XUV ਗੱਡੀ ਤੇ ਸਕੂਟਰੀ ਦੀ ਹੋਈ ਜ਼ਬਰਦਸਤ ਟੱਕਰ, ਪਤਨੀ ਦੀਆਂ ਅੱਖਾਂ ਸਾਹਮਣੇ ਪਤੀ ਦੀ ਦਰਦਨਾਕ ਮੌਤ

06/02/2024 5:05:12 PM

ਭੂੰਗਾ/ਗੜ੍ਹਦੀਵਾਲਾ (ਭਟੋਆ)- ਹੁਸ਼ਿਆਰਪੁਰ ਤੋਂ ਦਸੂਹਾ ਰੋਡ ਸਰਕਾਰੀ ਹਸਪਤਾਲ ਨੇੜੇ ਇਕ ਐਕਸ. ਯੂ. ਵੀ. ਗੱਡੀ ਅਤੇ ਐਕਟਿਵਾ ਸਕੂਟਰੀ ਦੀ ਸਿੱਧੀ ਟੱਕਰ ਹੋਣ ਨਾਲ ਪਤੀ ਦੀ ਮੌਤ ਹੋ ਗਈ ਅਤੇ ਪਤਨੀ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਮੌਕੇ 'ਤੇ ਪ੍ਰਾਪਤ ਜਾਣਕਾਰੀ ਅਨੁਸਾਰ ਤਕਰੀਬਨ ਅੱਜ ਸਵੇਰੇ 7ਵਜੇ ਦੇ ਕਰੀਬ ਲਖਵੀਰ ਸਿੰਘ (54) ਪੁੱਤਰ ਸੋਹਣ ਸਿੰਘ ਅਤੇ ਬਲਜਿੰਦਰ ਕੌਰ (45) ਪਤਨੀ ਲਖਵੀਰ ਸਿੰਘ ਵਾਸੀ ਢੋਲੋਵਾਲ ਥਾਣਾ ਗੜ੍ਹਦੀਵਾਲਾ ਤੋਂ ਐਕਟਿਵਾ ਸਕੂਟਰੀ ਨੰਬਰ ਪੀ. ਬੀ.-21ਜੀ-5908 'ਤੇ ਸਵਾਰ ਹੋ ਕੇ ਭੂਆ ਦੇ ਅਫ਼ਸੋਸ ਕਰਨ ਲਈ ਪਿੰਡ ਨੰਗਲ ਈਸ਼ਰ ਹਰਿਆਣਾ ਸਾਈਡ ਨੂੰ ਜਾ ਰਹੇ ਸਨ।

PunjabKesari

ਜਦੋਂ ਉਹ ਸਰਕਾਰੀ ਹਸਪਤਾਲ ਭੂੰਗਾ ਨਜ਼ਦੀਕ ਪੁੱਜੇ ਆਧਰਾ ਪ੍ਰਦੇਸ਼ ਤੋਂ ਜੰਮੂ-ਕਸ਼ਮੀਰ ਜਾ ਰਹੀ ਐਕਸ. ਯੂ. ਵੀ. ਗੱਡੀ ਨੰਬਰ ਏ.ਪੀ.-39 ਕਿਊ. ਐੱਫ਼.-0039 ਨੇ ਸਾਹਮਣੇ ਤੋਂ ਸਿੱਧੀ ਟੱਕਰ ਮਾਰ ਦਿੱਤੀ, ਜਿਸ ਨਾਲ ਲਖਵੀਰ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਢੋਲੋਵਾਲ ਦੀ ਮੌਤ ਹੋ ਗਈ ਅਤੇ ਪਤਨੀ ਬਲਜਿੰਦਰ ਕੌਰ ਗੰਭੀਰ ਰੂਪ ਵਿਚ ਜਖ਼ਮੀ ਹੋ ਗਈ।

ਇਹ ਵੀ ਪੜ੍ਹੋ- ਜਲੰਧਰ ਤੋਂ ਵੱਡੀ ਖ਼ਬਰ: ਵੋਟਾਂ ਤੋਂ ਅਗਲੇ ਹੀ ਦਿਨ ਸ਼ੀਤਲ ਅੰਗੁਰਾਲ ਦਾ ਯੂ-ਟਰਨ, ਅਸਤੀਫ਼ਾ ਲੈ ਲਿਆ ਵਾਪਸ

PunjabKesari

ਜ਼ਖ਼ਮੀ ਬਲਜਿੰਦਰ ਕੌਰ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਦਾਖ਼ਲ ਕਰਵਾਇਆ ਗਿਆ ਪਰ ਡਾਕਟਰਾਂ ਨੇ ਔਰਤ ਦੀ ਗੰਭੀਰ ਹਾਲਤ ਨੂੰ ਵੇਖਦੇ ਹੋਏ ਲੁਧਿਆਣਾ ਡੀ. ਐੱਮ. ਸੀ.ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਭੂੰਗਾ ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਨ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਮੋਰਚਰੀ ਵਿਚ ਜਮ੍ਹਾ ਕਰਵਾ ਦਿੱਤੀ ਹੈ। ਇਥੇ ਦੱਸਣਯੋਗ ਹੈ ਕਿ ਐੱਨ. ਆਰ. ਆਈ. ਲਖਵੀਰ ਸਿੰਘ ਅਤੇ ਐੱਨ. ਆਰ. ਆਈ. ਬਲਜਿੰਦਰ ਕੌਰ ਆਪਣੀ ਇਕੋ ਇਕ ਬੇਟੀ ਨਾਲ 10-15 ਕੁ ਦਿਨ ਪਹਿਲਾਂ ਹੀ ਜਰਮਨ ਤੋਂ ਆਪਣੇ ਪਿੰਡ ਆਏ ਸਨ। ਪੁਲਸ ਚੌਂਕੀ ਭੂੰਗਾ ਦੇ ਇੰਚਾਰਜ ਏ. ਐੱਸ. ਆਈ. ਜਗਦੀਸ਼ ਕੁਮਾਰ ਨੇ ਦੱਸਿਆ ਕਿ ਹਾਦਸੇ ਵਲੀ ਗੱਡੀ ਦਾ ਡਰਾਇਵਰ ਮੌਕੇ ਤੋਂ ਫਰਾਰ ਹੋ ਗਿਆ ਹੈ ਅਤੇ ਗੱਡੀ ਪੁਲਸ ਨੇ ਕਬਜ਼ੇ ਵਿਚ ਲੈ ਲਈ ਹੈ। ਉਨ੍ਹਾਂ ਨੇ ਕਿਹਾ ਕਿ ਪਰਿਵਾਰ ਦੇ ਬਿਆਨਾਂ 'ਤੇ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸੁਰੂ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਕਬੱਡੀ ਜਗਤ 'ਚ ਛਾਈ ਸੋਗ ਦੀ ਲਹਿਰ, ਇਸ ਮਸ਼ਹੂਰ ਖ਼ਿਡਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News