ਵਿਸਾਖੀ ਮੌਕੇ ਜੰਡਿਆਲਾ ਗੁਰੂ ’ਚ ਵੱਡੀ ਵਾਰਦਾਤ, ਪਤੀ ਨੇ ਬੇਰਹਿਮੀ ਨਾਲ ਕਤਲ ਕੀਤੀ ਪਤਨੀ

Thursday, Apr 14, 2022 - 06:10 PM (IST)

ਵਿਸਾਖੀ ਮੌਕੇ ਜੰਡਿਆਲਾ ਗੁਰੂ ’ਚ ਵੱਡੀ ਵਾਰਦਾਤ, ਪਤੀ ਨੇ ਬੇਰਹਿਮੀ ਨਾਲ ਕਤਲ ਕੀਤੀ ਪਤਨੀ

ਅੰਮ੍ਰਿਤਸਰ (ਕੈਪਟਨ) : ਵਿਸਾਖੀ ਮੌਕੇ ਜ਼ਿਲ੍ਹਾ ਅੰਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਲਾਲ ਉਸਮਾਂ ਵਿਚ ਇਕ ਵਿਅਕਤੀ ਵੱਲੋਂ ਆਪਣੀ ਪਤਨੀ ਨੂੰ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਹੀ ਬਸ ਨਹੀਂ ਕਤਲ ਕਰਨ ਤੋਂ ਬਾਅਦ ਪਤੀ ਨੇ ਪਤਨੀ ਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਦੀ ਵੀ ਕੋਸ਼ਿਸ਼ ਕੀਤੀ। ਪਤੀ ਦਾ ਨਾਮ ਕੈਪਟਨ ਸਿੰਘ ਅਤੇ ਪਤਨੀ ਦਾ ਨਾਮ ਮਨਦੀਪ ਕੌਰ ਦੱਸਿਆ ਜਾ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੈਪਟਨ ਸਿੰਘ ਮਨਦੀਪ ਕੌਰ ਨੂੰ ਕਤਲ ਕਰਨ ਤੋਂ ਬਾਅਦ ਉਸ ਦੀ ਲਾਸ਼ ਨੂੰ ਗੋਹੇ ਵਿਚ ਲੁਕੋ ਬਾਹਰ ਸੁੱਟਣ ਜਾ ਰਿਹਾ ਸੀ, ਇਸ ਦੌਰਾਨ ਪਿੰਡ ਦੇ ਕਿਸੇ ਵਿਅਕਤੀ ਨੇ ਇਸ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ।

ਇਹ ਵੀ ਪੜ੍ਹੋ : ਕੈਨੇਡਾ ਦੇ ਏਅਰਪੋਰਟ ’ਤੇ ਪਹੁੰਚਦੇ ਹੀ ਪਤਨੀ ਨੇ ਦਿਖਾਇਆ ਅਸਲੀ ਰੰਗ, ਕੀਤਾ ਉਹ ਜੋ ਕਦੇ ਸੋਚਿਆ ਵੀ ਨਾ ਸੀ

ਉਧਰ ਸੂਚਨਾ ਮਿਲਣ ਤੋਂ ਬਾਅਦ ਥਾਣਾ ਮਹਿਤਾ ਦੀ ਪੁਲਸ ਤੁਰੰਤ ਮੌਕੇ ’ਤੇ ਪਹੁੰਚ ਗਈ ਅਤੇ ਕਾਤਲ ਪਤੀ ਨੂੰ ਕਾਬੂ ਕਰ ਲਿਆ। ਕਤਲ ਦੇ ਪਿੱਛੇ ਕਿਹੜੇ ਕਾਰਣ ਰਹੇ ਹਨ, ਫਿਲਹਾਲ ਇਸ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭਿਜਵਾ ਦਿੱਤਾ ਹੈ। 

ਇਹ ਵੀ ਪੜ੍ਹੋ : ਤਲਵੰਡੀ ਸਾਬੋ ਪੁਲਸ ਨੇ ਥਾਣੇ ’ਚੋਂ ਗ੍ਰਿਫ਼ਤਾਰ ਕੀਤਾ ‘ਆਈ. ਪੀ. ਐੱਸ.’ ਅਫਸਰ, ਹੈਰਾਨ ਕਰਨ ਵਾਲੀ ਹੈ ਪੂਰੀ ਘਟਨਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News