ਇਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ, ਹਾਦਸੇ ’ਚ ਪਤੀ ਦੀ ਮੌਤ

Saturday, Jan 15, 2022 - 06:13 PM (IST)

ਇਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ, ਹਾਦਸੇ ’ਚ ਪਤੀ ਦੀ ਮੌਤ

ਬਟਾਲਾ (ਜ.ਬ., ਯੋਗੀ, ਅਸ਼ਵਨੀ) : ਪਿੰਡ ਲੌਂਗੋਵਾਲ ਨੇੜੇ ਫਾਟਕ ਕੋਲ ਮੋਟਰਸਾਈਕਲ ਦੇ ਸਲਿੱਪ ਹੋਣ ਕਾਰਣ ਵਾਪਰੇ ਹਾਦਸੇ ’ਚ ਪਤੀ ਦੀ ਮੌਤ ਹੋ ਗਈ ਜਦਕਿ ਪਤਨੀ ਗੰਭੀਰ ਜ਼ਖਮੀ ਹੋ ਗਈ। ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਮੁਤਾਬਕ ਸਰਬਜੀਤ ਮਸੀਹ ਪੁੱਤਰ ਸੁਲਤਾਨ ਮਸੀਹ ਵਾਸੀ ਚੱਕ ਯਾਕੂਬ ਦਾ ਵਿਆਹ ਕਰੀਬ ਇਕ ਮਹੀਨਾ ਪਹਿਲਾਂ ਹੋਇਆ ਸੀ ਅਤੇ ਉਹ ਆਪਣੀ ਪਤਨੀ ਨਾਲ ਬੁਲਟ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਨੂੰ ਜਾ ਰਿਹਾ ਸੀ। ਉਕਤ ਜਦੋਂ ਲੌਂਗੋਵਾਲ ਫਾਟਕ ਨੇੜੇ ਪਹੁੰਚਿਆ ਤਾਂ ਅਚਾਨਕ ਉਸ ਦਾ ਬੁਲਟ ਸਲਿੱਪ ਹੋ ਗਿਆ, ਜਿਸ ਨਾਲ ਇਹ ਦੋਵੇਂ ਸੜਕ ’ਤੇ ਬੁਲਟ ਮੋਟਰਸਾਈਕਲ ਸਮੇਤ ਡਿੱਗ ਪਏ।

ਇਹ ਵੀ ਪਤਾ ਲੱਗਾ ਹੈ ਕਿ ਇਸ ਹਾਦਸੇ ਵਿਚ ਸਰਬਜੀਤ ਮਸੀਹ ਗੰਭੀਰ ਜ਼ਖਮੀ ਹੋ ਗਿਆ ਅਤੇ ਇਸ ਨੂੰ ਤੁਰੰਤ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ ਜਿਥੋਂ ਡਾਕਟਰਾਂ ਨੇ ਇਸ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ, ਜਿਥੇ ਇਲਾਜ ਦੌਰਾਨ ਇਸ ਦੀ ਮੌਤ ਹੋ ਗਈ। ਜਦਕਿ ਇਸ ਦੀ ਪਤਨੀ ਵਾਲ-ਵਾਲ ਬਚ ਗਈ।


author

Gurminder Singh

Content Editor

Related News