ਘਰੇਲੂ ਝਗੜੇ ਨੇ ਉਜਾੜਿਆ ਪਰਿਵਾਰ, ਸਹੁਰਿਆਂ ਤੋਂ ਤੰਗ ਆਏ ਨੇ ਚੁੱਕਿਆ ਖੌਫ਼ਨਾਕ ਕਦਮ

Sunday, Jul 27, 2025 - 02:37 PM (IST)

ਘਰੇਲੂ ਝਗੜੇ ਨੇ ਉਜਾੜਿਆ ਪਰਿਵਾਰ, ਸਹੁਰਿਆਂ ਤੋਂ ਤੰਗ ਆਏ ਨੇ ਚੁੱਕਿਆ ਖੌਫ਼ਨਾਕ ਕਦਮ

ਤਰਨਤਾਰਨ (ਰਮਨ)-ਘਰੇਲੂ ਝਗੜੇ ਕਾਰਨ ਪਤਨੀ ਤੋਂ ਤੰਗ ਆਏ ਪਤੀ ਵੱਲੋਂ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਿਟਿੰਗ ਤਰਨ ਤਾਰਨ ਦੀ ਪੁਲਸ ਨੇ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਸਹੁਰੇ ਪਰਿਵਾਰ ਦੇ ਕੁੱਲ 6 ਮੈਂਬਰਾਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋਪੰਜਾਬ 'ਚ 27,28,29 ਤੇ 30 ਨੂੰ ਬਦਲ ਰਿਹਾ ਮੌਸਮ, ਪੜ੍ਹੋ Weather Update

ਗੁਰਸ਼ਰਨ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਅੰਮ੍ਰਿਤਸਰ ਰੋਡ ਬਾਈਪਾਸ ਪਿੰਡ ਕਕਾ ਕੰਡਿਆਲਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦਾ ਵੱਡਾ ਭਰਾ ਗੁਰਭੇਜ ਸਿੰਘ (38) ਪੁੱਤਰ ਜਸਵਿੰਦਰ ਸਿੰਘ ਦਾ ਵਿਆਹ ਸਾਲ 2014 ਦੌਰਾਨ ਸੰਦੀਪ ਕੌਰ ਪੁੱਤਰੀ ਗੁਰਮੀਤ ਸਿੰਘ ਵਾਸੀ ਪਿੰਡ ਅਕਾਲਗੜ੍ਹ ਢਭਈਆਂ ਜ਼ਿਲ੍ਹਾ ਅੰਮ੍ਰਿਤਸਰ ਨਾਲ ਹੋਇਆ ਸੀ, ਜਿਸ ਦੇ ਘਰ ਦੋ ਬੇਟੀਆਂ ਨੇ ਜਨਮ ਲਿਆ।

ਇਹ ਵੀ ਪੜ੍ਹੋਪੰਜਾਬ ਵਿਚ ਹੁਣ ਰਾਸ਼ਨ ਡਿਪੂਆਂ ਤੋਂ ਨਹੀਂ ਮਿਲੇਗੀ ਕਣਕ !

ਗੁਰਸ਼ਰਨ ਸਿੰਘ ਨੇ ਬਿਆਨਾਂ ਵਿਚ ਦੱਸਿਆ ਕਿ ਗੁਰਭੇਜ ਸਿੰਘ ਅਤੇ ਉਸ ਦੀ ਪਤਨੀ ਸੰਦੀਪ ਕੌਰ ਦਾ ਆਪਸ ਵਿਚ ਝਗੜਾ ਚਲਦਾ ਰਹਿੰਦਾ ਸੀ ਅਤੇ ਸੰਦੀਪ ਕੌਰ ਅਕਸਰ ਹੀ ਲੜ ਕੇ ਪੇਕੇ ਘਰ ਚਲੀ ਜਾਂਦੀ ਸੀ ਅਤੇ ਜਾਣ ਲੱਗਿਆਂ ਆਪਣੇ ਨਾਲ ਪੈਸੇ ਅਤੇ ਗਹਿਣੇ ਲੈ ਕੇ ਚਲੀ ਗਈ ਸੀ। ਗੁਰਭੇਜ ਸਿੰਘ ਦਾ ਸਹੁਰਾ ਪਰਿਵਾਰ ਉਸ ਨੂੰ ਤੰਗ-ਪ੍ਰੇਸ਼ਾਨ ਕਰਦਾ ਰਹਿੰਦਾ ਸੀ। ਉਨ੍ਹਾਂ ਤੋਂ ਤੰਗ ਆ ਕੇ ਉਸ ਦੇ ਭਰਾ ਨੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨ ਤਰਨ ਦੇ ਏ.ਐੱਸ.ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਮ੍ਰਿਤਕ ਦੀ ਪਤਨੀ ਸੰਦੀਪ ਕੌਰ ਪੁੱਤਰੀ ਗੁਰਮੀਤ ਸਿੰਘ, ਸਹੁਰਾ ਗੁਰਮੀਤ ਸਿੰਘ, ਸੱਸ ਸਰਬਜੀਤ ਕੌਰ ਪਤਨੀ ਗੁਰਮੀਤ ਸਿੰਘ, ਸਾਲਾ ਜੋਬਨਜੀਤ ਸਿੰਘ ਪੁੱਤਰ ਗੁਰਮੀਤ ਸਿੰਘ, ਸਾਲੀਆਂ ਰਾਜਵੀਰ ਕੌਰ ਅਤੇ ਗੁਰਪ੍ਰੀਤ ਕੌਰ ਪੁੱਤਰੀਆਂ ਗੁਰਮੀਤ ਸਿੰਘ ਵਾਸੀ ਅਕਾਲਗੜ੍ਹ ਜ਼ਿਲਾ ਅੰਮ੍ਰਿਤਸਰ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਗ੍ਰਿਫਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋਪੰਜਾਬ 'ਚ ਛੁੱਟੀਆਂ ਦੌਰਾਨ ਵੀ ਖੁੱਲ੍ਹੇ ਰਹਿਣਗੇ ਸਰਕਾਰੀ ਦਫ਼ਤਰ, 31 ਜੁਲਾਈ ਤੋਂ ਪਹਿਲਾਂ ਕਰਾ ਲਓ ਕੰਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News