ਪਤਨੀ ਵੱਲੋਂ ਭੇਜੇ ਵੀਜ਼ੇ ’ਤੇ ਕੈਨੇਡਾ ਪੁੱਜੇ ਪਤੀ ਨੂੰ ਭੁੱਲੇ ਰਿਸ਼ਤੇ, ਸਹੁਰਾ ਪਰਿਵਾਰ ਵੀ ਟੱਪਿਆ ਬੇਸ਼ਰਮੀ ਦੀਆਂ ਹੱਦਾਂ

Saturday, Dec 03, 2022 - 03:11 AM (IST)

ਅੰਮ੍ਰਿਤਸਰ (ਜ.ਬ) : ਪਹਿਲਾਂ ਲੱਖਾਂ ਰੁਪਏ ਖਰਚ ਕੇ ਲੜਕੀ ਦਾ ਵਿਆਹ ਕੀਤਾ, ਫਿਰ ਸਹੁਰਿਆਂ ਦੇ ਦਬਾਅ ’ਤੇ ਉਸ ਨੂੰ ਪੜ੍ਹਾਈ ਲਈ ਕੈਨੇਡਾ ਭੇਜਿਆ, ਪਰ ਜਦੋਂ ਲੜਕੀ ਨੇ ਸਪਾਊਸ ਵੀਜ਼ੇ ’ਤੇ ਆਪਣੇ ਪਤੀ ਨੂੰ ਉੱਥੇ ਬੁਲਾਇਆ ਤਾਂ ਉਸ ਕੋਲ ਪਹੁੰਚਣ ਦੀ ਬਜਾਏ ਫੋਨ ਬੰਦ ਕਰ ਦਿੱਤਾ ਅਤੇ ਹੁਣ ਸਹੁਰਾ ਪਰਿਵਾਰ ਵੀਡੀਓ ਵਾਇਰਲ ਕਰਨ ਦੀਆਂ ਧਮਕੀਆਂ ਦੇ ਕੇ ਉਸ ਦੇ ਮਾਤਾ-ਪਿਤਾ ਨੂੰ ਕਾਨੂੰਨੀ ਕਾਰਵਾਈ ਨਾ ਕਰਨ ਦੀ ਧਮਕੀ ਦੇ ਰਿਹਾ ਹੈ। ਵੱਲਾ ਵਾਸੀ ਚਰਨਜੀਤ ਸਿੰਘ ਅਤੇ ਉਸ ਦੀ ਪਤਨੀ ਨੇ ਇਹ ਦੋਸ਼ ਆਪਣੀ ਧੀ ਦੇ ਪਤੀ ਅਤੇ ਸਹੁਰੇ ਪਰਿਵਾਰ ਵਾਲਿਆਂ ’ਤੇ ਲਾਏ ਹਨ ਅਤੇ ਪੰਜਾਬ ਸਰਕਾਰ ਤੋਂ ਇਨਸਾਫ ਦੀ ਅਪੀਲ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ - ਗੋਲਡੀ ਬਰਾੜ ਤੋਂ ਬਾਅਦ ਏਜੰਸੀਆਂ ਦੀ ਨਜ਼ਰ ਕੈਨੇਡਾ ਬੈਠੇ ਹੋਰ ਗੈਂਗਸਟਰਾਂ ਵੱਲ, ਬਰਾੜ ਦੇ ਘਰ ਲਾਗੇ ਪਸਰਿਆ ਸੰਨਾਟਾ

ਪ੍ਰੈੱਸ ਕਾਨਫਰੰਸ ਦੌਰਾਨ ਪਿੰਡ ਵੱਲਾ ਦੇ ਵਸਨੀਕ ਚਰਨਜੀਤ ਸਿੰਘ ਅਤੇ ਉਸ ਦੀ ਪਤਨੀ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਲੜਕੀ ਨਵਨੀਤ ਕੌਰ ਦਾ ਵਿਆਹ 16 ਜਨਵਰੀ 2020 ਨੂੰ ਇੰਦਰਜੀਤ ਸਿੰਘ ਪੁੱਤਰ ਰਾਜਵੰਤ ਸਿੰਘ ਵਾਸੀ ਮੂਧਲ ਨਾਲ ਸਾਰੇ ਰੀਤੀ ਰਿਵਾਜ਼ਾ ਅਨੁਸਾਰ ਕੀਤਾ ਸੀ। ਉਨ੍ਹਾਂ ਦੱਸਿਆ ਕਿ ਲਡ਼ਕੇ ਵਾਲਿਆਂ ਦੇ ਕਹਿਣ ’ਤੇ ਉਸ ਨੇ ਸਭ ਤੋਂ ਮਹਿੰਗਾ ਮੈਰਿਜ ਪੈਲੇਸ ਬੁੱਕ ਕਰਵਾਇਆ ਅਤੇ ਵਿਆਹ ’ਤੇ 5000000 ਰੁਪਏ ਖਰਚ ਕੀਤੇ। ਕੁਝ ਸਮੇਂ ਬਾਅਦ ਲੜਕੀ ਦੇ ਸਹੁਰੇ ਅਤੇ ਉਸ ਦੀ ਨਨਾਣ ਲਡ਼ਕੀ ਨੂੰ ਤੰਗ-ਪ੍ਰੇਸ਼ਾਨ ਅਤੇ ਕੁੱਟਮਾਰ ਕਰਦੇ ਰਹਿੰਦੇ ਸਨ। ਇਕ ਵਾਰ ਲੜਕੀ ਨੇ ਪ੍ਰੇਸ਼ਾਨ ਹੋ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ। ਇਸ ਤੋਂ ਬਾਅਦ ਉਸ ਦੀ ਨਨਾਣ ਨੇ ਜ਼ਬਰਦਸਤੀ ਉਸ ਦੀ ਕੁੱਖ 'ਚ ਪਲ਼ ਰਹੇ ਬੱਚੇ ਦਾ ਗਰਭਪਾਤ ਕਰਵਾ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਪੁੱਤ ਨਸ਼ੇ ਦਾ ਆਦੀ, ਘਰ ਦਾ ਖਰਚ ਪੂਰਾ ਕਰਨ ਲਈ ਮਾਂ ਬਣ ਗਈ ਨਸ਼ਾ ਸਮੱਗਲਰ

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਲੜਕੀ ਨੇ ਸਾਰੇ ਦੁੱਖ ਝੱਲਦੇ ਹੋਏ ਆਪਣੇ ਪਤੀ ਦੀ ਕੈਨੇਡਾ ਜਾਣ ਦੀ ਇੱਛਾ ਨੂੰ ਪੂਰਾ ਕਰਨ ਲਈ ਨਾ ਚਾਹੁੰਦੇ ਹੋਏ ਵੀ ਉਸ ਦੇ ਕਹਿਣ ’ਤੇ ਆਈਲਟਸ ਵੱਲੋਂ ਸਟੱਡੀ ਵੀਜ਼ਾ ’ਤੇ ਕੈਨੇਡਾ ਗਈ ਅਤੇ ਕੁੱਝ ਹੀ ਮਹੀਨਿਆਂ ਵਿਚ ਉਥੋਂ ਆਪਣੇ ਪਤੀ ਲਈ ਆਪਣੀ ਮਿਹਨਤ ਨਾਲ ਖਰਚ ਕਰ ਕੇ ਆਪਣੇ ਦਸਤਾਵੇਜ਼ ’ਤੇ ਸਪਾਊਸ ਵੀਜ਼ਾ ਭੇਜ ਦਿੱਤਾ, ਜਿਸ ’ਤੇ ਉਨ੍ਹਾਂ ਦੀ ਲੜਕੀ ਨੂੰ ਬਿਨ੍ਹਾਂ ਸੂਚਿਤ ਕੀਤੇ ਕੁੱਝ ਦਿਨਾਂ ਬਾਅਦ ਉਸ ਦਾ ਪਤੀ ਕੈਨੇਡਾ ਚਲਾ ਗਿਆ ਅਤੇ ਉੱਥੇ ਜਾ ਕੇ ਉਸ ਨੇ ਆਪਣਾ ਫੋਨ ਬੰਦ ਕਰ ਕੇ ਉਸ ਨੂੰ ਪੂਰੀ ਤਰ੍ਹਾਂ ਨਾਲ ਸੰਪਰਕ ਤੋੜ ਦਿੱਤਾ। ਇਸ ’ਤੇ ਜਦੋਂ ਉਨ੍ਹਾਂ ਆਪਣੀ ਧੀ ਦੇ ਸਹੁਰੇ ਪਰਿਵਾਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਲੜਕੇ ਨੇ ਹੁਣ ਉਨ੍ਹਾਂ ਦੀ ਲੜਕੀ ਨਾਲ ਕੋਈ ਰਿਸ਼ਤਾ ਨਹੀਂ ਰੱਖਣਾ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਉਸ ਦੇ ਸਹੁਰੇ ਪਰਿਵਾਰ ਨੇ ਉਨ੍ਹਾਂ ਨੂੰ ਧਮਕੀ ਦਿੱਤੀ ਹੈ ਕਿ ਜੇਕਰ ਕੋਈ ਕਾਰਵਾਈ ਜਾਂ ਜ਼ਬਰਦਸਤੀ ਕਰੋਗੇ ਤਾਂ ਅਸੀਂ ਨਵਨੀਤ ਕੌਰ ਦੀਆਂ ਅਸ਼ਲੀਲ ਫੋਟੋਆਂ ਵਾਇਰਲ ਕਰ ਦਿਆਂਗੇ।

ਇਹ ਖ਼ਬਰ ਵੀ ਪੜ੍ਹੋ - ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾ ਰਿਹਾ ਸੀ NRI, ਤਲਾਸ਼ੀ ਦੌਰਾਨ ਬੈਗ ’ਚੋਂ ਮਿਲੇ ਜ਼ਿੰਦਾ ਕਾਰਤੂਸ

ਲੜਕੀ ਦੇ ਪਿਤਾ ਚਰਨਜੀਤ ਸਿੰਘ ਨੇ ਇਹ ਵੀ ਦੋਸ਼ ਲਾਇਆ ਕਿ ਲੜਕੇ ਵਾਲੇ ਉਸ ਦੀ ਲੜਕੀ ਨੂੰ ਸ਼ੁਰੂ ਤੋਂ ਹੀ ਤੰਗ ਪ੍ਰੇਸ਼ਾਨ ਕਰਦੇ ਸਨ ਅਤੇ ਸਮੇਂ-ਸਮੇਂ ’ਤੇ ਲੱਖਾਂ ਰੁਪਏ ਦੀ ਮੰਗ ਕਰਦੇ ਸਨ, ਜੋ ਉਹ ਉਨ੍ਹਾਂ ਨੂੰ ਦਿੰਦੇ ਰਹਿੰਦੇ ਸਨ। ਚਰਨਜੀਤ ਸਿੰਘ ਨੇ ਦੋਸ਼ ਲਾਇਆ ਕਿ ਲੜਕੇ ਦਾ ਮਕਸਦ ਸਿਰਫ਼ ਕੈਨੇਡਾ ਜਾਣਾ ਸੀ, ਜਿਸ ਦਾ ਟੀਚਾ ਪੂਰਾ ਹੁੰਦੇ ਹੀ ਉਸ ਨੇ ਸਾਰੇ ਰਿਸ਼ਤੇ ਭੁੱਲ ਕੇ ਸਾਡੇ ਨਾਲ ਧੋਖਾ ਕੀਤਾ ਹੈ। ਲੜਕੀ ਨੇ ਐੱਨ. ਆਰ. ਆਈ. ਕਮਿਸ਼ਨਰ ਨੂੰ ਸ਼ਿਕਾਇਤ ਕੀਤੀ ਹੈ ਅਤੇ ਮਾਮਲਾ ਮਹਿਲਾ ਮੰਡਲ ਅੰਮ੍ਰਿਤਸਰ ਪਹੁੰਚ ਗਿਆ ਹੈ। ਲੜਕੀ ਦੇ ਪਿਤਾ ਚਰਨਜੀਤ ਸਿੰਘ ਨੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਉਂਦੇ ਹੋਏ ਮੁਲਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਰਵਾਈ ਕਰਨ ਦੀ ਅਪੀਲ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ - ਸਹੁਰੇ ਪਰਿਵਾਰ ਤੋਂ ਤੰਗ ਆ ਕੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ

ਲੜਕੇ ਵਾਲਿਆਂ ਨੇ ਸਾਰੇ ਦੋਸ਼ਾਂ ਨੂੰ ਨਕਾਰਿਆ, ਕਿਹਾ : ਸਾਨੂੰ ਫਸਾਉਣ ਦੀ ਹੈ ਕੋਸ਼ਿਸ਼

ਦੂਜੇ ਪਾਸੇ ਲੜਕੇ ਇੰਦਰਜੀਤ ਦੇ ਪਿਤਾ ਰਜਵੰਤ ਸਿੰਘ ਨੇ ਪੱਤਰਕਾਰਾਂ ਕੋਲ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਸ ਨੂੰ ਫਸਾਉਣ ਲਈ ਝੂਠੀ ਕਹਾਣੀ ਘੜੀ ਜਾ ਰਹੀ ਹੈ। ਉਸ ਨੇ ਕੋਈ ਪੈਸਾ ਨਹੀਂ ਲਿਆ, ਸਾਰੇ ਦੋਸ਼ ਝੂਠੇ ਹਨ, ਉਸ ਨੇ ਖੁਸ਼ੀ-ਖੁਸ਼ੀ ਆਪਣੀ ਨੂੰਹ ਨੂੰ ਕੈਨੇਡਾ ਭੇਜਿਆ ਸੀ। ਉਨ੍ਹਾਂ ਕੋਲ ਇਸ ਗੱਲ ਦੇ ਵੀ ਸਬੂਤ ਹਨ ਕਿ ਲੜਕੀ ਕੈਨੇਡਾ ਜਾ ਕੇ ਆਪਣੀਆਂ ਮਨਮਰਜ਼ੀਆਂ ਕਰ ਰਹੀ ਸੀ, ਜਿਸ ਕਾਰਨ ਸਾਡੇ ਲੜਕੇ ਨੇ ਉਸ ਦੀਆਂ ਹਰਕਤਾਂ ਨੂੰ ਦੇਖ ਕੇ ਉਸ ਤੋਂ ਦੂਰ ਰਹਿਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕੋਲ ਜੋ ਲੜਕੀ ਦੀਆਂ ਤਸਵੀਰਾਂ ਹਨ, ਉਹ ਉਨ੍ਹਾਂ ਨੇ ਐਡਿਟ ਨਹੀਂ ਕੀਤੀਆਂ। ਲੜਕੀ ਦੇ ਪਰਿਵਾਰ ਵਾਲਿਆਂ ਵੱਲੋਂ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ, ਜਿਸ ਕਾਰਨ ਉਹ ਕਾਫੀ ਡਰੇ ਹੋਏ ਹਨ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮਾਮਲੇ ਦੀ ਜਾਂਚ ਕਰਕੇ ਇਨਸਾਫ਼ ਦਿਵਾਉਣ ਦੀ ਮੰਗ ਵੀ ਕੀਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News