ਬਠਿੰਡਾ 'ਚ ਦਿਲ ਕੰਬਾਊ ਵਾਰਦਾਤ, ਪਤੀ-ਪਤਨੀ ਤੇ ਧੀ ਦਾ ਸਿਰ 'ਚ ਗੋਲ਼ੀਆਂ ਮਾਰ ਕੇ ਕਤਲ (ਤਸਵੀਰਾਂ)

Monday, Nov 23, 2020 - 07:50 PM (IST)

ਬਠਿੰਡਾ 'ਚ ਦਿਲ ਕੰਬਾਊ ਵਾਰਦਾਤ, ਪਤੀ-ਪਤਨੀ ਤੇ ਧੀ ਦਾ ਸਿਰ 'ਚ ਗੋਲ਼ੀਆਂ ਮਾਰ ਕੇ ਕਤਲ (ਤਸਵੀਰਾਂ)

ਬਠਿੰਡਾ (ਵਿਜੇ) : ਬਠਿੰਡਾ ਦੀ ਕਮਲਾ ਨਹਿਰੂ ਕਲੋਨੀ ਦੀ ਇਕ ਦਿਲ ਕੰਬਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਜਿੱਥੇ ਕੋਠੀ ਨੰਬਰ 387 ਵਿਚ ਇਕ ਹੀ ਪਰਿਵਾਰ ਦੇ ਤਿੰਨ ਜੀਆਂ ਦਾ ਸਿਰ 'ਚ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਤਿੰਨਾਂ ਦੀਆਂ ਲਾਸ਼ਾਂ ਕੋਠੀ ਵਿਚੋਂ ਹੀ ਬਰਾਮਦ ਹੋਈਆਂ ਹਨ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਪਿੰਡ ਬੀਬੀਵਾਲਾ ਦੀ ਕਾਰਪੋਰੇਟ ਸੋਸਾਇਟੀ ਦਾ ਸਕੱਤਰ ਸੀ, ਜਿਸ ਦੀ ਪਛਾਣ ਚਰਨਜੀਤ ਸਿੰਘ ਖੋਖਰ, ਪਤਨੀ ਜਸਵਿੰਦਰ ਕੌਰ (49), ਧੀ ਸਿਮਰਨ (24) ਦੇ ਰੂਪ ਵਿਚ ਹੋਈ ਹੈ।

ਇਹ ਵੀ ਪੜ੍ਹੋ :  ਡੇਰਾ ਪ੍ਰੇਮੀ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਸੁੱਖਾ ਗਿੱਲ ਨੇ ਫੇਸਬੁੱਕ 'ਤੇ ਆਖੀ ਵੱਡੀ ਗੱਲ

PunjabKesari

PunjabKesari

ਉਧਰ ਘਟਨਾ ਦੀ ਸੂਚਨਾ ਮਿਲਦੇ ਮੌਕੇ 'ਤੇ ਪਹੁੰਚੇ ਪੁਲਸ ਦੇ ਅਧਿਕਾਰੀ ਜਸਪਾਲ ਸਿੰਘ ਐੱਸ. ਪੀ. ਨੇ ਦੱਸਿਆ ਕਿ ਤਿੰਨਾਂ ਦਾ ਕਤਲ ਸਿਰ ਵਿਚ ਗੋਲ਼ੀਆਂ ਮਾਰ ਕੇ ਕੀਤਾ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ। ਫਿਲਹਾਲ ਪੁਲਸ ਨੇ ਘਰ ਵਿਚੋਂ ਕਿਸੇ ਤਰ੍ਹਾਂ ਦੀ ਲੁੱਟ ਤੋਂ ਇਨਕਾਰ ਕੀਤਾ ਹੈ।

ਇਹ ਵੀ ਪੜ੍ਹੋ :  ਭਿਆਨਕ ਅੰਜਾਮ 'ਤੇ ਪੁੱਜਾ ਪ੍ਰੇਮ ਸੰਬੰਧਾਂ ਦਾ ਨਤੀਜਾ, ਪ੍ਰੇਮਿਕਾ ਦੇ ਘਰ ਪੁੱਜੇ ਪ੍ਰੇਮੀ ਨੇ ਚੁੱਕਿਆ ਖ਼ੌਫਨਾਕ ਕਦਮ

PunjabKesari

PunjabKesari


author

Gurminder Singh

Content Editor

Related News