ਚੱਲਦੇ ਮੋਟਰਸਾਈਕਲ ਦਾ ਫਟਿਆ ਟਾਇਰ, ਪਤੀ ਦੀ ਮੌਤ, ਪਤਨੀ ਦੀ ਹਾਲਤ ਗੰਭੀਰ

Saturday, Mar 23, 2024 - 01:50 PM (IST)

ਚੱਲਦੇ ਮੋਟਰਸਾਈਕਲ ਦਾ ਫਟਿਆ ਟਾਇਰ, ਪਤੀ ਦੀ ਮੌਤ, ਪਤਨੀ ਦੀ ਹਾਲਤ ਗੰਭੀਰ

ਮੋਗਾ (ਕਸ਼ਿਸ਼) : ਮੋਗਾ ਤੋਂ ਵਾਪਸ ਆਪਣੇ ਪਿੰਡ ਸਿੰਘਾਂ ਵਾਲਾ ਜਾ ਰਹੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨਾਲ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਡਾਕਟਰਾਂ ਨੇ ਪਤੀ ਨੂੰ ਮ੍ਰਿਤਕ ਐਲਾਨ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਪਤੀ-ਪਤਨੀ ਜਦੋਂ ਮੋਗਾ ਦੇ ਸਿੰਘਾਂ ਵਾਲਾ ਕੋਲ ਬਣੇ ਬਿਜਲੀ ਘਰ ਨਜ਼ਦੀਕ ਪਹੁੰਚੇ ਤਾਂ ਅਚਾਨਕ ਮੋਟਰਸਾਈਕਲ ਦਾ ਟਾਇਰ ਫਟ ਗਿਆ, ਜਿਸ ਕਾਰਣ ਮੋਟਰਸਾਈਕਲ ਖੰਬੇ ’ਚ ਜਾ ਵੱਜਾ। 

ਹਾਦਸੇ ਵਿਚ ਪਤੀ-ਪਤਨੀ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਮਾਜ ਸੇਵਾ ਸੋਸਾਇਟੀ ਨੇ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ, ਜਿੱਥੇ ਡਾਕਟਰਾਂ ਨੇ ਮੋਟਰਸਾਈਕਲ ਚਾਲਕ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਜਦਕਿ ਮਹਿਲਾ ਦਾ ਇਲਾਜ ਚੱਲ ਰਿਹਾ ਹੈ। 


author

Gurminder Singh

Content Editor

Related News