ਪਤਨੀ ਦੇ ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਪਰਿਵਾਰ, ਦੁਖ਼ੀ ਹੋ ਕੇ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ

Thursday, Mar 09, 2023 - 05:00 PM (IST)

ਪਤਨੀ ਦੇ ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਪਰਿਵਾਰ, ਦੁਖ਼ੀ ਹੋ ਕੇ ਪਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ

ਸਾਦਿਕ (ਪਰਮਜੀਤ) : ਸਾਦਿਕ ਨੇੜੇ ਪਿੰਡ ਜੰਡਵਾਲਾ ਵਿਖੇ ਆਪਣੀ ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਤੰਗ ਪਤੀ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਮਨਿੰਦਰ ਸਿੰਘ ਵਜੋਂ ਹੋਈ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਮ੍ਰਿਤਕ ਦੇ ਭਰਾ ਸਤਵੀਰ ਸਿੰਘ ਪੁੱਤਰ ਲਾਲ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਦਾ ਵਿਆਹ ਮਨਦੀਪ ਕੌਰ ਨਾਲ ਹੋਈ ਸੀ। ਮਨਦੀਪ ਕੌਰ ਦੇ ਪਿੰਡ ਦੇ ਮੁੰਡੇ ਗੁਰਪ੍ਰੀਤ ਸਿੰਘ ਉਰਫ ਗੋਰਾ ਨਾਲ ਨਾਜਾਇਜ਼ ਸੰਬੰਧ ਸਨ। ਜਿਸ ਕਾਰਨ ਮਨਿੰਦਰ ਸਿੰਘ ਕਾਫ਼ੀ ਪ੍ਰੇਸ਼ਾਨ ਰਹਿੰਦਾ ਸੀ ਤੇ ਆਪਣੀ ਪਤਨੀ ਨੂੰ ਰੋਕਦਾ ਸੀ ਪਰ ਉਸਦੇ ਰੋਕਣ ਦੇ ਬਾਵਜੂਦ ਵੀ ਮਨਦੀਪ ਕੌਰ ਤੇ ਗੁਰਪ੍ਰੀਤ ਸਿੰਘ ਸਮਝੇ ਨਹੀਂ ਤੇ ਦੋਹੇ ਮਨਿੰਦਰ ਨੂੰ ਝੂਠੇ ਮਾਮਲਿਆਂ ਵਿੱਚ ਉਲਝਾਉਣ ਲਈ ਧਮਕੀਆਂ ਦਿੰਦੇ ਸਨ। ਜਿਸ ਕਾਰਨ ਉਸ ਨੇ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ- ਫਰੀਦਕੋਟ ਵਿਖੇ ਰਿਸ਼ਤੇਦਾਰ ਦੇ ਫੁੱਲ ਚੁਗਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, ਇਕ ਦੀ ਮੌਤ

ਇਸ ਬਾਰੇ ਪਤਾ ਲੱਗਣ 'ਤੇ ਪਰਿਵਾਰਕ ਮੈਂਬਰਾਂ ਵੱਲੋਂ ਮਨਿੰਦਰ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਦੀ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਏ. ਐੱਸ. ਆਈ. ਸੁਖਮੰਦਰ ਸਿੰਘ ਨੇ ਦੱਸਿਆ ਕਿ ਸਤਵੀਰ ਸਿੰਘ ਦੇ ਬਿਆਨਾਂ 'ਤੇ ਮਨਦੀਪ ਕੌਰ ਪੁੱਤਰੀ ਸਿਤਾਰਾ ਮਸੀਰ ਅਤੇ ਗੁਰਪ੍ਰੀਤ ਸਿੰਘ ਵਾਸੀ ਜੰਡਵਾਲਾ ਖ਼ਿਲਾਫ਼ ਧਾਰਾ 306, 34 ਤਹਿਤ ਮਾਮਲਾ ਦਰਜ ਕੀਤਾ ਗਿਆ ਤੇ ਮਨਦੀਪ ਕੌਰ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ 'ਚ ਪੇਸ਼ ਕੀਤਾ ਜਾ ਰਿਹਾ ਹੈ ਜਦਕਿ ਗੁਰਪ੍ਰੀਤ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਹੋਲੀ ਮੌਕੇ ਦੋ ਘਰਾਂ 'ਚ ਪਏ ਵੈਣ, ਚੜ੍ਹਦੀ ਜਵਾਨੀ 'ਚ ਜਹਾਨੋਂ ਤੁਰ ਗਏ ਮਾਪਿਆਂ ਦੇ ਦੋ ਪੁੱਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News