ਅੰਮ੍ਰਿਤਸਰ 'ਚ ਪਤੀ ਨੇ ਪਤਨੀ ਨਾਲ ਕਮਾਇਆ ਧ੍ਰੋਹ, ਦੋਸਤਾਂ ਨੂੰ ਬੁਲਾ ਆਪ ਕਰਵਾਇਆ ਗੈਂਗਰੇਪ

Wednesday, Jan 18, 2023 - 11:59 AM (IST)

ਅੰਮ੍ਰਿਤਸਰ 'ਚ ਪਤੀ ਨੇ ਪਤਨੀ ਨਾਲ ਕਮਾਇਆ ਧ੍ਰੋਹ, ਦੋਸਤਾਂ ਨੂੰ ਬੁਲਾ ਆਪ ਕਰਵਾਇਆ ਗੈਂਗਰੇਪ

ਅੰਮ੍ਰਿਤਸਰ (ਅਰੁਣ) : ਅੰਮ੍ਰਿਤਸਰ 'ਚ ਇਕ ਪਤੀ ਵੱਲੋਂ ਦੋਸਤਾਂ ਨਾਲ ਮਿਲ ਕੇ ਆਪਣੀ ਪਤਨੀ ਨਾਲ ਸਮੂਹਿਕ ਜਬਰ-ਜ਼ਿਨਾਹ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਕੁਝ ਸਮਾਂ ਪਹਿਲਾਂ ਦੋਸ਼ੀ ਦੀ ਪਤਨੀ ਦਾ ਐਕਸੀਡੈਂਟ ਹੋਇਆ ਸੀ , ਜਿਸ ਕਾਰਨ ਉਹ ਆਪਣੇ ਪੇਕੇ ਘਰ ਰਹਿ ਰਹੀ ਸੀ। ਬੀਤੇ ਦਿਨੀਂ ਉਸ ਨੇ ਆਪਣੇ ਪਤਨੀ ਨੂੰ ਬਹਾਨੇ ਨਾਲ ਬਾਹਰ ਬੁਲਾ ਕੇ ਹੋਰ ਦੋਸਤਾਂ ਨਾਲ ਮਿਲ ਕੇ ਉਸ ਨਾਲ ਸਮੂਹਿਕ ਜਬਰ-ਜ਼ਿਨਾਹ ਕੀਤਾ। ਇਸ ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਜੰਡਿਆਲਾ ਦੀ ਪੁਲਸ ਨੇ ਪਤੀ ਸਮੇਤ ਕਰੀਬ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। 

ਇਹ ਵੀ ਪੜ੍ਹੋ- ਤਰਨਤਾਰਨ 'ਚ ਨਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਓਵਰਡੋਜ਼ ਕਾਰਨ 15 ਸਾਲਾ ਮੁੰਡੇ ਦੀ ਮੌਤ

20 ਸਾਲਾ ਔਰਤ ਦੀ ਸ਼ਿਕਾਇਤ ’ਤੇ ਦਰਜ ਇਸ ਮਾਮਲੇ ਵਿਚ ਪੁਲਸ ਵੱਲੋਂ ਔਰਤ ਦੇ ਪਤੀ ਫਰੂਕ ਪੁੱਤਰ ਫਰੋਜ਼, ਮੱਖਣ ਵਾਸੀ ਆਨੰਤਪੁਰਾ, ਅਤਰਦੀਨ ਪੁੱਤਰ ਗਰੋਹ ਵਾਸੀ ਜੰਡਿਆਲਾ ਸਮੇਤ ਤਿੰਨ ਹੋਰ ਅਣਪਛਾਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਆਸਟ੍ਰੇਲੀਆ ਜਾਣ ਲਈ ਦੋ ਵਾਰ ਦਿੱਤਾ IELTS ਦਾ ਪੇਪਰ, ਨਾ ਸਫ਼ਲ ਹੋਇਆ ਤਾਂ ਚੁੱਕਿਆ ਖ਼ੌਫਨਾਕ ਕਦਮ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News