ਪਤੀ-ਪਤਨੀ ਨੇ ਇਕੱਠਿਆਂ ਕੀਤੀ ਖ਼ੁਦਕੁਸ਼ੀ, ਪਿੱਛੇ ਵਿਲਕਦੀ ਰਹਿ ਗਈ ਦੋ ਸਾਲਾ ਦੀ ਧੀ
Sunday, May 29, 2022 - 05:32 PM (IST)

ਮੰਡੀ ਗੋਬਿੰਦਗੜ੍ਹ (ਵਿਪਨ ਬੀਜਾ) : ਮੰਡੀ ਗੋਬਿੰਦਗੜ੍ਹ ਦੇ ਨਜ਼ਦੀਕੀ ਪਿੰਡ ਅੰਬੇ ਮਾਜਰਾ ਇਲਾਕੇ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਘਰੇਲੂ ਕਲੇਸ਼ ਦੇ ਚੱਲਦੇ ਇਕ ਪ੍ਰਵਾਸੀ ਵਿਅਕਤੀ ਨੇ ਆਪਣੀ ਪਤਨੀ ਨਾਲ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਦੋਵਾਂ ਮ੍ਰਿਤਕਾਂ ਦੀ ਪਛਾਣ ਸੰਜੀਵ ਕੁਮਾਰ (25) ਅਤੇ ਰਾਧਾ (22) ਦੇ ਤੌਰ ’ਤੇ ਹੋਈ ਹੈ। ਮ੍ਰਿਤਕ ਆਪਣੇ ਪਿੱਛੇ ਦੋ ਸਾਲ ਦੀ ਇਕ ਛੋਟੀ ਬੱਚੀ ਛੱਡ ਗਏ ਹਨ। ਘਟਨਾ ਸੰਬੰਧੀ ਮ੍ਰਿਤਕ ਸੰਜੀਵ ਕੁਮਾਰ ਦੀ ਸੱਸ ਸਰਸਵਤੀ ਨੇ ਦੱਸਿਆ ਕਿ ਦੋਵਾਂ ਵਿਚ ਪੈਸਿਆਂ ਨੂੰ ਲੈ ਕੇ ਝਗੜਾ ਰਹਿੰਦਾ ਸੀ ਜਿਸ ਕਾਰਨ ਉਹ ਉਸ ਦੇ ਕੋਲ ਆ ਗਈ ਸੀ ਪਰ ਉਸ ਨੇ ਸਮਝਾ ਕੇ ਆਪਣੀ ਧੀ ਨੂੰ ਸੰਜੀਵ ਨਾਲ ਭੇਜ ਦਿੱਤਾ ਸੀ। ਸਵੇਰੇ ਉਸ ਦੀ ਛੋਟੀ ਬੇਟੀ ਆਪਣੀ ਭੈਣ ਨੂੰ ਜਦੋਂ ਬੁਲਾਉਣ ਗਈ ਤਾਂ ਉਸ ਨੇ ਦੇਖਿਆ ਕਿ ਦੋਵਾਂ ਨੇ ਆਤਮਹੱਤਿਆ ਕਰ ਲਈ ਸੀ।
ਇਹ ਵੀ ਪੜ੍ਹੋ : ਬੰਗਾ ’ਚ ਵੱਡੀ ਵਾਰਦਾਤ, ਘਰੋਂ ਬੁਲਾ ਕੇ ਚਾਰ ਬੱਚਿਆਂ ਦੇ ਪਿਓ ਦਾ ਗੋਲ਼ੀ ਮਾਰ ਕੇ ਕਤਲ, ਸੜਕ ’ਤੇ ਸੁੱਟੀ ਲਾਸ਼
ਉਧਰ ਮੰਡੀ ਗੋਬਿੰਦਗੜ੍ਹ ਪੁਲਸ ਥਾਣੇ ਦੇ ਐੱਸ. ਐੱਚ. ਓ. ਜਮੀਲ ਮੁਹੰਮਦ ਨੇ ਦੱਸਿਆ ਕਿ ਮ੍ਰਿਤਕ ਸੰਜੀਵ ਕੁਮਾਰ ਸ਼ਰਾਬ ਪੀਣ ਦਾ ਆਦੀ ਸੀ ਅਤੇ ਰੋਜ਼ਾਨਾ ਸ਼ਰਾਬ ਪੀ ਕੇ ਆਪਣੀ ਪਤਨੀ ਨਾਲ ਝਗੜਾ ਕਰਦਾ ਸੀ। ਸ਼ੁੱਕਰਵਾਰ ਰਾਤ ਦੋਵਾਂ ਵਿਚਾਲੇ ਝਗੜਾ ਹੋਇਆ ਅਤੇ ਸਵੇਰੇ ਦੋਵਾਂ ਦੀਆਂ ਲਾਸ਼ਾਂ ਛੱਤ ਵਾਲੇ ਪੱਖੇ ਨਾਲ ਲਟਕਦੀਆਂ ਮਿਲੀਆਂ। ਪੁਲਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਹੈ। ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ. ਆਈ. ਕਮਰ ਸਿੰਘ ਨੇ ਦੱਸਿਆ ਕਿ ਘਟਨਾ ਸੰਬੰਧੀ ਧਾਰਾ-174 ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਤਿੰਨ ਪਿੰਡਾਂ ਦੇ ਮੁੰਡਿਆਂ ਨੇ ਲੜਾਈ ਦਾ ਪਾਇਆ ਸਮਾਂ, ਦੋਸਤ ਨਾਲ ਗਏ 16 ਸਾਲਾ ਲੜਕੇ ਦੀ ਝਗੜੇ ’ਚ ਹੋ ਗਈ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?