ਘਰੇਲੂ ਕਲੇਸ਼ ਨੇ ਉਜਾੜਿਆ ਪਰਿਵਾਰ, ਅੰਮ੍ਰਿਤਸਰ 'ਚ ਪਤੀ-ਪਤਨੀ ਨੇ ਇਕੱਠਿਆ ਕੀਤੀ ਖ਼ੁਦਕੁਸ਼ੀ
Thursday, Feb 16, 2023 - 11:33 AM (IST)

ਰਈਆ (ਹਰਜੀਪ੍ਰੀਤ)- ਬੀਤੀ ਰਾਤ ਪਤੀ-ਪਤਨੀ ਨੇ ਘਰੇਲੂ ਕਲੇਸ਼ ਕਾਰਨ ਰੇਲ ਗੱਡੀ ਥੱਲੇ ਆ ਕੇ ਖੁਦਕਸ਼ੀ ਕਰ ਲਈ, ਜਿਨ੍ਹਾਂ ਦੀ ਪਛਾਣ ਸੁਲੇਮਾਨ ਤੇ ਉਸਦੀ ਪਤਨੀ ਚਸਮਾ ਖ਼ਾਨ ਹਾਲ ਵਾਸੀ ਨੇੜੇ ਦਾਣਾ ਮੰਡੀ ਝੁਗੀਆਂ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਸੱਤ ਜਨਮਾਂ ਦੇ ਸਾਥੀ ਬਣੇ 'ਲਵਪ੍ਰੀਤ ਤੇ ਬਾਣੀ', ਨੇਤਰਹੀਣ ਜੋੜੇ ਨੇ ਗੁਰੂ ਸਾਹਿਬ ਦੀ ਹਜ਼ੂਰੀ 'ਚ ਲਈਆਂ ਲਾਵਾਂ
ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦਾ ਆਪਸ ਵਿਚ ਕਿਸੇ ਗੱਲ ਤੋਂ ਝਗੜਾ ਹੋਇਆ ਸੀ। ਅਸੀਂ ਉਨ੍ਹਾਂ ਨੂੰ ਸਮਝਾ ਬੁਝਾ ਕੇ ਘਰ ਬਿਠਾ ਦਿੱਤਾ ਪਰ ਇਸ ਤੋਂ ਥੋੜੀ ਦੇਰ ਬਾਅਦ ਸਾਨੂੰ ਸੂਚਨਾ ਮਿਲੀ ਕਿ ਉਨ੍ਹਾਂ ਦੋਹਾਂ ਨੇ ਰੇਲ ਗੱਡੀ ਥੱਲੇ ਆ ਕੇ ਖੁਦਕੁਸ਼ੀ ਕਰ ਲਈ ਹੈ। ਰੇਲਵੇ ਪੁਲਸ ਬਿਆਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਫਾਰਚੂਨਰ ਸਾਹਮਣੇ ਮੌਤ ਬਣ ਕੇ ਆਈ ਗਾਂ, ਬੇਕਾਬੂ ਹੋਈ ਕਾਰ ਦੇ ਉੱਡੇ ਪਰਖ਼ੱਚੇ, ਵਿਅਕਤੀ ਦੀ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।