ਪਤਨੀ ਦੇ ਨਾਜਾਇਜ਼ ਸਬੰਧਾਂ ਨੂੰ ਬਰਦਾਸ਼ਤ ਨਾ ਕਰ ਸਕਿਆ ਪਤੀ, ਲੜ ਕੇ ਪੇਕੇ ਗਈ ਤਾਂ ਚੁੱਕਿਆ ਖ਼ੌਫ਼ਨਾਕ ਕਦਮ

Monday, Oct 09, 2023 - 04:36 PM (IST)

ਪਤਨੀ ਦੇ ਨਾਜਾਇਜ਼ ਸਬੰਧਾਂ ਨੂੰ ਬਰਦਾਸ਼ਤ ਨਾ ਕਰ ਸਕਿਆ ਪਤੀ, ਲੜ ਕੇ ਪੇਕੇ ਗਈ ਤਾਂ ਚੁੱਕਿਆ ਖ਼ੌਫ਼ਨਾਕ ਕਦਮ

ਜਗਰਾਓਂ (ਮਾਲਵਾ) : ਥਾਣਾ ਸਦਰ ਜਗਰਾਓਂ ਪੁਲਸ ਨੇ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਆ ਕੇ ਪਤੀ ਵਲੋਂ ਜ਼ਹਿਰਲੀ ਵਸਤੂ ਨਿਗਲਣ ਦੇ ਦੋਸ਼ ’ਚ ਪਤਨੀ ਅਤੇ ਪ੍ਰੇਮੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪਤੀ ਦੀ ਸਿਵਲ ਹਸਪਤਾਲ ਇਲਾਜ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ ਵਾਸੀ ਚੌਂਕੀਮਾਨ ਵਜੋ ਹੋਈ। ਸੁਰਜੀਤ ਕੌਰ ਨਿਵਾਸੀ ਚੌਂਕੀਮਾਨ ਨੇ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਦੱਸਿਆ ਕਿ ਉਸ ਦੇ 4 ਪੁੱਤਰ ਹਨ। ਸਭ ਤੋਂ ਛੋਟੇ ਪੁੱਤਰ ਹਰਜਿੰਦਰ ਸਿੰਘ ਦਾ ਵਿਆਹ ਕਰੀਬ 5 ਸਾਲ ਪਹਿਲਾਂ ਕਿਰਨਪਾਲ ਕੌਰ ਪੁੱਤਰੀ ਸੁਰਜੀਤ ਸਿੰਘ ਵਾਸੀ ਕਾਉਕੇ ਕਲਾਂ ਨਾਲ ਹੋਇਆ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਆਨਲਾਈਨ ਲਾਟਰੀ ਪਾਉਣ ਵਾਲਿਆਂ ਲਈ ਵੱਡੀ ਖ਼ਬਰ, ਪੱਕੇ ਤੌਰ 'ਤੇ ਹੋਣ ਜਾ ਰਿਹਾ ਇਹ ਕੰਮ

ਉਨ੍ਹਾਂ ਦੀ ਇਕ ਧੀ ਅਵਨੀਤ ਕੌਰ (4) ਸਾਲ ਦੀ ਹੈ। ਹਰਜਿੰਦਰ ਸਿੰਘ ਦੀ ਪਤਨੀ ਕਿਰਨਪਾਲ ਕੌਰ 6-7 ਦਿਨ ਪਹਿਲਾਂ ਲੜ ਕੇ ਪੇਕੇ ਚਲੀ ਗਈ ਸੀ। ਦੋਹਾਂ ਦਾ ਆਪਸ 'ਚ ਕਲੇਸ਼ ਰਹਿੰਦਾ ਸੀ। ਇਸ ਦਾ ਕਾਰਨ ਸੀ ਕਿ ਮੇਰੀ ਨੂੰਹ ਕਿਰਨਪਾਲ ਕੌਰ ਦੇ ਇਕ ਮੁੰਡੇ ਗੁਰਪਿੰਦਰ ਸਿੰਘ ਪੁੱਤਰ ਦੇਵਰਾਜ ਵਾਸੀ ਪਿੰਡ ਗੰਜੀ ਗੁਲਾਬ ਸਿੰਘ ਵਾਲਾ ਥਾਣਾ ਬਾਘਾ ਪੁਰਾਣਾ ਜ਼ਿਲ੍ਹਾ ਮੋਗਾ ਨਾਲ ਨਾਜਾਇਜ਼ ਸਬੰਧ ਸਨ।

ਇਹ ਵੀ ਪੜ੍ਹੋ : CM ਭਗਵੰਤ ਮਾਨ ਨੇ ਕੋਚਾਂ ਨੂੰ ਕੀਤਾ ਸਨਮਾਨਿਤ, ਖਿਡਾਰੀਆਂ ਨੂੰ ਲੈ ਕੇ ਆਖ਼ੀਆ ਅਹਿਮ ਗੱਲਾਂ (ਵੀਡੀਓ)

ਇਸ ਗੱਲ ਦਾ ਮੇਰੇ ਪੁੱਤਰ ਨੂੰ ਜਦੋਂ ਪਤਾ ਲੱਗਾ ਤਾ ਉਹ ਪਰੇਸ਼ਾਨ ਰਹਿਣ ਲੱਗਾ ਤੇ ਹਰਜਿੰਦਰ ਸਿੰਘ ਨੇ ਆਪਣੀ ਪਤਨੀ ਕਿਰਨਪਾਲ ਕੌਰ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਹੋ ਕੇ ਕੋਈ ਜ਼ਹਿਰੀਲੀ ਦਵਾਈ ਪੀ ਲਈ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਲੁਧਿਆਣਾ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੀ ਪਤਨੀ ਕਿਰਨਪਾਲ ਅਤੇ ਪ੍ਰੇਮੀ ਗੁਰਪਿੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Babita

Content Editor

Related News