ਨਾਜਾਇਜ਼ ਸੰਬੰਧਾਂ ਨੇ ਉਜਾੜ ਕੇ ਰੱਖ ਦਿੱਤਾ ਪਰਿਵਾਰ, ਮੋਗਾ 'ਚ ਵਿਅਕਤੀ ਨੇ ਅੱਗ ਲਾ ਕੇ ਕੀਤੀ ਖ਼ੁਦਕੁਸ਼ੀ

Thursday, Feb 16, 2023 - 05:33 PM (IST)

ਨਾਜਾਇਜ਼ ਸੰਬੰਧਾਂ ਨੇ ਉਜਾੜ ਕੇ ਰੱਖ ਦਿੱਤਾ ਪਰਿਵਾਰ, ਮੋਗਾ 'ਚ ਵਿਅਕਤੀ ਨੇ ਅੱਗ ਲਾ ਕੇ ਕੀਤੀ ਖ਼ੁਦਕੁਸ਼ੀ

ਨਿਹਾਲ ਸਿੰਘ ਵਾਲਾ (ਬਾਵਾ) : ਆਪਣੀ ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਪ੍ਰੇਸ਼ਾਨ ਨਿਹਾਲ ਸਿੰਘ ਵਾਲਾ ਦੇ ਪਿੰਡ ਹਿੰਮਤਪੁਰਾ ਦੇ ਇਕ ਵਿਅਕਤੀ ਵੱਲੋਂ ਖ਼ੁਦ ਨੂੰ ਅੱਗ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਉਹ ਆਪਣੀ ਪਤਨੀ ਦੇ ਕਿਸੇ ਹੋਰ ਵਿਅਕਤੀ ਨਾਲ ਨਾਜਾਇਜ਼ ਸਬੰਧਾਂ ਕਾਰਨ ਪ੍ਰੇਸ਼ਾਨ ਸੀ ਅਤੇ ਇਸ ਦੇ ਚੱਲਦਿਆਂ ਅਕਸਰ ਘਰ ਵਿੱਚ ਲੜਾਈ-ਝਗੜਾ ਹੁੰਦਾ ਰਹਿੰਦਾ ਸੀ। ਅੱਜ ਉਸ ਨੇ ਦੁਖ਼ੀ ਹੋ ਕੇ ਖ਼ੁਦ ਨੂੰ ਅੱਗ ਲਗਾ ਲਈ, ਜਿਸ 'ਚ ਉਹ ਬੁਰੀ ਤਰ੍ਹਾਂ ਝੁਲਸ ਗਿਆ। ਪਰਿਵਾਰ ਵੱਲੋਂ ਉਸ ਨੂੰ ਗੰਭੀਰ ਹਾਲਤ 'ਚ ਦੀਪ ਹਸਪਤਾਲ, ਨਿਹਾਲ ਸਿੰਘ ਵਾਲਾ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ। 

ਇਹ ਵੀ ਪੜ੍ਹੋ- ਪਿਤਾ ਦੀ ਮੌਤ ਦਾ ਗਮ ਸਹਾਰ ਨਾ ਸਕਿਆ ਪੁੱਤ, ਪੁਲਸ ਮੁਲਾਜ਼ਮ ਦੇ ਮੁੰਡੇ ਨੇ ਚੁੱਕਿਆ ਖ਼ੌਫ਼ਨਾਕ ਕਦਮ

ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਮ੍ਰਿਤਕ ਦੀ ਮਾਤਾ ਮਨਜੀਤ ਕੌਰ ਨੇ ਦੱਸਿਆ ਕਿ ਉਸ ਦੀ ਨੂੰਹ ਰਮਨਦੀਪ ਕੌਰ ਲੰਘੀ 12 ਫ਼ਰਵਰੀ ਨੂੰ ਬਿਨਾਂ ਦੱਸੇ ਆਪਣੇ ਪ੍ਰੇਮੀ ਬਾਜ ਸਿੰਘ ਨਾਲ ਕਿਤੇ ਚੱਲੀ ਗਈ। ਫਿਰ ਜਦੋਂ ਰਮਨਦੀਪ ਕੌਰ ਵਾਪਸ ਪਰਤੀ ਤਾਂ ਜਗਤਾਰ ਸਿੰਘ ਨੇ ਉਸ ਨੂੰ ਪੁੱਛਿਆ ਤਾਂ ਦੋਹਾਂ ਪਤੀ-ਪਤਨੀ ਦੀ ਲੜਾਈ ਹੋ ਗਈ। ਜਿਸ ਤੋਂ ਬਾਅਦ ਜਗਤਾਰ ਸਿੰਘ ਨੇ ਖ਼ੁਦ ਨੂੰ ਅੱਗ ਲਗਾ ਲਈ। ਚੌਂਕੀ ਇੰਚਾਰਜ ਜਸਵੰਤ ਸਿੰਘ ਸਰਾਂ ਨੇ ਦੱਸਿਆ ਕਿ ਮ੍ਰਿਤਕ ਜਗਤਾਰ ਸਿੰਘ ਦੀ ਮਾਤਾ ਦੇ ਬਿਆਨਾਂ 'ਤੇ ਰਮਨਦੀਪ ਕੌਰ ਸਪੁੱਤਰੀ ਠਾਣਾ ਸਿੰਘ ਅਤੇ ਬਾਜ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਉੱਗੋਕੇ ਬਰਨਾਲਾ ਖ਼ਿਲਾਫ਼ ਮਾਮਲਾ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮ੍ਰਿਤਕ ਆਪਣੇ ਪਿੱਛੇ ਦੋ ਨਾਬਾਲਿਗ ਮੁੰਡਿਆਂ ਨੂੰ ਛੱਡ ਗਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਲੁੱਟ ਦੀ ਵੱਡੀ ਵਾਰਦਾਤ, PNB ਬੈਂਕ 'ਚੋਂ ਲੁੱਟੇ ਕਰੀਬ 20 ਲੱਖ ਰੁਪਏ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News