ਮਾਨਸਾ : ਪਤੀ-ਪਤਨੀ ਨੇ ਬੱਚੇ ਸਮੇਤ ਚੁੱਕਿਆ ਖੌਫਨਾਕ ਕਦਮ, ਨਹਿਰ ''ਚ ਛਾਲ ਮਾਰ ਕੀਤੀ ਖ਼ੁਦਕੁਸ਼ੀ

07/01/2022 11:49:34 PM

ਮਾਨਸਾ (ਅਮਰਜੀਤ ਚਾਹਲ) : ਮਾਨਸਾ ਦੇ ਪਿੰਡ ਠੂਠਿਆਂਵਾਲੀ 'ਚ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਸੁਰੇਸ਼ ਕੁਮਾਰ ਨੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਆਪਣੀ ਪਤਨੀ ਕਾਜਲ ਤੇ 10 ਸਾਲ ਦੇ ਮਾਸੂਮ ਬੱਚੇ ਹਰੀਸ਼ ਸਮੇਤ ਨਹਿਰ ਵਿੱਚ ਛਾਲ ਮਾਰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਵਾਸੀਆਂ ਤੇ ਪੁਲਸ ਨੇ ਮਿਲ ਕੇ ਤਿੰਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਤਾਂ ਕਾਫੀ ਦੇਰ ਭਾਲ ਕਰਨ ਤੋਂ ਬਾਅਦ ਕਾਜਲ ਤੇ ਬੱਚੇ ਦੀ ਲਾਸ਼ ਨਹਿਰ 'ਚੋਂ ਕੱਢ ਲਈ ਗਈ ਪਰ ਸੁਰੇਸ਼ ਕੁਮਾਰ ਦੀ ਭਾਲ ਅਜੇ ਵੀ ਜਾਰੀ ਹੈ। ਪੁਲਸ ਨੇ ਦੋਵਾਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਹੈ। ਉੱਧਰ ਮਰਨ ਤੋਂ ਪਹਿਲਾਂ ਲਿਖੇ ਸੁਸਾਈਡ ਨੋਟ 'ਚ ਸੁਰੇਸ਼ ਨੇ ਮਕਾਨ ਮਾਲਕ ਤੇ ਕਿਸੇ ਤੋਂ ਉਧਾਰ ਲਏ ਪੈਸਿਆਂ ਕਾਰਨ ਖ਼ੁਦਕੁਸ਼ੀ ਕਰਨ ਬਾਰੇ ਖੁਲਾਸਾ ਕੀਤਾ ਹੈ।

ਖ਼ਬਰ ਇਹ ਵੀ : 300 ਯੂਨਿਟ ਫ੍ਰੀ ਮਿਲੇਗੀ ਬਿਜਲੀ, ਉਥੇ ਸਾਬਕਾ CM ਚੰਨੀ ਦੇ ਭਾਣਜੇ ਨੂੰ ਮਿਲੀ ਰਾਹਤ, ਪੜ੍ਹੋ TOP 10

PunjabKesari

ਮ੍ਰਿਤਕ ਦੇ‌ ਰਿਸ਼ਤੇਦਾਰ ਦੀਪਕ ਕੁਮਾਰ ਅਤੇ ਪਿੰਡ ਵਾਸੀ ਸਤਨਾਮ ਸਿੰਘ ਨੇ ਦੱਸਿਆ ਕਿ ਇਹ ਇਕ ਮੰਦਭਾਗੀ ਘਟਨਾ ਹੈ, ਜਿਸ ਨਾਲ ਪੂਰਾ ਪਰਿਵਾਰ ਖ਼ਤਮ ਹੋ ਗਿਆ ਹੈ ਤੇ ਉਸ ਨੇ ਮਰਨ ਤੋਂ ਪਹਿਲਾਂ ਇਕ ਸੁਸਾਈਡ ਨੋਟ ਵੀ ਲਿਖਿਆ ਹੈ, ਜਿਸ ਵਿੱਚ ਉਸ ਨੇ ਮੌਤ ਲਈ 2 ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਸੁਰੇਸ਼ ਨੇ ਕਿਸੇ ਤੋਂ 10 ਹਜ਼ਾਰ ਰੁਪਏ ਲਏ ਸਨ, ਜਿਸ ਨੇ ਖਾਲੀ ਲਏ ਚੈੱਕ 'ਤੇ ਸਾਢੇ 4 ਲੱਖ ਰੁਪਏ ਭਰ ਕੇ ਸੁਰੇਸ਼ ਖਿਲਾਫ਼ ਕੇਸ ਕਰ ਦਿੱਤਾ ਸੀ, ਜਿਸ ਕਾਰਨ ਸੁਰੇਸ਼ ਪ੍ਰੇਸ਼ਾਨ ਰਹਿੰਦਾ ਸੀ। ਉਨ੍ਹਾਂ ਕਿਹਾ ਕਿ ਮਕਾਨ ਮਾਲਕ ਵੱਲੋਂ ਵੀ ਕਿਰਾਏ ਲਈ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਜਿਸ ਕਰਕੇ ਉਸ ਨੇ ਇਹ ਖੌਫਨਾਕ ਕਦਮ ਚੁੱਕਿਆ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੁਸਾਈਡ ਨੋਟ ਦੇ ਆਧਾਰ 'ਤੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ : ਬਟਾਲਾ : ਖੇਤਾਂ 'ਚੋਂ ਮਿਲੀ ਲਾਸ਼, ਨਹੀਂ ਹੋ ਸਕੀ ਪਛਾਣ

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਸਦਰ ਪੁਲਸ ਵੱਲੋਂ ਪਿੰਡ ਵਾਸੀਆਂ ਦੀ ਮਦਦ ਨਾਲ ਮ੍ਰਿਤਕਾਂ ਦੀ ਭਾਲ ਕੀਤੀ ਗਈ ਤਾਂ ਔਰਤ ਤੇ ਉਸ ਦੇ ਪੁੱਤਰ ਦੀ ਲਾਸ਼ ਬਰਾਮਦ ਕਰ ਲਈ ਗਈ। ਜਾਂਚ ਅਧਿਕਾਰੀ ਭਗਵੰਤ ਸਿੰਘ ਨੇ ਦੱਸਿਆ ਕਿ ਅਸੀਂ ਇਸ ਮਾਮਲੇ ਵਿੱਚ ਕੱਲ੍ਹ ਦੇ ਲੱਗੇ ਹੋਏ ਹਾਂ ਅਤੇ ਹੁਣ ਤੱਕ 2 ਲਾਸ਼ਾਂ ਬਰਾਮਦ ਹੋਈਆਂ ਹਨ, ਜਦਕਿ ਸੁਰੇਸ਼ ਕੁਮਾਰ ਦੀ ਭਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਲਾਸ਼ਾਂ ਬਰਾਮਦ ਕਰਨ ਤੋਂ ਬਾਅਦ ਪਰਿਵਾਰ ਦੇ ਬਿਆਨਾਂ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News