ਪਤੀ ਨੇ ਪਤਨੀ ਦੀ ਕੁੱਟਮਾਰ ਕਰਕੇ ਕੀਤਾ ਜ਼ਖਮੀ

Sunday, Jul 21, 2024 - 05:10 PM (IST)

ਪਤੀ ਨੇ ਪਤਨੀ ਦੀ ਕੁੱਟਮਾਰ ਕਰਕੇ ਕੀਤਾ ਜ਼ਖਮੀ

ਅਬੋਹਰ (ਸੁਨੀਲ ਭਾਰਦਵਾਜ) : ਸਥਾਨਕ ਇੰਦਰਾ ਨਗਰੀ ਦੀ ਰਹਿਣ ਵਾਲੀ ਇੱਕ ਔਰਤ ਨੂੰ ਉਸਦੇ ਪਤੀ ਨੇ ਕੁੱਟਮਾਰ ਕੇ ਜ਼ਖਮੀ ਕਰ ਦਿੱਤਾ। ਜ਼ਖਮੀ ਔਰਤ ਨੂੰ ਇਲਾਜ ਲਈ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖਮੀ ਔਰਤ ਨੇ ਆਪਣੇ ਪਤੀ ’ਤੇ ਨਾਜਾਇਜ਼ ਸਬੰਧਾਂ ਦੇ ਦੋਸ਼ ਲਾਏ ਹਨ। ਹਸਪਤਾਲ ਵਿੱਚ ਜ਼ੇਰੇ ਇਲਾਜ ਪ੍ਰੀਤੀ ਪਤਨੀ ਵੀਰੂ ਨੇ ਦੱਸਿਆ ਕਿ ਉਸ ਦਾ ਕਰੀਬ 6 ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਸ ਦੇ ਤਿੰਨ ਬੱਚੇ ਹਨ।

ਉਸ ਨੇ ਦੋਸ਼ ਲਾਇਆ ਕਿ ਉਸ ਦੇ ਪਤੀ ਦੇ ਨਾਜਾਇਜ਼ ਸਬੰਧ ਹਨ, ਕਾਰਨ ਉਹ ਅਕਸਰ ਉਸ ਦੀ ਕੁੱਟਮਾਰ ਕਰਦਾ ਹੈ। ਬੀਤੇ ਦਿਨ ਵੀ ਜਦੋਂ ਉਸ ਨੇ ਇਸ ਗੱਲ ਦਾ ਵਿਰੋਧ ਕੀਤਾ ਤਾਂ ਉਸ ਦੇ ਪਤੀ ਨੇ ਉਸ ਨੂੰ ਲੱਤਾਂ ਮਾਰ ਕੇ ਜ਼ਖਮੀ ਕਰ ਦਿੱਤਾ। ਪੀੜਤਾ ਨੇ ਰੋਂਦੇ ਹੋਏ ਕਿਹਾ ਕਿ ਉਸ ਦਾ ਪਤੀ ਨਾ ਤਾਂ ਆਪਣੇ ਬੱਚਿਆਂ ਨੂੰ ਪਿਆਰ ਕਰਦਾ ਹੈ ਅਤੇ ਨਾ ਹੀ ਉਸ ਨੂੰ ਖ਼ਰਚੇ ਲਈ ਕੋਈ ਪੈਸਾ ਦਿੰਦਾ ਹੈ, ਸਗੋਂ ਜਦੋਂ ਉਹ ਖ਼ਰਚਾ ਮੰਗਦੀ ਹੈ ਤਾਂ ਉਹ ਉਸ ਦੀ ਕੁੱਟਮਾਰ ਕਰਦਾ ਹੈ।


author

Babita

Content Editor

Related News