ਪਤਨੀ ਨੇ ਵਰਤ ਕਾਰਨ ਪਤੀ ਨਾਲ ਵਿਆਹ ''ਤੇ ਜਾਣ ਤੋਂ ਕੀਤਾ ਇਨਕਾਰ, ਜੱਲਾਦ ਨੇ ਕੁੱਟ-ਕੁੱਟ ਮਾਰ''ਤੀ ਘਰਵਾਲੀ
Friday, Oct 11, 2024 - 05:13 AM (IST)
ਲੁਧਿਆਣਾ (ਰਾਜ)- ਲੁਧਿਆਣਾ ਤੋਂ ਇਕ ਸਨਸਨੀਖੇਜ਼ ਵਾਰਦਾਤ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ, ਜਿੱਥੇ ਵਿਆਹ ’ਚ ਜਾਣ ਤੋਂ ਇਨਕਾਰ ਕਰਨ ’ਤੇ ਇਕ ਸਨਕੀ ਪਤੀ ਨੇ ਬੈਲਟ ਨਾਲ ਕੁੱਟ-ਕੁੱਟ ਕੇ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਮ੍ਰਿਤਕ ਔਰਤ ਦੀ ਪਛਾਣ ਰੀਨਾ ਵਜੋਂ ਹੋਈ ਹੈ, ਉਸ ਦੇ ਪਰਿਵਾਰ ਨੂੰ ਪਤਾ ਲੱਗਣ ’ਤੇ ਸੂਚਨਾ ਪੁਲਸ ਨੂੰ ਦਿੱਤੀ ਗਈ।
ਥਾਣਾ ਡਵੀਜ਼ਨ ਨੰ. 7 ਦੀ ਪੁਲਸ ਨੇ ਮੌਕੇ ’ਤੇ ਪੁੱਜ ਕੇ ਲਾਸ਼ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾਈ। ਪੁਲਸ ਨੇ ਮ੍ਰਿਤਕ ਦੇ ਪਰਿਵਾਰ ਦੀ ਸ਼ਿਕਾਇਤ ’ਤੇ ਮੁਲਜ਼ਮ ਪਤੀ ਗਗਨਦੀਪ ਚੋਪੜਾ ਖਿਲਾਫ ਕਤਲ ਦਾ ਕੇਸ ਦਰਜ ਕਰ ਲਿਆ ਹੈ।
ਜਾਣਕਾਰੀ ਦਿੰਦੇ ਹੋਏ ਰਾਜ ਕੁਮਾਰ ਨੇ ਦੱਸਿਆ ਕਿ ਉਹ ਤਾਜਪੁਰ ਰੋਡ ’ਤੇ ਰਹਿੰਦੇ ਹਨ। ਰੀਨਾ ਉਸ ਦੀ ਭੈਣ ਸੀ, ਜਿਸ ਦਾ ਵਿਆਹ ਕਰੀਬ 12 ਸਾਲ ਪਹਿਲਾਂ ਤਾਜਪੁਰ ਰੋਡ ਦੇ ਰਹਿਣ ਵਾਲੇ ਗਗਨਦੀਪ ਚੋਪੜਾ ਨਾਲ ਹੋਇਆ ਸੀ। ਸਹੁਰੇ ਵਾਲੇ ਵਿਆਹ ਤੋਂ 2 ਸਾਲ ਬਾਅਦ ਹੀ ਉਸ ਦੀ ਭੈਣ ਨੂੰ ਪ੍ਰੇਸ਼ਾਨ ਕਰਨ ਲੱਗੇ। ਮੁਲਜ਼ਮ ਗਗਨਦੀਪ ਪਹਿਲਾਂ ਵੀ ਕਈ ਵਾਰ ਉਨ੍ਹਾਂ ਦੀ ਭੈਣ ਨਾਲ ਕੁੱਟਮਾਰ ਕਰ ਚੁੱਕਾ ਹੈ।
ਇਹ ਵੀ ਪੜ੍ਹੋ- ਪਤਨੀ ਦੇ ਪ੍ਰੇਮ ਸਬੰਧਾਂ ਤੋਂ ਤੰਗ ਆ ਕੇ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ ; ਜਹਾਨੋਂ ਤੁਰ ਗਿਆ 7 ਭੈਣਾਂ ਦਾ ਇਕਲੌਤਾ ਭਰਾ
ਬੀਤੀ ਰਾਤ ਗਗਨਦੀਪ ਨੇ ਨੇ ਇਕ ਵਿਆਹ ਸਮਾਗਮ ’ਚ ਜਾਣਾ ਸੀ। ਉਸ ਨੇ ਰੀਨਾ ਨੂੰ ਕਿਹਾ ਕਿ ਉਹ ਵੀ ਉਸ ਦੇ ਨਾਲ ਵਿਆਹ ’ਚ ਚੱਲੇ ਪਰ ਰੀਨਾ ਦਾ ਨਰਾਤਿਆਂ ਦਾ ਵਰਤ ਹੋਣ ਕਾਰਨ ਉਸ ਨੇ ਵਿਆਹ ਵਿਚ ਜਾਣ ਤੋਂ ਇਨਕਾਰ ਕਰ ਦਿੱਤਾ। ਗਗਨ ਉਸ ਨੂੰ ਵਿਆਹ ’ਚ ਲਿਜਾਣ ਲਈ ਅੜਿਆ ਹੋਇਆ ਸੀ ਪਰ ਰੀਨਾ ਉਸ ਨੂੰ ਵਾਰ-ਵਾਰ ਇਨਕਾਰ ਕਰ ਰਹੀ ਸੀ, ਜਿਸ ਗੱਲ ’ਤੇ ਗਗਨ ਭੜਕ ਗਿਆ ਅਤੇ ਉਸ ਨੇ ਗੁੱਸੇ ਵਿਚ ਆ ਕੇ ਬੈਲਟ ਨਾਲ ਰੀਨਾ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।
ਉਹ ਜ਼ੋਰ-ਜ਼ੋਰ ਨਾਲ ਚੀਕਣ ਲੱਗੀ। ਗੁਆਂਢੀਆਂ ਨੇ ਚੀਕਣ ਦੀਆਂ ਆਵਾਜ਼ਾਂ ਸੁਣ ਕੇ ਉਨ੍ਹਾਂ ਨੂੰ ਦੱਸਿਆ। ਉਹ ਤੁਰੰਤ ਰੀਨਾ ਦੇ ਘਰ ਪੁੱਜੇ ਤਾਂ ਉਨ੍ਹਾਂ ਨੇ ਦੇਖਿਆ ਕਿ ਉਹ ਬੁਰੀ ਤਰ੍ਹਾਂ ਜ਼ਖਮੀ ਸੀ। ਉਹ ਤੁਰੰਤ ਰੀਨਾ ਨੂੰ ਨੇੜੇ ਦੇ ਹਸਪਤਾਲ ਲੈ ਗਏ, ਜਿਥੇ ਜ਼ਖਮੀ ਰੀਨਾ ਦੀ ਮੌਤ ਹੋ ਗਈ।
ਰਾਜ ਕੁਮਾਰ ਦਾ ਦੋਸ਼ ਹੈ ਕਿ ਪੁਲਸ ਨੇ ਪਹਿਲਾਂ ਢਿੱਲੀ ਕਾਰਵਾਈ ਕੀਤੀ। ਇਸ ਲਈ ਉਨ੍ਹਾਂ ਨੇ ਥਾਣਾ ਡਵੀਜ਼ਨ ਨੰ. 7 ਦਾ ਘਿਰਾਓ ਕੀਤਾ, ਜਿਸ ਤੋਂ ਬਾਅਦ ਪੁਲਸ ਨੇ ਉਨ੍ਹਾਂ ਨੂੰ ਜਲਦ ਕਾਰਵਾਈ ਦਾ ਭਰੋਸਾ ਦਿੱਤਾ। ਓਧਰ, ਥਾਣਾ ਡਵੀਜ਼ਨ 7 ਦੇ ਐੱਸ.ਐੱਚ.ਓ. ਸਬ-ਇੰਸਪੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਗਗਨਦੀਪ ਚੋਪੜਾ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਨੂੰ ਸ਼ੁੱਕਰਵਾਰ ਨੂੰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪਿਆਰ ਦੀਆਂ ਪੀਂਘਾਂ ਪਾ ਕੇ ਵਿਆਹ ਤੋਂ ਮੁੱਕਰਿਆ ਨੌਜਵਾਨ, ਫ਼ਿਰ ਕੁੜੀ ਨੇ ਜੋ ਕੀਤਾ, ਸੁਣ ਉੱਡ ਜਾਣਗੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e