ਇਸ਼ਕ ''ਚ ਅੰਨ੍ਹੀ ਪਤਨੀ ਪ੍ਰੇਮੀ ਨਾਲ ਘਰੋਂ ਭੱਜੀ, ਦੁਖ਼ੀ ਹੋਏ ਪਤੀ ਨੇ ਫ਼ਾਹਾ ਲੈ ਕੇ ਖ਼ਤਮ ਕੀਤੀ ਜ਼ਿੰਦਗੀ
Friday, Nov 26, 2021 - 09:26 AM (IST)
ਲੁਧਿਆਣਾ (ਰਾਜ) : ਪਤਨੀ ਦੇ ਪ੍ਰੇਮੀ ਨਾਲ ਭੱਜ ਜਾਣ ਤੋਂ ਦੁਖੀ ਪਤੀ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਵਿਮਲ ਕੁਮਾਰ (36) ਵਾਸੀ ਹੀਰਾ ਨਗਰ, ਕਾਕੋਵਾਲ ਰੋਡ ਵੱਜੋਂ ਹੋਈ ਹੈ। ਉਸ ਨੇ ਮਰਨ ਤੋਂ ਪਹਿਲਾਂ ਖ਼ੁਦਕੁਸ਼ੀ ਨੋਟ ਲਿਖਿਆ ਅਤੇ ਆਪਣੀ ਮੌਤ ਲਈ ਆਪਣੀ ਪਤਨੀ, ਉਸ ਦੇ ਪ੍ਰੇਮੀ ਅਤੇ ਤਿੰਨ ਹੋਰਾਂ ਨੂੰ ਜ਼ਿੰਮੇਵਾਰ ਠਹਿਰਾਇਆ। ਇਸ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਜੋਧੇਵਾਲ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਖ਼ੁਦਕੁਸ਼ੀ ਨੋਟ ਬਰਾਮਦ ਕੀਤਾ।
ਇਹ ਵੀ ਪੜ੍ਹੋ : ਪਟਿਆਲਾ 'ਚ ਉਲਝੀ ਕਾਂਗਰਸ ਦੀ ਸਿਆਸਤ, ਮੇਅਰ ਬਦਲਣ ਨੂੰ ਲੈ ਕੇ ਭਖਿਆ ਮਾਹੌਲ
ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਉਣ ਤੋਂ ਬਾਅਦ ਦੋਸ਼ੀ ਦੀ ਪਤਨੀ ਏਕਤਾ, ਉਸ ਦੇ ਪ੍ਰੇਮੀ ਰਾਕੇਸ਼ ਕੁਮਾਰ ਅਤੇ ਆਂਚਲ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੇ ਭਰਾ ਕਮਲ ਕੁਮਾਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਭਰਾ ਵਿਮਲ ਫੈਕਟਰੀ ’ਚ ਕੰਮ ਕਰਦਾ ਸੀ। ਉਸ ਦੀ ਭਰਜਾਈ ਏਕਤਾ ਦਾ ਰਾਕੇਸ਼ ਨਾਲ ਅਫੇਅਰ ਸੀ। ਇਸ ਲਈ ਦੋਵੇਂ ਭੱਜ ਗਏ।
ਇਹ ਵੀ ਪੜ੍ਹੋ : ਰਿਸ਼ਤੇ ਦੀਆਂ ਹੱਦਾਂ ਟੱਪਦਿਆਂ ਪਿਓ ਨੇ ਗੋਦ ਲਈ ਧੀ ਨੂੰ ਕੀਤਾ ਗਰਭਵਤੀ, ਅਦਾਲਤ ਨੇ ਸੁਣਾਈ ਸਖ਼ਤ ਸਜ਼ਾ
ਇਸ ਬਾਰੇ ਵਿਮਲ ਨੂੰ ਪਤਾ ਲੱਗ ਗਿਆ ਸੀ। 23 ਨਵੰਬਰ ਦੀ ਦੁਪਹਿਰ ਨੂੰ ਵਿਮਲ ਫੈਕਟਰੀ ਤੋਂ ਖਾਣਾ ਲੈਣ ਘਰ ਗਿਆ ਸੀ ਪਰ ਵਾਪਸ ਨਹੀਂ ਆਇਆ। ਸ਼ਾਮ ਨੂੰ ਜਦੋਂ ਜਾ ਕੇ ਦੇਖਿਆ ਤਾਂ ਉਸ ਦਾ ਭਰਾ ਪੱਖੇ ਨਾਲ ਫ਼ਾਹੇ 'ਤੇ ਲਟਕ ਰਿਹਾ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਭਾਜਪਾ ਤੇ RSS ਆਗੂਆਂ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ, ਖ਼ੁਫ਼ੀਆ ਏਜੰਸੀਆਂ ਅਲਰਟ
ਪੁਲਸ ਨੂੰ ਘਰ ’ਚੋਂ ਇਕ ਖ਼ੁਦਕੁਸ਼ੀ ਨੋਟ ਮਿਲਿਆ ਹੈ, ਜਿਸ ਵਿਚ ਮੁਲਜ਼ਮਾਂ ਬਾਰੇ ਲਿਖਿਆ ਗਿਆ ਸੀ ਕਿ ਮੇਰੀ ਮੌਤ ਲਈ ਇਹ ਲੋਕ ਜ਼ਿੰਮੇਵਾਰ ਹਨ। ਦੂਜੇ ਪਾਸੇ ਐੱਸ. ਐੱਚ. ਓ. ਮੁਹੰਮਦ ਜ਼ਮੀਲ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਭਾਲ ’ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦ ਹੀ ਦੋਸ਼ੀ ਫੜ੍ਹੇ ਜਾਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ