ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖ਼ੀ ਪਤੀ ਨੇ ਨਹਿਰ ’ਚ ਛਾਲ ਮਾਰ ਕੀਤੀ ਖ਼ੁਦਕੁਸ਼ੀ
Monday, Aug 03, 2026 - 11:26 AM (IST)
ਫਿਰੋਜ਼ਪੁਰ (ਖੁੱਲਰ) : ਥਾਣਾ ਘੱਲ ਖੁਰਦ ਅਧੀਨ ਆਉਂਦੇ ਇਲਾਕੇ 'ਚ ਆਪਣੀ ਪਤਨੀ ਅਤੇ ਉਸ ਦੇ ਪ੍ਰੇਮੀ ਦੇ ਨਜਾਇਜ਼ ਸਬੰਧਾਂ ਤੋਂ ਦੁਖੀ ਹੋ ਕੇ ਇਕ ਵਿਅਕਤੀ ਵੱਲੋਂ ਨਹਿਰ 'ਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਖ਼ਤਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਘੱਲਖੁਰਦ ਪੁਲਸ ਨੇ 2 ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਕਾਇਤਕਰਤਾ ਬਲਵੀਰ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਵਾੜਾ ਭਾਈ ਕਾ ਥਾਣਾ ਘੱਲ ਖੁਰਦ, ਹਾਲ ਵਾਸੀ ਮਕਾਨ ਨੰਬਰ 360, ਵਾਰਡ ਨੰਬਰ 10, ਨਾਨਕ ਨਗਰੀ ਚੌਂਕੀ ਫੋਕਲ ਪੁਆਇੰਟ, ਮੋਗਾ ਨੇ ਦੱਸਿਆ ਕਿ ਉਸ ਦਾ ਪੁੱਤਰ ਗੁਰਪਾਲ ਸਿੰਘ ਆਪਣੀ ਪਤਨੀ ਸਿਮਰਨ ਕੌਰ ਦੇ ਚਾਲ-ਚਲਣ ਤੋਂ ਕਾਫ਼ੀ ਪਰੇਸ਼ਾਨ ਸੀ।
ਬਲਵੀਰ ਸਿੰਘ ਨੇ ਦੱਸਿਆ ਕਿ ਗੁਰਪਾਲ ਸਿੰਘ ਦੀ ਪਤਨੀ ਸਿਮਰਨ ਕੌਰ ਦੇ ਸੌਰਵ ਉਰਫ਼ ਰਾਜੂ ਨਾਮਕ ਵਿਅਕਤੀ ਨਾਲ ਨਜਾਇਜ਼ ਪ੍ਰੇਮ ਸਬੰਧ ਸਨ। ਪਤਨੀ ਅਤੇ ਉਸ ਦੇ ਪ੍ਰੇਮੀ ਦੇ ਇਨ੍ਹਾਂ ਪ੍ਰੇਮ ਸਬੰਧਾਂ ਤੋਂ ਤੰਗ ਆ ਕੇ ਅਤੇ ਮਾਨਸਿਕ ਤੌਰ ’ਤੇ ਪਰੇਸ਼ਾਨ ਹੋ ਕੇ ਉਸ ਦੇ ਪੁੱਤਰ ਗੁਰਪਾਲ ਸਿੰਘ ਨੇ ਨਹਿਰ ਵਿਚ ਛਾਲ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਸਿਮਰਨ ਕੌਰ ਵਾਸੀ ਬੇਦੀ ਨਗਰ, ਮੋਗਾ ਅਤੇ ਸੌਰਵ ਪੁੱਤਰ ਰਾਜ ਕੁਮਾਰ ਉਰਫ਼ ਰਾਜੂ ਵਾਸੀ ਨੇੜੇ ਗਰਲਜ਼ ਸਕੂਲ, ਮੋਗਾ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
