Punjab: ਦਵਾਈ ਲੈਣ ਜਾ ਰਹੇ ਪਤੀ-ਪਤਨੀ ਨਾਲ ਵਾਪਰੀ ਅਣਹੋਣੀ, ਇਕੱਠਿਆਂ ਤੋੜਿਆ ਦਮ
Wednesday, Sep 17, 2025 - 01:51 PM (IST)

ਸੁਲਤਾਨਪੁਰ ਲੋਧੀ- ਸੁਲਤਾਨਪੁਰ ਲੋਧੀ ਵਿਖੇ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਸੁਲਤਾਨਪੁਰ ਲੋਧੀ-ਗੋਇੰਦਵਾਲ ਮਾਰਗ 'ਤੇ ਪਿੰਡ ਮੰਗੂਪੁਰ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਇਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਪਤੀ-ਪਤਨੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਮੌਕੇ 'ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੀ ਟੀਮ ਨੇ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਪਹੁੰਚਾਇਆ, ਜਿੱਥੇ ਡਾਕਟਰਾਂ ਵੱਲੋਂ ਜ਼ਖ਼ਮੀ ਪਤੀ-ਪਤਨੀ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਇਹ ਵੀ ਪੜ੍ਹੋ: ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਆਬਜ਼ਰਵਰਾਂ ਦਾ ਐਲਾਨ, ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਦੱਸਿਆ ਜਾ ਰਿਹਾ ਹੈ ਕਿ ਪਤੀ-ਪਤਨੀ ਦਵਾਈ ਲੈਣ ਲਈ ਗੋਇੰਦਵਾਲ ਜਾ ਰਹੇ ਸਨ। ਇਸ ਦੌਰਾਨ ਉਹ ਤਲਵੰਡੀ ਚੌਧਰੀਆਂ ਤੋਂ ਅੱਗੇ ਪਿੰਡ ਮੰਗੂਪੁਰ ਨੇੜੇ ਸਥਿਤ ਇਕ ਪੈਟਰੋਲ ਪੰਪ ਤੋਂ ਤੇਲ ਪਵਾਉਣ ਲਈ ਮੋਟਰਸਾਈਕਲ ਨੂੰ ਮੋੜਨ ਲੱਗੇ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਬਰੀਜਾ ਗੱਡੀ ਦੇ ਚਾਲਕ ਨੇ ਉਨ੍ਹਾਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ: ਸਾਬਕਾ MP ਮਹਿੰਦਰ ਕੇਪੀ ਦੇ ਬੇਟੇ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ, ਗ੍ਰੈਂਡ ਵਿਟਾਰਾ ਕਾਰ ਦੇ ਮਾਲਕ ਨੇ ...
ਇਸ ਹਾਦਸੇ ਵਿਚ ਪਤੀ-ਪਤਨੀ ਨੇ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਹੋਇਆਂ ਦਮ ਤੋੜ ਦਿੱਤਾ। ਮਾਮਲੇ ਨੂੰ ਲੈ ਕੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਪਤੀ-ਪਤਨੀ ਦੀ ਸ਼ਨਾਖ਼ਤ ਸੇਵਾ ਮੁਕਤ ਸੂਬੇਦਾਰ ਫ਼ਕੀਰ ਸਿੰਘ (73) ਪੁੱਤਰ ਉਜਾਗਰ ਸਿੰਘ ਅਤੇ ਬਲਵੀਰ ਕੌਰ (71) ਪਤਨੀ ਫ਼ਕੀਰ ਸਿੰਘ ਵਾਸੀ ਪਰਮਜੀਤਪੁਰ (ਆਲੂਪੁਰ) ਸੁਲਤਾਨਪੁਰ ਲੋਧੀ ਜ਼ਿਲ੍ਹਾ ਕਪੂਰਥਲਾ ਦੇ ਰੂਪ ਵਿੱਚ ਹੋਈ। ਥਾਣਾ ਤਲਵੰਡੀ ਚੌਧਰੀਆਂ ਦੀ ਪੁਲਸ ਵੱਲੋਂ ਗੱਡੀ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਥਾਣਾ ਮੁਖੀ ਅਨੁਸਾਰ ਪਰਿਵਾਰ ਦੇ ਬਿਆਨ ਮਗਰੋਂ ਬਣਦੀ ਕਾਨੂੰਨੀ ਕਾਰਵਾਈ ਕਰਨਗੇ।
ਇਹ ਵੀ ਪੜ੍ਹੋ: ਖੇਡ-ਖੇਡ 'ਚ ਵਾਪਰਿਆ ਵੱਡਾ ਹਾਦਸਾ! ਬੋਲੈਰੋ ਪਿੱਛੇ ਲਟਕਣ ਦੀ ਕੋਸ਼ਿਸ਼ ਕਰ ਰਿਹਾ ਸੀ ਜਵਾਕ, ਹੋਇਆ...
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8