ਖ਼ੌਫਨਾਕ : ਜਿਊਣ-ਮਰਨ ਦੀਆਂ ਕਸਮਾਂ ਖਾਣ ਵਾਲਾ ਪਤੀ ਅਜਿਹਾ ਕਾਰਾ ਕਰੇਗਾ, ਪਤਨੀ ਨੇ ਸੁਫ਼ਨੇ ''ਚ ਵੀ ਨਹੀਂ ਸੀ ਸੋਚਿਆ

Friday, Mar 05, 2021 - 10:19 AM (IST)

ਖ਼ੌਫਨਾਕ : ਜਿਊਣ-ਮਰਨ ਦੀਆਂ ਕਸਮਾਂ ਖਾਣ ਵਾਲਾ ਪਤੀ ਅਜਿਹਾ ਕਾਰਾ ਕਰੇਗਾ, ਪਤਨੀ ਨੇ ਸੁਫ਼ਨੇ ''ਚ ਵੀ ਨਹੀਂ ਸੀ ਸੋਚਿਆ

ਪਟਿਆਲਾ (ਬਲਜਿੰਦਰ) : ਜਿਸ ਪਤੀ ਨੇ ਸੱਤ ਫੇਰੇ ਲੈ ਕੇ ਪਤਨੀ ਨਾਲ ਜਿਊਣ-ਮਰਨ ਦੀਆਂ ਕਸਮਾਂ ਖਾਧੀਆਂ, ਉਹ ਇਕ ਦਿਨ ਅਜਿਹਾ ਖ਼ੌਫਨਾਕ ਕਾਰਾ ਕਰ ਜਾਵੇਗਾ, ਪਤਨੀ ਨੇ ਕਦੇ ਸੁਫ਼ਨੇ 'ਚ ਵੀ ਨਹੀਂ ਸੀ ਸੋਚਿਆ। ਇਸ ਜ਼ਾਲਮ ਪਤੀ ਨੇ ਪਤਨੀ ਨੂੰ ਮਾਰਨ ਦੀ ਨੀਅਤ ਨਾਲ ਬੈੱਡ 'ਤੇ ਪੈਟਰੋਲ ਛਿੜਕਿਆ ਅਤੇ ਫਿਰ ਪਤਨੀ ਨੂੰ ਕਮਰੇ 'ਚ ਬੰਦ ਕਰਕੇ ਭੱਜ ਗਿਆ। ਫਿਲਹਾਲ ਪੁਲਸ ਨੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਲਈ ਅੱਜ ਤੋਂ ਕਰੋ ਅਪਲਾਈ, ਮੁੜ ਖੁੱਲ੍ਹਿਆ ਪੋਰਟਲ

PunjabKesari

ਜਾਣਕਾਰੀ ਮੁਤਾਬਕ ਪੀੜਤਾ ਆਰਤੀ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਵਿਆਹ ਪਿੰਡ ਬਡਲੀ ਦੇ ਕੁਲਦੀਪ ਸਿੰਘ ਪੁੱਤਰ ਨਛੱਤਰ ਗਿਰ ਨਾਲ ਹੋਇਆ ਹੈ। ਪੀੜਤਾ ਨੇ ਪੁਲਸ ਨੂੰ ਦੱਸਿਆ ਕਿ ਪਤੀ ਕੁਲਦੀਪ ਸਿੰਘ ਉਸ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਕਮਰੇ ’ਚ ਦਾਖ਼ਲ ਹੋਇਆ ਅਤੇ ਉਸ ਨੇ ਬੈੱਡ ’ਤੇ ਪੈਟਰੋਲ ਛਿੜਕ ਦਿੱਤਾ। ਇਸ ਤੋਂ ਬਾਅਦ ਉਸ ਦੇ ਪਤੀ ਨੇ ਕਮਰੇ 'ਚ ਅੱਗ ਲਗਾਈ ਅਤੇ ਕੁੰਡਾ ਲਗਾ ਕੇ ਭੱਜ ਗਿਆ।

ਇਹ ਵੀ ਪੜ੍ਹੋ : ਖੰਨਾ ਨੈਸ਼ਨਲ ਹਾਈਵੇਅ 'ਤੇ ਜ਼ਿੰਦਾ ਸੜੀ ਜਵਾਨ ਕੁੜੀ, ਦਰਦਨਾਕ ਮੰਜ਼ਰ ਦੇਖ ਦਹਿਲੇ ਲੋਕਾਂ ਦੇ ਦਿਲ

ਜਦੋਂ ਆਰਤੀ ਨੇ ਰੌਲਾ ਪਾਇਆ ਤਾਂ ਉਸ ਦੀ ਭੈਣ ਨੇ ਆ ਕੇ ਅੱਗ ਬੁਝਾਈ ਅਤੇ ਉਸ ਨੂੰ ਬਾਹਰ ਕੱਢਿਆ। ਇਸ ਹਾਦਸੇ ਦੌਰਾਨ ਆਰਤੀ ਬੁਰੀ ਤਰ੍ਹਾਂ ਝੁਲਸ ਗਈ, ਜੋ ਕਿ ਇਸ ਸਮੇਂ ਪੀ. ਜੀ. ਆਈ. ਚੰਡੀਗੜ੍ਹ ਵਿਖੇ ਦਾਖ਼ਲ ਹੈ। ਫਿਲਹਾਲ ਪੁਲਸ ਨੇ ਆਰਤੀ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਨੋਟ : ਸਮਾਜ 'ਚ ਹੋ ਰਹੇ ਰਿਸ਼ਤਿਆਂ ਦੇ ਘਾਣ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ


author

Babita

Content Editor

Related News