ਪਤਨੀ ਦਾ ਕਤਲ ਕਰਨ ਵਾਲਾ ਨਸ਼ੇੜੀ ਪਤੀ ਗ੍ਰਿਫਤਾਰ

Thursday, Aug 19, 2021 - 11:13 PM (IST)

ਪਤਨੀ ਦਾ ਕਤਲ ਕਰਨ ਵਾਲਾ ਨਸ਼ੇੜੀ ਪਤੀ ਗ੍ਰਿਫਤਾਰ

ਬਰਨਾਲਾ(ਵਿਵੇਕ ਸਿੰਧਵਾਨੀ,ਰਵੀ,ਪੁਨੀਤ)- ਨਸ਼ੇ ’ਚ ਆਪਣੀ ਪਤਨੀ ਦਾ ਕਤਲ ਕਰਨ ਵਾਲੇ ਦੋਸ਼ੀ ਨੂੰ ਪੁਲਸ ਨੇ 24 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫਤਾਰ ਕਰ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ।

ੲਿਹ ਵੀ ਪੜ੍ਹੋ : ਅਹਿਮ ਖ਼ਬਰ : ਸਾਬਕਾ DGP ਸੁਮੇਧ ਸੈਣੀ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, ਦਿੱਤੇ ਰਿਹਾਈ ਦੇ ਹੁਕਮ

ਇਸ ਸਬੰਧੀ ਪ੍ਰੈੱਸ ਕਾਨਫਰੰਸ ’ਚ ਜਾਣਕਾਰੀ ਦਿੰਦਿਆਂ ਐੱਸ. ਪੀ. ਜਗਵਿੰਦਰ ਚੀਮਾ ਨੇ ਦੱਸਿਆ ਕਿ ਬੀਤੇ ਦਿਨੀਂ ਵਿਕਰਮਜੀਤ ਸਿੰਘ ਵਾਸੀ ਬਰਨਾਲਾ ਨੇ ਨਸ਼ੇ ਦੀ ਹਾਲਤ ’ਚ ਆਪਣੀ ਪਤਨੀ ਦਲਜੀਤ ਕੌਰ ਦਾ ਬਰਫ ਵਾਲੇ ਸੂਏ ਮਾਰਕੇ ਕਤਲ ਕਰ ਦਿੱਤਾ ਸੀ ਅਤੇ ਬਾਹਰੋਂ ਕਮਰੇ ਨੂੰ ਜਿੰਦਾ ਲਾ ਕੇ ਫਰਾਰ ਹੋ ਗਿਆ ਸੀ। ਮ੍ਰਿਤਕਾ ਦੀ ਮਾਤਾ ਸ਼ਿੰਦਰ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਵਿਕਰਮਜੀਤ ਸਿੰਘ ਖਿਲਾਫ ਕਤਲ ਦਾ ਕੇਸ ਦਰਜ ਕਰ ਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਸੀ। ਪੁਲਸ ਨੇ ਅੱਜ ਉਸਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀ ਕੋਲੋਂ ਡੁੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਪੁੱਛ-ਗਿੱਛ ਮਗਰੋਂ ਹੀ ਕਲਤ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ।

ੲਿਹ ਵੀ ਪੜ੍ਹੋ :  ਬਿਜਲੀ ਮੁਲਾਜ਼ਮ ਨੇ ਦਰੱਖਤ ਨਾਲ ਲਟਕ ਕੇ ਕੀਤੀ ਖੁਦਕੁਸ਼ੀ, ਪਿਤਾ ਤੇ ਭੈਣ ਦੇ ਪਰਿਵਾਰ ਨੂੰ ਠਹਿਰਾਇਆ ਜ਼ਿੰਮੇਵਾਰ

ਇਸ ਮੌਕੇ ਡੀ. ਐੱਸ. ਪੀ. ਡੀ. ਬ੍ਰਿਜ ਮੋਹਨ, ਡੀ. ਐੱਸ. ਪੀ. ਰਛਪਾਲ ਸਿੰਘ, ਡੀ. ਐੱਸ. ਪੀ. ਬੀ. ਐੱਸ. ਚਹਿਲ ਤੇ ਸੀ. ਆਈ. ਏ. ਸਟਾਫ ਦੇ ਇੰਚਾਰਜ ਬਲਜੀਤ ਸਿੰਘ ਵੀ ਹਾਜ਼ਰ ਸਨ।


author

Bharat Thapa

Content Editor

Related News