ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿਣਾ ਚਾਹੁੰਦੀ ਸੀ ਪਤਨੀ, ਦੁਖੀ ਪਤੀ ਨੇ ਕਰ ਲਈ ਖ਼ੁਦਕੁਸ਼ੀ

Sunday, Aug 14, 2022 - 05:33 PM (IST)

ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿਣਾ ਚਾਹੁੰਦੀ ਸੀ ਪਤਨੀ, ਦੁਖੀ ਪਤੀ ਨੇ ਕਰ ਲਈ ਖ਼ੁਦਕੁਸ਼ੀ

ਸ੍ਰੂੀ ਮੁਕਤਸਰ ਸਾਹਿਬ (ਕੁਲਦੀਪ) : ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਇਕ ਵਿਅਕਤੀ ਵਲੋਂ ਖ਼ੁਦਕੁਸ਼ੀ ਕਰ ਲਈ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਵਿਅਕਤੀ ਜਿਸ ਦੇ 4 ਬੱਚੇ ਹਨ ਦੀ ਪਤਨੀ ਬੀਤੇ ਕਰੀਬ 20 ਦਿਨਾਂ ਪਹਿਲਾਂ ਕਿਸੇ ਹੋਰ ਵਿਅਕਤੀ ਨਾਲ ਚਲੀ ਗਈ ਅਤੇ ਉਹ ਲਿਵ ਇਨ ਰਿਲੇਸ਼ਨਸ਼ਿਪ 'ਚ ਰਹਿਣਾ ਚਾਹੁੰਦੀ ਹੈ। ਜਿਸ ਤੋਂ ਤੰਗ ਆ ਕੇ ਪਤੀ ਵਲੋਂ ਖ਼ੁਦਕੁਸ਼ੀ ਕਰ ਲਈ ਗਈ । 

ਇਹ ਵੀ ਪੜ੍ਹੋ- ਡਾ. ਅਵਨੀਸ਼ ਕੁਮਾਰ ਬਾਬਾ ਫਰੀਦਕੋਟ ਯੂਨੀਵਰਿਸਟੀ ਦੇ ਕਾਰਜਕਾਰੀ ਵੀ. ਸੀ. ਨਿਯੁਕਤ

ਜਾਣਕਾਰੀ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਦੀ ਵਿਨਾਇਕ ਕਾਲੋਨੀ ਗਲੀ ਨੰਬਰ 8 ਮੌੜ ਰੋਡ ਦੇ ਵਾਸੀ 45 ਸਾਲਾ ਸੁਨੀਲ ਕੁਮਾਰ ਨੇ ਆਪਣੀ ਪਤਨੀ ਦੇ ਪ੍ਰੇਮ ਸੰਬੰਧਾਂ ਤੋਂ ਪ੍ਰੇਸ਼ਾਨ ਹੋ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਜਿਸ ਕਾਰਨ ਉਸਦੀ ਮੌਤ ਹੋ ਗਈ। ਪਰਿਵਾਰ ਨੇ ਕਥਿਤ ਤੌਰ 'ਤੇ ਪੁਲਸ 'ਤੇ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਪਤਨੀ ਕਰੀਬ 20 ਦਿਨ ਪਹਿਲਾਂ ਕਿਸੇ ਹੋਰ ਵਿਅਕਤੀ ਨਾਲ ਚਲੀ ਗਈ ਸੀ । ਉਸ ਦਿਨ ਤੋਂ ਹੀ ਮ੍ਰਿਤਕ ਵਿਅਕਤੀ ਥਾਣੇ ਦੇ ਚੱਕਰ ਕੱਟ ਰਿਹਾ ਸੀ।  

ਇਹ ਵੀ ਪੜ੍ਹੋ- 15 ਅਗਸਤ ਤੋਂ ਪਹਿਲਾਂ ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ, 4 ਅੱਤਵਾਦੀ ਹਥਿਆਰਾਂ ਸਮੇਤ ਗ੍ਰਿਫ਼ਤਾਰ

ਬੀਤੀ ਕੱਲ੍ਹ ਫਿਰ ਉਹ ਆਪਣੀ ਸ਼ਿਕਾਇਤ ਲੈ ਕੇ ਬੱਸ ਸਟੈਂਡ ਚੌਕੀ ਆਏ ਸਨ ਪਰ ਪੁਲਸ ਅਧਿਕਾਰੀਆਂ ਨੇ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਉਕਤ ਵਿਅਕਤੀ ਦੀ ਕੁੱਟਮਾਰ ਕਰ ਦਿੱਤੀ । ਜਦਕਿ ਪੁਲਸ ਕਰਮਚਾਰੀ ਉਸ 'ਤੇ ਆਪਣੀ ਪਤਨੀ ਨੂੰ ਤਲਾਕ ਦੇਣ ਦਾ ਦਬਾਅ ਪਾ ਰਹੇ ਸਨ, ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਹੀ ਉਸ ਵਿਅਕਤੀ ਨੇ ਜ਼ਹਿਰੀਲੀ ਚੀਜ਼ ਨਿਗਲੀ ਹੈ। ਪਰਿਵਾਰ ਨੇ ਇਸ ਲਈ ਪੁਲਸ ਨੂੰ ਜ਼ਿੰਮੇਵਾਰ ਠਹਿਰਾਇਆ ਹੈ । ਮ੍ਰਿਤਕ ਦੇ ਬੇਟੇ ਸਾਜਨ ਨੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਜਦੋਂ ਤੱਕ ਕਾਰਵਾਈ ਨਹੀਂ ਕੀਤੀ ਜਾਂਦੀ ਉਹ ਲਾਸ਼ ਦਾ ਅੰਤਿਮ ਸਸਕਾਰ ਨਹੀਂ ਕਰਨਗੇ। ਉਧਰ ਇਸ ਮਾਮਲੇ ਸੰਬੰਧੀ ਥਾਣਾ ਸਿਟੀ ਦੇ ਐੱਸ.ਐਚ.ਓ. ਇੰਸਪੈਕਟਰ ਮਲਕੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਮ੍ਰਿਤਕ ਸੁਨੀਲ ਕੁਮਾਰ ਵੱਲੋਂ ਇੱਕ ਸ਼ਿਕਾਇਤ ਪਹਿਲਾਂ ਆਈ ਸੀ,  ਜਿਸਦੇ ਆਧਾਰ 'ਤੇ ਦੋਵਾਂ ਪਾਰਟੀਆਂ ਨੂੰ ਬੁਲਾਇਆ ਗਿਆ ਸੀ ਪਰ ਮ੍ਰਿਤਕ ਦੀ ਪਤਨੀ ਲਿਵ ਇਨ ਰਿਲੇਸ਼ਨਸ਼ਿਪ 'ਚ ਕਿਸੇ ਹੋਰ ਕੋਲ ਰਹਿਣਾ ਚਾਹੁੰਦੀ ਸੀ ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
 


author

Simran Bhutto

Content Editor

Related News