ਤਿਉਹਾਰ ਮਨਾਉਂਦੇ ਜੋੜੇ ਦੀਆਂ ਪਲਾਂ 'ਚ ਉੱਜੜੀਆਂ ਖ਼ੁਸ਼ੀਆਂ, ਭਿਆਨਕ ਹਾਦਸੇ ਨੇ ਪੁਆਏ ਵੈਣ

Tuesday, Nov 05, 2024 - 11:05 AM (IST)

ਤਿਉਹਾਰ ਮਨਾਉਂਦੇ ਜੋੜੇ ਦੀਆਂ ਪਲਾਂ 'ਚ ਉੱਜੜੀਆਂ ਖ਼ੁਸ਼ੀਆਂ, ਭਿਆਨਕ ਹਾਦਸੇ ਨੇ ਪੁਆਏ ਵੈਣ

ਅਬੋਹਰ (ਸੁਨੀਲ) : ਇੱਥੇ ਦੁਪਹਿਰ ਨਜ਼ਦੀਕੀ ਪਿੰਡ ਰੂਪਨਗਰ ਬਾਰੇਕਾਂ ਵਿਖੇ ਭਾਈ ਦੂਜ ਦਾ ਤਿਉਹਾਰ ਮਨਾ ਕੇ ਵਾਪਸ ਆ ਰਹੇ ਪਤੀ-ਪਤਨੀ ਨੂੰ ਤੇਜ਼ ਰਫ਼ਤਾਰ ਸਕਾਰਪੀਓ ਨੇ ਟੱਕਰ ਮਾਰ ਦਿੱਤੀ। ਇਸ ਕਾਰਨ ਪਤੀ ਦੀ ਮੌਤ ਹੋ ਗਈ, ਜਦ ਕਿ ਪਤਨੀ ਜ਼ਖਮੀ ਹੋ ਗਈ। ਜ਼ਖਮੀ ਔਰਤ ਨੂੰ ਇਲਾਜ ਲਈ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਅਜ਼ੀਮਗੜ੍ਹ ਵਾਸੀ ਪੁਸ਼ਪਾ ਰਾਣੀ (38) ਅਤੇ ਉਸ ਦਾ ਪਤੀ ਸਤਪਾਲ ਬੀਤੇ ਦਿਨ ਭਾਈ ਦੂਜ ਮਨਾਉਣ ਲਈ ਰੂਪਨਗਰ ਵਿਖੇ ਗਏ ਹੋਏ ਸਨ।

ਇਹ ਵੀ ਪੜ੍ਹੋ : ਚੰਡੀਗੜ੍ਹ ਹਵਾਈ ਅੱਡੇ ਨਾਲ ਜੁੜੀ ਅਹਿਮ ਖ਼ਬਰ, ਲੋਕ ਕਰ ਰਹੇ ਉਡੀਕ

ਜਦੋਂ ਦੋਵੇਂ ਮੋਟਰਸਾਈਕਲ ’ਤੇ ਵਾਪਸ ਘਰ ਆ ਰਹੇ ਸਨ। ਉਹ ਪਿੰਡ ਆਲਮਗੜ੍ਹ ਨੇੜੇ ਪੁੱਜੇ ਤਾਂ ਪਿੱਛੇ ਤੋਂ ਇਕ ਤੇਜ਼ ਰਫ਼ਤਾਰ ਸਕਾਰਪੀਓ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਸਤਪਾਲ ਦਾ ਮੋਟਰਸਾਈਕਲ ਕਾਫੀ ਦੂਰ ਤੱਕ ਘੜੀਸਦਾ ਗਿਆ, ਜਿਸ ਕਾਰਨ ਸਤਪਾਲ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦ ਕਿ ਪੁਸ਼ਪਾ ਜ਼ਖਮੀ ਹੋ ਗਈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਜਾਰੀ ਹੋਏ ਨਵੇਂ ਹੁਕਮ, ਇਸ ਤਾਰੀਖ਼ ਤੋਂ ਪਹਿਲਾਂ ਕਰਨਾ ਪਵੇਗਾ ਕੰਮ

ਨੈਸ਼ਨਲ ਹਾਈਵੇਅ ਦੀ ਐਂਬੂਲੈਂਸ ਨੇ ਮੌਕੇ ’ਤੇ ਪਹੁੰਚ ਕੇ ਸਤਪਾਲ ਦੀ ਲਾਸ਼ ਨੂੰ ਹਸਪਤਾਲ ਪਹੁੰਚਾਇਆ, ਜਦ ਕਿ ਆਸ-ਪਾਸ ਦੇ ਲੋਕਾਂ ਨੇ ਜ਼ਖਮੀ ਪੁਸ਼ਪਾ ਨੂੰ ਇਲਾਜ ਲਈ ਹਸਪਤਾਲ ’ਚ ਦਾਖ਼ਲ ਕਰਵਾਇਆ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News