ਟਾਂਡਾ ''ਚ ਵਾਪਰਿਆ ਭਿਆਨਕ ਹਾਦਸਾ, ਪਤੀ-ਪਤਨੀ ਨੇ ਇੱਕਠਿਆਂ ਤੋੜਿਆ ਦਮ
Friday, Mar 28, 2025 - 04:12 PM (IST)

ਟਾਂਡਾ ਉੜਮੁੜ, 28 ਮਾਰਚ ( ਪੰਡਿਤ, ਜਸਵਿੰਦਰ.ਕੁਲਦੀਸ਼)- ਹਾਈਵੇਅ 'ਤੇ ਅੱਡਾ ਖੁੱਡਾ ਨੇੜੇ ਅੱਜ ਸਵੇਰੇ ਵਾਪਰੇ ਸੜਕ ਹਾਦਸੇ ਦੌਰਾਨ ਸਕੂਟਰੀ ਸਵਾਰ ਜੋੜੇ ਦੀ ਮੌਤ ਹੋ ਗਈ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਸਕੂਟਰੀ ਸਵਾਰ ਜੋੜਾ ਇਕ ਫਾਰਚੂਨਰ ਗੱਡੀ ਦੀ ਚਪੇਟ ਵਿਚ ਆ ਗਏ, ਜਿਸ ਕਾਰਨ ਸਕੂਟਰੀ ਸਵਾਰ ਰਾਜਵਿੰਦਰ ਕੌਰ ਪਤਨੀ ਸੁਰਜੀਤ ਸਿੰਘ ਵਾਸੀ ਬਹਿਬੋਵਾਲ ਛੰਨੀਆਂ ਦੀ ਮੌਤ ਹੋ ਗਈ ਜਦਕਿ ਸੁਰਜੀਤ ਸਿੰਘ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ 1100 ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਲਈ ਵੱਡੀ ਖ਼ਬਰ, ਮੰਤਰੀ ਸੌਂਦ ਨੇ ਦਿੱਤਾ ਵੱਡਾ ਬਿਆਨ
ਸੜਕ ਸੁਰੱਖਿਆ ਫੋਰਸ ਦੀ ਟੀਮ ਥਾਣੇਦਾਰ ਜਸਵਿੰਦਰ ਸਿੰਘ, ਦਲਜੀਤ ਸਿੰਘ ਅਤੇ ਰੁਚਿਕਾ ਡਡਵਾਲ ਨੇ ਮਦਦ ਕਰਕੇ ਜ਼ਖ਼ਮੀ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ। ਬਾਅਦ ਵਿਚ ਸੁਰਜੀਤ ਸਿੰਘ ਦੀ ਵੀ ਹੁਸ਼ਿਆਰਪੁਰ ਦੇ ਹਸਪਤਾਲ ਵਿਚ ਮੌਤ ਹੋ ਗਈ। ਇਹ ਹਾਦਸਾ ਹਾਈਵੇਅ ਕਿਨਾਰੇ ਦੁਕਾਨ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਰਿਕਾਰਡ ਹੋ ਗਿਆ। ਟਾਂਡਾ ਪੁਲਸ ਦੇ ਥਾਣੇਦਾਰ ਜਗਦੀਪ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਹਾਦਸੇ ਦੀ ਜਾਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਜੋੜਾ ਆਪਣੀ ਬੇਟੀ ਅਤੇ ਜਵਾਈ ਨੂੰ ਮਿਲ ਕੇ ਪਿੰਡ ਮੁਰਾਦਪੁਰ ਨਰਿਆਲ ਤੋਂ ਵਾਪਸ ਆਪਣੇ ਪਿੰਡ ਜਾ ਰਹੇ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! 90 ਦਿਨਾਂ 'ਚ ਕਰੋ ਇਹ ਕੰਮ ਨਹੀਂ ਤਾਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e