ਮੋਟਰਸਾਇਕਲ ਸਵਾਰ ਪਤੀ-ਪਤਨੀ ਦੀ ਭਿਆਨਕ ਸਡ਼ਕ ਹਾਦਸੇ ''ਚ ਮੌਤ

Thursday, Oct 01, 2020 - 07:42 PM (IST)

ਮੋਟਰਸਾਇਕਲ ਸਵਾਰ ਪਤੀ-ਪਤਨੀ ਦੀ ਭਿਆਨਕ ਸਡ਼ਕ ਹਾਦਸੇ ''ਚ ਮੌਤ

ਸ੍ਰੀ ਮੁਕਤਸਰ ਸਾਹਿਬ,(ਪਵਨ ਤਨੇਜਾ, ਰਿਣੀ)- ਸਥਾਨਕ ਬੂੜਾ ਗੁੱਜ਼ਰ ਰੋਡ ’ਤੇ ਅੱਜ ਦੇਰ ਸ਼ਾਮ ਹੋਏ ਸੜਕ ਹਾਦਸੇ ਦੌਰਾਨ ਇੱਕ ਪਤੀ-ਪਤਨੀ ਦੀ ਮੌਤ ਹੋਣ ਦਾ ਸਮਾਚਾਰ ਹੈ। ਹਾਦਸੇ ਦੌਰਾਨ ਦੋਵਾਂ ਜੀਆਂ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ, ਜਿਸ ਤੋਂ ਬਾਅਦ ਇਸ ਹਾਦਸੇ ਦੀ ਸੂਚਨਾ ਰਾਹਗੀਰਾਂ ਵਲੋਂ ਥਾਣਾ ਸਿਟੀ ਪੁਲਸ ਨੂੰ ਦਿੱਤੀ ਗਈ, ਜਿੰਨ੍ਹਾਂ ਮੌਕੇ ’ਤੇ ਪਹੁੰਚ ਕੇ ਮਿ੍ਰਤਕਾਂ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਘਟਨਾ ਸਥਾਨ ’ਤੇ ਪਹੁੰਚੇ ਥਾਣਾ ਸਿਟੀ ਦੇ ਇੰਚਾਰਜ ਮੋਹਨ ਲਾਲ ਨੇ ਦੱਸਿਆ ਕਿ ਬਚਨ ਸਿੰਘ (53) ਤੇ ਉਸ ਦੀ ਪਤਨੀ ਗੁਰਪ੍ਰੀਤ ਕੌਰ (48) ਵਾਸੀ ਗੋਬਿੰਦਗੜ੍ਹ ਬਸਤੀ (ਗੁਰੂਹਰਸਹਾਏ) ਆਪਣੀ ਬਿਮਾਰ ਭਰਜਾਈ ਦਾ ਪਤਾ ਲੈਣ ਲਈ ਸ੍ਰੀ ਮੁਕਤਸਰ ਸਾਹਿਬ ਵਿਖੇ ਆਏ ਸਨ। ਅੱਜ ਕਰੀਬ ਸ਼ਾਮ 5 ਵਜੇ ਜਦੋਂ ਉਹ ਮੋਟਰਸਾਇਕਲ ਨੰਬਰ ਪੀਬੀ 05 ਆਰ 4425 ’ਤੇ ਸ੍ਰੀ ਮੁਕਤਸਰ ਸਾਹਿਬ ਤੋਂ ਆਪਣੇ ਪਿੰਡ ਜਾ ਰਹੇ ਸਨ ਤਾਂ ਬੂੜਾ ਗੁੱਜ਼ਰ ਰੋਡ ਬਾਈਪਾਸ ’ਤੇ ਉਨ੍ਹਾਂ ਦੇ ਮੋਟਰਸਾਇਕਲ ਦੀ ਟੱਕਰ ਕਿਸੇ ਅਣਪਛਾਤੇ ਵਾਹਨ ਨਾਲ ਹੋ ਗਈ। ਟੱਕਰ ਐਨੀ ਜਬਰਦਸਤ ਸੀ ਕਿ ਦੋਵੇਂ ਪਤੀ-ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਅਣਪਛਾਤੇ ਵਾਹਨ ਚਾਲਕ ਦੇ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਫ਼ਿਲਹਾਲ ਪੁਲਸ ਨੇ ਲਾਸ਼ਾਂ ਨੂੰ ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।


author

Bharat Thapa

Content Editor

Related News