਦੀਪ ਸਿੰਘ ਅਤੇ ਉਸ ਦੀ ਪਤਨੀ ਮਨਪ੍ਰੀਤ ਕੌਰ ਨਿਵਾਸੀ ਪਿੰਡ ਥਰਾਜ ਖ਼ਿਲਾਫ਼ ਧੋਖਾਦੇਹੀ ਅਤੇ ਕਥਿਤ ਮਿਲੀਭੁਗਤ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਗ੍ਰੀਸ ਤੋਂ ਮੰਦਭਾਗੀ ਖ਼ਬਰ! ਪਰਿਵਾਰ ਨਾਲ ਘੁੰਮਣ ਨਿਕਲੇ ਜਲੰਧਰ ਦੇ ਵਿਅਕਤੀ ਨਾਲ ਵਾਪਰ ਗਿਆ ਭਾਣਾ

ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੁਲਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਗੁਰਦੀਪ ਸਿੰਘ ਨੇ ਕਿਹਾ ਕਿ ਉਕਤ ਟਰੈਵਲ ਏਜੰਟਾਂ ਦੇ ਨਾਲ ਸਾਡੀ ਇਕ ਰਿਸ਼ਤੇਦਾਰ ਰਾਹੀਂ ਗੱਲਬਾਤ ਹੋਈ ਸੀ, ਜਿਨ੍ਹਾਂ ਨੇ ਕਿਹਾ ਸੀ ਕਿ ਉਹ ਤੁਹਾਡੀ ਭੈਣ ਨੂੰ ਵਰਕ ਪਰਮਿਟ ਦੇ ਆਧਾਰ ’ਤੇ ਪੁਰਤਗਾਲ ਭੇਜ ਦੇਣਗੇ, ਜਿਸ ’ਤੇ 11 ਲੱਖ ਰੁਪਏ ਖ਼ਰਚਾ ਆਵੇਗਾ। ਅਸੀਂ ਭਰੋਸਾ ਕਰਕੇ ਮਈ 2024 ਵਿਚ ਉਨ੍ਹਾਂ ਨੂੰ ਇਕ ਲੱਖ ਰੁਪਏ ਚੈੱਕ ਰਾਹੀਂ ਦੇ ਦਿੱਤਾ ਅਤੇ ਸਾਰੇ ਦਸਤਾਵੇਜ਼ਾਂ ਸਮੇਤ ਪਾਸਪੋਰਟ ਉਨ੍ਹਾਂ ਨੂੰ ਦੇ ਦਿੱਤਾ।

ਉਨ੍ਹਾਂ ਕਿਹਾ ਕਿ ਜਲਦੀ ਹੀ ਤੁਹਾਡੀ ਲੜਕੀ ਦਾ ਵੀਜ਼ਾ ਆ ਜਾਵੇਗਾ। ਇਸ ਉਪਰੰਤ ਉਨ੍ਹਾਂ ਨੇ ਸਾਨੂੰ ਜਾਅਲੀ ਆਫਰ ਲੈਟਰ ਵੀ ਦੇ ਦਿੱਤੀ ਅਤੇ ਅਸੀਂ ਉਨ੍ਹਾਂ ਨੂੰ ਇਕ ਲੱਖ ਰੁਪਏ ਹੋਰ ਚੈੱਕ ਰਾਹੀਂ ਦੇ ਦਿੱਤਾ। ਜਾਅਲੀ ਆਫਰ ਲੈਟਰ ਦਾ ਪਤਾ ਸਾਨੂੰ ਜਾਂਚ ਉਪਰੰਤ ਲੱਗਾ। ਸਾਡੀ ਉਨ੍ਹਾਂ ਨਾਲ ਬਾਕੀ ਪੈਸੇ ਲੜਕੀ ਦੇ ਪੁਰਤਗਾਲ ਪੁੱਜਣ ’ਤੇ ਦੇਣ ਦੀ ਗੱਲ ਤੈਅ ਹੋਈ ਸੀ।  ਇਸ ਦੇ ਬਾਅਦ ਸਾਨੂੰ ਉਹ ਟਾਲ-ਮਟੋਲ ਕਰਨ ਲੱਗ ਪਏ। ਜਦੋਂ ਅਸੀਂ ਉਨ੍ਹਾਂ ਨਾਲ ਪੰਚਾਇਤੀ ਤੌਰ ’ਤੇ ਗੱਲ ਕੀਤੀ ਅਤੇ ਕਿਹਾ ਜੇਕਰ ਤੁਸੀਂ ਸਾਡੀ ਲੜਕੀ ਨੂੰ ਨਹੀਂ ਭੇਜ ਸਕਦੇ ਤਾਂ ਸਾਡੇ ਪੈਸੇ ਵਾਪਸ ਕਰ ਦੇਵੋ ਪਰ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ ਅਤੇ ਆਖਿਰ 'ਚ ਉਨ੍ਹਾਂ ਕਿਹਾ ਕਿ ਅਸੀਂ ਤਾਂ ਠੱਗੀ ਮਾਰਨੀ ਸੀ ਮਾਰ ਲਈ ਹੈ ਅਤੇ ਧਮਕੀਆਂ ਦੇਣ ਲੱਗ ਪਏ ਇਸ ਤਰ੍ਹਾਂ ਸਾਡੇ ਨਾਲ ਰਮਨਦੀਪ ਸਿੰਘ ਅਤੇ ਉਸ ਦੀ ਪਤਨੀ ਮਨਪ੍ਰੀਤ ਕੌਰ ਨੇ ਮਿਲੀਭੁਗਤ ਕਰ ਕੇ 2 ਲੱਖ ਰੁਪਏ ਦੀ ਠੱਗੀ ਮਾਰੀ ਹੈ।

ਇਹ ਵੀ ਪੜ੍ਹੋ: ਅੱਧੀ ਰਾਤੀਂ ਭਾਖੜਾ ਨਹਿਰ 'ਤੇ ਪੁੱਜੀ ਵਿਆਹੁਤਾ, ਚੁੱਕਿਆ ਅਜਿਹਾ ਖ਼ੌਫ਼ਨਾਕ ਕਦਮ, ਸਾਰੇ ਪਰਿਵਾਰ ਦੇ ਉੱਡੇ ਹੋਸ਼

ਜ਼ਿਲ੍ਹਾ ਪੁਲਸ ਮੁਖੀ ਮੋਗਾ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਇਸ ਦੀ ਜਾਂਚ ਡੀ. ਐੱਸ. ਪੀ. ਬਾਘਾ ਪੁਰਾਣਾ ਨੂੰ ਕਰਨ ਦਾ ਆਦੇਸ਼ ਦਿੱਤਾ। ਜਾਂਚ ਅਧਿਕਾਰੀ ਨੇ ਦੋਨਾਂ ਧਿਰਾਂ ਨੂੰ ਆਪਣਾ ਪੱਖ ਪੇਸ਼ ਕਰਨ ਲਈ ਬੁਲਾਇਆ ਜਾਂਚ ਦੇ ਬਾਅਦ ਸ਼ਿਕਾਇਤ ਕਰਤਾ ਦੇ ਦੋਸ਼ ਸਹੀ ਪਾਏ ਜਾਣ ’ਤੇ ਟਰੈਵਲ ਏਜੰਟ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਕਿਹਾ ਕਿ ਉਹ ਕਥਿਤ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕਰ ਰਹੇ ਹਨ, ਜਿਨ੍ਹਾਂ ਦੇ ਜਲਦੀ ਕਾਬੂ ਆ ਜਾਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 16 ਤੇ 17 ਤਾਰੀਖ਼ ਲਈ ਹੋਇਆ ਵੱਡਾ ਐਲਾਨ! ਝਲਣੀ ਪਵੇਗੀ ਵੱਡੀ ਮੁਸੀਬਤ, PSPCL ਦੇ ਵਰਕਰਾਂ ਨੇ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News