ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਪਤੀ ਨੇ ਕੀਤੀ ਖ਼ੁਦਕੁਸ਼ੀ
Thursday, Aug 13, 2026 - 04:37 PM (IST)
ਬਠਿੰਡਾ (ਵਰਮਾ) : ਇੱਕ ਵਿਅਕਤੀ ਨੇ ਆਪਣੀ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖ਼ੀ ਹੋ ਕੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਬਠਿੰਡਾ ਦੇ ਵਸਨੀਕ ਅਜਾਨੇ ਨਿਰਖ ਬਹਾਦਰ ਨੇ ਥਾਣਾ ਕੈਂਟ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸਦੇ ਪੁੱਤਰ ਪ੍ਰਸ਼ਾਂਤ ਬਹਾਦਰ ਦਾ ਵਿਆਹ ਸ਼ਾਂਤੀ ਦੇਵੀ ਨਾਲ ਹੋਇਆ ਸੀ।
ਵਿਆਹ ਤੋਂ ਬਾਅਦ ਸ਼ਾਂਤੀ ਦੇਵੀ ਦੇ ਬੀਬੀ ਵਾਲਾ ਦੀ ਰਹਿਣ ਵਾਲੇ ਰਾਮੋਦ ਨਾਲ ਪ੍ਰੇਮ ਸਬੰਧ ਬਣ ਗਏ। ਇਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ। ਇਸ ਸਮੱਸਿਆ ਕਾਰਨ ਉਸਦੇ ਪੁੱਤਰ ਨੇ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
