ਜਲੰਧਰ ਤੋਂ ਵੱਡੀ ਖ਼ਬਰ: ਕਮਰੇ 'ਚੋਂ ਮਿਲੀਆਂ ਪਤੀ-ਪਤਨੀ ਦੀਆਂ ਲਾਸ਼ਾਂ, ਫ਼ੈਲੀ ਸਨਸਨੀ

10/30/2023 12:38:16 PM

ਜਲੰਧਰ (ਵੈੱਬ ਡੈਸਕ)- ਜਲੰਧਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਗਦਈਪੁਰ 'ਚ ਕਿਰਾਏ 'ਤੇ ਰਹਿੰਦੇ ਪਤੀ-ਪਤਨੀ ਨੇ ਜ਼ਹਿਰੀਲਾ ਪਦਾਰਥ ਖਾ ਕੇ ਖ਼ੁਦਕੁਸ਼ੀ ਕਰ ਲਈ। ਦੋਹਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਕਮਰੇ 'ਚੋਂ ਮਿਲੀਆਂ ਹਨ। ਲਾਸ਼ਾਂ 3 ਤੋਂ 4 ਦਿਨ ਪੁਰਾਣੀਆਂ ਹਨ। ਸਵੇਰੇ ਜਦੋਂ ਆਸ-ਪਾਸ ਦੇ ਲੋਕਾਂ ਨੂੰ ਬਦਬੂ ਆਈ ਤਾਂ ਉਨ੍ਹਾਂ ਨੂੰ ਇਸ ਘਟਨਾ ਦਾ ਪਤਾ ਲੱਗਾ। ਇਸ ਘਟਨਾ ਨਾਲ ਇਲਾਕੇ ਵਿਚ ਸਨਸਨੀ ਫ਼ੈਲ ਗਈ। 

ਮ੍ਰਿਤਕ ਪਤੀ-ਪਤਨੀ ਦੀ ਪਛਾਣ ਪ੍ਰੇਮ ਬਹਾਦਰ ਅਤੇ ਉਸ ਦੀ ਪਤਨੀ ਭਾਵਨਾ ਵਜੋਂ ਹੋਈ ਹੈ। ਦੋਵੇਂ ਮੂਲ ਰੂਪ ਤੋਂ ਨੇਪਾਲ ਦੇ ਰਹਿਣ ਵਾਲੇ ਹਨ। ਥਾਣਾ 8 ਅਤੇ ਫੋਕਲ ਪੁਆਇੰਟ ਚੌਂਕੀ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਇੰਚਾਰਜ ਪ੍ਰਦੀਪ ਸਿੰਘ ਦਾ ਕਹਿਣਾ ਹੈ ਕਿ ਉਥੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News