ਮੋਟਰਸਾਈਕਲ ''ਤੇ ਜਾ ਰਹੇ ਪਤੀ-ਪਤਨੀ ਨਾਲ ਹੋ ਗਿਆ ਦਰਦਨਾਕ ਹਾਦਸਾ, ਪਤੀ ਦੀ ਮੌਕੇ ''ਤੇ ਹੋ ਗਈ ਮੌਤ
Tuesday, Jul 23, 2024 - 08:34 PM (IST)
ਭਵਾਨੀਗੜ੍ਹ (ਵਿਕਾਸ)- ਭਵਾਨੀਗੜ੍ਹ-ਸਮਾਣਾ ਮੁੱਖ ਸੜਕ 'ਤੇ ਮੋਟਰਸਾਈਕਲ 'ਤੇ ਜਾ ਰਹੇ ਪਤੀ-ਪਤਨੀ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਭਿਆਨਕ ਹਾਦਸੇ 'ਚ ਮੋਟਰਸਾਈਕਲ ਚਲਾ ਰਹੇ ਪਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਪਿੱਛੇ ਬੈਠੀ ਪਤਨੀ ਗੰਭੀਰ ਜ਼ਖ਼ਮੀ ਹੋ ਗਈ। ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਵੱਲੋਂ ਜਖ਼ਮੀ ਹੋਈ ਨੂੰ ਹਸਪਤਾਲ ਪਹੁੰਚਾਇਆ ਗਿਆ।
ਜਾਣਕਾਰੀ ਦਿੰਦੇ ਹੋਏ ਸੜਕ ਸੁਰੱਖਿਆ ਫੋਰਸ 'ਚ ਤਾਇਨਾਤ ਹੌਲਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਜੱਜ ਸਿੰਘ (41) ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਰੱਤੋ ਕੇ (ਲੌੰਗੋਵਾਲ) ਆਪਣੀ ਪਤਨੀ ਹਰਵਿੰਦਰ ਕੌਰ ਦੇ ਨਾਲ ਰਿਸ਼ਤੇਦਾਰਾਂ ਨੂੰ ਮਿਲਣ ਲਈ ਸਮਾਣਾ ਵੱਲ ਜਾ ਰਹੇ ਸਨ।
ਇਸ ਦੌਰਾਨ ਇੱਥੇ ਸਮਾਣਾ ਰੋਡ ’ਤੇ ਪਿੰਡ ਬਾਲਦ ਖੁਰਦ ਤੋਂ ਅੱਗੇ ਇੱਕ ਸ਼ੈਲਰ ਦੇ ਗੇਟ ਕੋਲ ਕਿਸੇ ਅਣਪਛਾਤੇ ਵਾਹਨ ਨੇ ਇਨ੍ਹਾਂ ਦੇ ਮੋਟਰਸਾਇਕਲ ਨੂੰ ਟੱਕਰ ਮਾਰ ਦਿੱਤੀ 'ਤੇ ਮੌਕੇ ਤੋਂ ਫਰਾਰ ਹੋ ਗਿਆ।
ਬਲਵਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਘਟਨਾ 'ਚ ਮੋਟਰਸਾਈਕਲ ਦੇ ਪਿੱਛੇ ਬੈਠੀ ਹਰਵਿੰਦਰ ਕੌਰ ਨੂੰ ਗੰਭੀਰ ਸੱਟਾਂ ਲੱਗੀਆਂ, ਜਦਕਿ ਉਸ ਦੇ ਪਤੀ ਜੱਜ ਸਿੰਘ ਦੀ ਵਾਹਨ ਦੀ ਲਪੇਟ 'ਚ ਆਉਣ ਨਾਲ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ।
ਇਹ ਵੀ ਪੜ੍ਹੋ- ਤਾਏ ਨਾਲ ਜਾਂਦੇ ਸਮੇਂ ਟਰੈਕਟਰ ਤੋਂ ਡਿੱਗ ਕੇ ਰੋਟਾਵੇਟਰ 'ਚ ਆਇਆ ਬੱਚਾ, ਤੜਫ਼-ਤੜਫ਼ ਨਿਕਲੀ ਮਾਸੂਮ ਦੀ ਜਾਨ
ਘਟਨਾ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੀ ਟੀਮ ਮੌਕੇ 'ਤੇ ਪਹੁੰਚੀ ਜਿਨ੍ਹਾਂ ਨੇ ਜ਼ਖਮੀ ਹਰਵਿੰਦਰ ਕੌਰ ਨੂੰ ਮੁੱਢਲੀ ਸਹਾਇਤਾ ਦਿੰਦਿਆਂ ਭਵਾਨੀਗੜ੍ਹ ਦੇ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ। ਓਧਰ ਪੁਲਸ ਨੇ ਮਾਮਲਾ ਦਰਜ ਕਰ ਕੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਇੰਗਲੈਂਡ ਭੇਜਣ ਦਾ ਝਾਂਸਾ ਦੇ ਕੇ ਜੀਜਾ-ਸਾਲੇ ਨੇ ਰੋਲ਼ੀ ਕੁੜੀ ਦੀ ਪੱਤ, ਉੱਤੋਂ ਮੁਲਜ਼ਮ ਦੇ ਪਿਓ ਨੇ ਚੜ੍ਹਾਇਆ ਵੱਖਰਾ ਚੰਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e