ਦਿਲ ਕੰਬਾਅ ਦੇਣ ਵਾਲੇ ਹਾਦਸੇ ’ਚ ਪਤੀ-ਪਤਨੀ ਦੀ ਮੌਤ, ਮੰਜ਼ਰ ਦੇਖ ਦਹਿਲੇ ਦਿਲ

02/10/2021 4:34:58 PM

ਮਲਸੀਆਂ (ਤ੍ਰੇਹਨ) : ਅੱਜ ਮਲਸੀਆਂ ਸ਼ਾਹਕੋਟ ਨੈਸ਼ਨਲ ਹਾਈਵੇਅ ’ਤੇ ਪੁਲਸ ਚੌਂਕੀ ਦੇ ਸਾਹਮਣੇ ਮੋਟਰਸਾਈਕਲ ਅਤੇ ਜੀਪ ਦੀ ਹੋਈ ਭਿਆਨਕ ਟੱਕਰ ’ਚ ਮੋਟਰਸਾਈਕਲ ਸਵਾਰ ਪਤੀ ਪਤਨੀ ਦੀ ਦਰਦਨਾਕ ਮੌਤ ਹੋ ਗਈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ ਨੰਬਰ ਪੀ. ਬੀ. 08 ਸੀ. ਜੈੱਡ 4504, ਜਿਸ ਨੂੰ ਡਾਕਟਰ ਕ੍ਰਿਸ਼ਨ ਸਿੰਘ ਸਪੁੱਤਰ ਅਰਜਨ ਸਿੰਘ ਵਾਸੀ ਪਿੰਡ ਬਾੜਾ ਜਗੀਰ ਚਲਾ ਰਿਹਾ ਸੀ ਅਤੇ ਉਸ ਦੀ ਪਤਨੀ ਪਰਮਜੀਤ ਕੌਰ ਮੋਟਰਸਾਈਕਲ ਦੇ ਪਿੱਛੇ ਬੈਠੀ ਸੀ। ਉਹ ਪਿੰਡ ਬਾੜਾ ਜਗੀਰ ਤੋਂ ਸ਼ਾਹਕੋਟ ਜਾ ਰਹੇ ਸਨ। ਜਦੋਂ ਉਹ ਪੁਲਸ ਚੌਕੀ ਮਲਸੀਆਂ ਦੇ ਸਾਹਮਣੇ ਨੈਸ਼ਨਲ ਹਾਈਵੇਅ ਕਰਾਸ ਕਰਨ ਲੱਗੇ ਤਾਂ ਸ਼ਾਹਕੋਟ ਵਾਲੀ ਸਾਈਡ ਤੋਂ ਆ ਰਹੀ ਫੋਰਸ ਕੰਪਨੀ ਦੀ ਕਰੂਜ਼ਰ ਜੀਪ ਨੰਬਰ ਐੱਚ. ਆਰ. 39 ਡੀ. 2870 ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਪਰਮਜੀਤ ਕੌਰ ਦੇ ਸਿਰ ਅਤੇ ਬਾਂਹ ਕੱਟੇ ਗਏ, ਜਿਸ ਕਾਰਨ ਪਰਮਜੀਤ ਕੌਰ ਦੀ ਘਟਨਾ ਵਾਲੀ ਥਾਂ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਮਨੀਸ਼ ਤਿਵਾੜੀ ਦਾ ਦੋਸ਼- ਜ਼ਿਮੀਂਦਾਰੀ ਨੂੰ ਕੰਪਨੀਦਾਰੀ ’ਚ ਬਦਲਣਾ ਚਾਹੁੰਦੀ ਹੈ ਮੋਦੀ ਸਰਕਾਰ

ਕ੍ਰਿਸ਼ਨ ਸਿੰਘ ਨੂੰ ਗੰਭੀਰ ਹਾਲਤ ’ਚ ਸਿਵਲ ਹਸਪਤਾਲ ਜਲੰਧਰ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪੁਲਸ ਥਾਣਾ ਸ਼ਾਹਕੋਟ ਦੇ ਮੁਖੀ ਸੁਰਿੰਦਰ ਕੁਮਾਰ ਅਤੇ ਪੁਲਸ ਚੌਕੀ ਮਲਸੀਆਂ ਦੇ ਇੰਚਾਰਜ ਸੰਜੀਵਨ ਸਿੰਘ ਨੇ ਤੁਰੰਤ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਕ੍ਰਿਸ਼ਨ ਸਿੰਘ ਨੂੰ ਸਿਵਲ ਹਸਪਤਾਲ ਜਲੰਧਰ ਲਿਜਾਣ ਦਾ ਇੰਤਜ਼ਾਮ ਕੀਤਾ ਅਤੇ ਮ੍ਰਿਤਕ ਪਰਮਜੀਤ ਕੌਰ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਨਕੋਦਰ ਭਿਜਵਾਇਆ। ਸੰਜੀਵਨ ਸਿੰਘ ਨੇ ਦੱਸਿਆ ਕਿ ਕਿਸ਼ਨ ਸਿੰਘ ਅਤੇ ਪਰਮਜੀਤ ਦੋਵੇਂ ਹੀ ਇਸ ਦੁਰਘਟਨਾ ’ਚ ਮਾਰੇ ਗਏ ਹਨ। ਉਨ੍ਹਾਂ ਦੱਸਿਆ ਕਿ ਜੀਪ ਨੂੰ ਬਲਵੀਰ ਸਿੰਘ ਵਾਸੀ ਪਿੰਡ ਮਿੱਠਵੜਾ ਜ਼ਿਲ੍ਹਾ ਹਿਸਾਰ (ਹਰਿਆਣਾ) ਚਲਾ ਰਿਹਾ ਸੀ। ਉਹ ਰਤੀਆ ਤੋਂ ਸ਼ਰਧਾਲੂਆਂ ਨੂੰ ਲੈ ਕੇ ਵੈਸ਼ਣੋ ਮਾਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਜੀਪ ਦਾ ਚਾਲਕ ਫਰਾਰ ਹੈ। ਪੁਲਸ ਵੱਲੋਂ ਜੀਪ ਦੇ ਚਾਲਕ ਬਲਬੀਰ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਅਨੰਦਪੁਰ ਸਾਹਿਬ ਦਾ ਮਤਾ ਉਸ ਵੇਲੇ ਮੰਨਵਾ ਲਿਆ ਜਾਂਦਾ ਤਾਂ ਅੱਜ ਇਹ ਦਿਨ ਦੇਖਣੇ ਨਹੀਂ ਸੀ ਪੈਣੇ : ਢੀਂਡਸਾ  

ਇਹ ਵੀ ਪੜ੍ਹੋ : ਕਾਂਗਰਸੀ ਉਮੀਦਵਾਰ ਬੀਬੀ ਦੇ ਪਤੀ ’ਤੇ ਜਾਨਲੇਵਾ ਹਮਲਾ, ਗੰਭੀਰ ਜ਼ਖਮੀ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

Anuradha

This news is Content Editor Anuradha