ਜਲੰਧਰ ’ਚੋਂ ਸਾਹਮਣੇ ਆਇਆ ਹੈਰਾਨ ਕਰਦਾ ਮਾਮਲਾ, ਪਤੀ ’ਤੇ ਸਮਲਿੰਗੀ ਹੋਣ ਦੇ ਦੋਸ਼ ਲਗਾ ਥਾਣੇ ਪੁੱਜੀ ਪਤਨੀ

Wednesday, May 12, 2021 - 10:32 PM (IST)

ਜਲੰਧਰ ’ਚੋਂ ਸਾਹਮਣੇ ਆਇਆ ਹੈਰਾਨ ਕਰਦਾ ਮਾਮਲਾ, ਪਤੀ ’ਤੇ ਸਮਲਿੰਗੀ ਹੋਣ ਦੇ ਦੋਸ਼ ਲਗਾ ਥਾਣੇ ਪੁੱਜੀ ਪਤਨੀ

ਜਲੰਧਰ— ਜਲੰਧਰ ’ਚੋਂ ਇਕ ਪਤੀ-ਪਤਨੀ ਦੇ ਵਿਵਾਦ ਦਾ ਅਜਿਹਾ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਜਾਣ ਤੁਸੀਂ ਵੀ ਹੈਰਾਨ ਰਹਿ ਜਾਓਗੇ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਜਲੰਧਰ ਦੀ ਰਹਿਣ ਵਾਲੀ ਇਕ ਔਰਤ ਨੇ ਦੋਸ਼ ਲਗਾਇਆ ਕਿ ਉਸ ਦਾ ਪਤੀ ਸਮਲਿੰਗੀ ਹੈ ਅਤੇ ਆਪਣੇ ਇਕ ਦੋਸਤ ਨਾਲ ਉਹ ਗੁਪਤ ਤਰੀਕੇ ਨਾਲ ਵਿਆਹ ਵੀ ਕਰ ਚੁੱਕਾ ਹੈ। ਪੀੜਤ ਪਤਨੀ ਨੇ ਦੋਸ਼ੀ ਪਤੀ ਦੀ ਆਪਣੇ ਦੋਸਤ ਦੇ ਨਾਲ ਵਿਆਹ ਦੀ ਤਸਵੀਰ ਵੀ ਪੁਲਸ ਨੂੰ ਦਿੱਤੀ। ਇਸ ਦੇ ਨਾਲ ਹੀ ਪੀੜਤਾ ਨੇ ਕਿਹਾ ਕਿ ਕਰਵਾਚੌਥ ਦੇ ਦਿਨ ਪਤੀ ਨੇ ਆਪਣੇ ਦੋਸਤ ਲਈ ਵਰਤ ਵੀ ਰੱਖਿਆ ਸੀ। ਇਸ ਦੀ ਜਾਣਕਾਰੀ ਪਤੀ ਨੇ ਉਸ ਨੂੰ ਖ਼ੁਦ ਹੀ ਦਿੱਤੀ ਸੀ। ਜਦੋਂ ਉਸ ਨੇ ਇਸ ਦਾ ਵਿਰੋਧ ਕੀਤਾ ਤਾਂ ਉਸ ਨੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਪੀੜਤਾ ਦੀ ਸ਼ਿਕਾਇਤ ਦੀ ਸ਼ੁਰੂਆਤੀ ਜਾਂਚ ਦੇ ਬਾਅਦ ਪੁਲਸ ਨੇ ਲੁਧਿਆਣਾ ਦੇ ਜੋਧੇਵਾਲ ਵਾਸੀ ਦੋਸ਼ੀ ਪਤੀ, ਸੱਸ ਅਤੇ ਸਹੁਰੇ ’ਤੇ ਕੇਸ ਦਰਜ ਕਰ ਲਿਆ ਹੈ। 

ਇਹ ਵੀ ਪੜ੍ਹੋ: ਜਲੰਧਰ: ਲਾਕਡਾਊਨ ਦੌਰਾਨ ਬੱਸਾਂ 'ਚ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਲਈ ਪੰਜਾਬ ਰੋਡਵੇਜ਼ ਨੇ ਦਿੱਤੀ ਵੱਡੀ ਸਹੂਲਤ

ਪੀੜਤਾ ਨੇ ਦੱਸਿਆ ਕਿ ਉਸ ਦਾ ਵਿਆਹ ਜਨਵਰੀ 2019 ’ਚ ਲੁਧਿਆਣਾ ਦੇ ਇਕ ਨੌਜਵਾਨ ਨਾਲ ਹੋਇਆ ਸੀ। ਵਿਆਹ ਦੇ ਕੁਝ ਦਿਨ ਬਾਅਦ ਹੀ ਸਹੁਰੇ ਵਾਲਿਆਂ ਨੇ ਉਸ ਨੂੰ ਦਾਜ ਲਈ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਸਹੁਰੇ ਵਾਲੇ ਉਸ ਨੂੰ ਦਾਜ ’ਚ ਬੁਲੇਟ ਲਿਆਉਣ ਦੀ ਮੰਗ ਕਰਦੇ ਸਨ। ਵਿਆਹ ਦੇ ਇਕ ਮਹੀਨੇ ਬਾਅਦ ਹੀ ਉਸ ਦਾ ਪਤੀ ਘਰੋਂ ਭੱਜ ਗਿਆ। ਜਦੋਂ ਪਤੀ ਦੀ ਭਾਲ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਉਹ ਆਪਣੇ ਦੋਸਤ ਨਾਲ ਦਿੱਲੀ ਭੱਜ ਗਿਆ ਹੈ। ਇਸ ਦੌਰਾਨ ਮਹਿਲਾ ਗਰਭਵਤੀ ਹੋਈ ਅਤੇ ਉਸ ਨੇ ਇਕ ਬੱਚੇ ਨੂੰ ਜਨਮ ਦਿੱਤਾ। 

ਇਹ ਵੀ ਪੜ੍ਹੋ: ਪੰਜਾਬ 'ਚ ਬੰਦ ਪਏ ਆਕਸੀਜਨ ਪਲਾਂਟਾਂ ਨੂੰ ਸੰਜੀਵਨੀ ਦੇਣ ਲਈ ਫ਼ੌਜ ਨੇ ਸੰਭਾਲੀ ਕਮਾਨ, ਜਲਦ ਹੋਣਗੇ ਚਾਲੂ

ਪਰਿਵਾਰ ਨੂੰ ਪਤਾ ਸੀ ਮੁੰਡੇ ਦੀ ਅਸਲੀਅਤ ਪਰ ਵਿਆਹ ਤੋਂ ਪਹਿਲਾਂ ਨਹੀਂ ਦੱਸਿਆ ਗਿਆ 
ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਪੀੜਤਾ ਨੇ ਦੱਸਿਆ ਕਿ ਦੋਸ਼ੀ ਪਤੀ ਦੇ ਪਰਿਵਾਰ ਵਾਲਿਆਂ ਨੂੰ ਇਸ ਗੱਲ ਦੀ ਜਾਣਕਾਰੀ ਸੀ ਕਿ ਉਨ੍ਹਾਂ ਦਾ ਬੇਟਾ ਸਮਲਿੰਗੀ ਹੈ ਪਰ ਵਿਆਹ ਤੋਂ ਪਹਿਲਾਂ ਇਸ ਬਾਰੇ ਉਨ੍ਹਾਂ ਨੂੰ ਕੁਝ ਵੀ ਨਹੀਂ ਦੱਸਿਆ ਗਿਆ। ਵਿਆਹ ਦੇ ਬਾਅਦ ਸਹੁਰੇ ਨੇ ਦੱਸਿਆ ਕਿ ਉਸ ਦਾ ਪਤੀ ਸਮਲਿੰਗੀ ਹੈ ਅਤੇ ਉਸ ਦੇ ਆਪਣੇ ਦੋਸਤ ਨਾਲ ਸਰੀਰਕ ਸੰੰਬੰਧ ਹਨ। ਉਨ੍ਹਾਂ ਨੂੰ ਘਰ ’ਚ ਇਕ ਨੌਕਰਾਣੀ ਦੀ ਲੋੜ ਸੀ ਇਸ ਲਈ ਸਭ ਕੁਝ ਜਾਣਦੇ ਹੋਏ ਵੀ ਆਪਣੇ ਸਮਲਿੰਗੀ ਪੁੱਤਰ ਨਾਲ ਉਨ੍ਹਾਂ ਨੇ ਵਿਆਹ ਕਰ ਦਿੱਤਾ। ਪੁਲਸ ਵੱਲੋਂ ਇਸ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਜਲੰਧਰ: ਕੋਰੋਨਾ ਨੇ ਖ਼ੂਨ ਦੇ ਰਿਸ਼ਤੇ ’ਚ ਪੈਦਾ ਕੀਤੀਆਂ ਦੂਰੀਆਂ, ਸ਼ਮਸ਼ਾਨਘਾਟਾਂ 'ਚੋਂ ਸਾਹਮਣੇ ਆ ਰਹੀਆਂ ਦਰਦਨਾਕ ਤਸਵੀਰਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

shivani attri

Content Editor

Related News