ਵਿਆਹੁਤਾ ਜੋੜੇ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖੁਦਕੁਸ਼ੀ
Sunday, Apr 29, 2018 - 07:00 PM (IST)

ਹਾਜੀਪੁਰ (ਜੋਸ਼ੀ)— ਥਾਣਾ ਹਾਜੀਪੁਰ ਅਧੀਨ ਪੈਂਦੇ ਪਿੰਡ ਨਮੋਲੀ ਦੇ ਇਕ ਵਿਆਹੁਤਾ ਜੋੜੇ ਨੇ ਕੋਈ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ। ਹਾਜੀਪੁਰ ਪੁਲਸ ਨੂੰ ਦਿੱਤੇ ਬਿਆਨ 'ਚ ਹੰਸ ਰਾਜ ਪੁੱਤਰ ਭੋਲੂ ਰਾਮ ਵਾਸੀ ਪਿੰਡ ਨਮੋਲੀ ਨੇ ਦੱਸਿਆ ਕਿ ਮੇਰਾ ਪੁੱਤਰ ਸੁਰਜੀਤ ਸਿੰਘ ਅਤੇ ਉਸ ਦੀ ਪਤਨੀ ਰੀਨਾ ਔਲਾਦ ਨਾ ਹੋਣ ਕਰਕੇ ਪ੍ਰੇਸ਼ਾਨ ਰਹਿੰਦੇ ਸਨ, ਜਿਨ੍ਹਾਂ ਐਤਵਾਰ ਕੋਈ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ।
ਸੂਚਨਾ ਮਿਲਦੇ ਹੀ ਹਾਜੀਪੁਰ ਪੁਲਸ ਦੇ ਏ. ਐੱਸ. ਆਈ. ਨਾਮਦੇਵ ਆਪਣੀ ਪੁਲਸ ਪਾਰਟੀ ਨਾਲ ਮੌਕੇ 'ਤੇ ਪੁੱਜੇ ਅਤੇ ਦੋਵਾਂ ਦੀਆਂ ਲਾਸ਼ਾਂ 174 ਦੀ ਕਾਰਵਾਈ ਉਪਰੰਤ ਮੁਕੇਰੀਆਂ ਦੇ ਸਰਕਾਰੀ ਹਸਪਤਾਲ 'ਚੋਂ ਪੋਸਟਮਾਰਟਮ ਕਰਵਾ ਕੇ ਪਰਿਵਾਰ ਦੇ ਹਵਾਲੇ ਕਰ ਦਿੱਤੀਆਂ।