ਭਿਆਨਕ ਹਾਦਸੇ ਨੇ ਉਜਾੜ ਕੇ ਰੱਖ ਦਿੱਤਾ ਪਰਿਵਾਰ, ਪਤੀ-ਪਤਨੀ ਦੀ ਇਕੱਠਿਆਂ ਹੋਈ ਮੌਤ

Sunday, Jun 18, 2023 - 06:31 PM (IST)

ਭਿਆਨਕ ਹਾਦਸੇ ਨੇ ਉਜਾੜ ਕੇ ਰੱਖ ਦਿੱਤਾ ਪਰਿਵਾਰ, ਪਤੀ-ਪਤਨੀ ਦੀ ਇਕੱਠਿਆਂ ਹੋਈ ਮੌਤ

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੀ ਬੇਦੀ ਕਲੋਨੀ ’ਚ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਜਲੰਧਰ ਤੋਂ ਆ ਰਹੇ ਪਤੀ-ਪਤਨੀ ਦਾ ਫਿਰੋਜ਼ਪੁਰ ਨੇੜੇ ਕੱਚਾ ਜ਼ੀਰਾ ਰੋਡ ’ਤੇ ਅਚਾਨਕ ਹਾਦਸਾ ਹੋ ਗਿਆ ਅਤੇ ਮੋਟਰਸਾਈਕਲ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਇਆ। ਇਸ ਹਾਦਸੇ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣਾ ਸਦਰ ਫਿਰੋਜ਼ਪੁਰ ਦੇ ਐੱਸ. ਐੱਚ. ਓ. ਇੰਸਪੈਕਟਰ ਰਵੀ ਕੁਮਾਰ ਨੇ ਦੱਸਿਆ ਕਿ ਜਲੰਧਰ ਦੀ ਇਨਕਮ ਟੈਕਸ ਕਲੋਨੀ ’ਚ ਰਹਿਣ ਵਾਲੇ ਅਮਿਤ ਕੁਮਾਰ ਅਤੇ ਉਸਦੀ ਪਤਨੀ ਸੋਨੀਆ ਦੇਰ ਰਾਤ ਆਪਣੇ ਮੋਟਰਸਾਈਕਲ ’ਤੇ ਫਿਰੋਜ਼ਪੁਰ ਰਹਿੰਦੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਆ ਰਹੇ ਸਨ ਤਾਂ ਉਨ੍ਹਾਂ ਦਾ ਮੋਟਰਸਾਈਕਲ ਬੁਰੀ ਤਰ੍ਹਾਂ ਦਰੱਖਤ ਵਿਚ ਜਾ ਵੱਜਿਆ। 

ਇਹ ਵੀ ਪੜ੍ਹੋ : ਆਸਟ੍ਰੇਲੀਆ ਜਾਣ ਲਈ ਕਰਵਾਇਆ ਵਿਆਹ, 30 ਲੱਖ ਖਰਚ ਵਿਦੇਸ਼ ਭੇਜੀ ਪਤਨੀ ਨੇ ਬਦਲ ਲਏ ਰੰਗ

ਉਨ੍ਹਾਂ ਦੱਸਿਆ ਕਿ ਕਾਨੂੰਨੀ ਕਾਰਵਾਈ ਕਰਨ ਅਤੇ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ਾਂ ਵਾਰਸਾਂ ਹਵਾਲੇ ਕਰ ਦਿੱਤੀਆਂ ਗਈਆਂ ਹਨ। ਉਥੇ ਹੀ ਲੋਕਾਂ ਨੇ ਦੱਸਿਆ ਕਿ ਸੀਵਰੇਜ ਸੜਕ ਤੋਂ ਉੱਚਾ ਬਣਾਇਆ ਗਿਆ ਹੈ, ਜਿਸ ਕਾਰਨ ਇਥੇ ਆਏ ਦਿਨ ਸੜਕ ਹਾਦਸੇ ਵਾਪਰ ਰਹੇ ਹਨ ਅਤੇ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ। 

ਇਹ ਵੀ ਪੜ੍ਹੋ : ਮਾਪਿਆਂ ਦੇ ਇਕਲੌਤੇ ਪੁੱਤ ਨਾਲ ਮੱਧ ਪ੍ਰਦੇਸ਼ 'ਚ ਵਾਪਰਿਆ ਹਾਦਸਾ, ਇੰਝ ਆਵੇਗੀ ਮੌਤ ਸੋਚਿਆ ਨਾ ਸੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News