ਗਲ਼ਾ ਘੁੱਟ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, ਚਰਿੱਤਰ ''ਤੇ ਸੀ ਸ਼ੱਕ, ਖੁਦਕੁਸ਼ੀ ਦੱਸ ਪੁਲਸ ਨੂੰ ਕੀਤਾ ਗੁੰਮਰਾਹ

Sunday, Nov 05, 2023 - 12:09 AM (IST)

ਗਲ਼ਾ ਘੁੱਟ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, ਚਰਿੱਤਰ ''ਤੇ ਸੀ ਸ਼ੱਕ, ਖੁਦਕੁਸ਼ੀ ਦੱਸ ਪੁਲਸ ਨੂੰ ਕੀਤਾ ਗੁੰਮਰਾਹ

ਰਾਮਪੁਰਾ ਫੂਲ (ਤਰਸੇਮ) : ਪਿੰਡ ਪੀਰਕੋਟ ’ਚ ਪਤੀ ਵੱਲੋਂ ਪਤਨੀ ਦਾ ਚੁੰਨੀ ਨਾਲ ਗਲ਼ਾ ਘੁੱਟ ਕੇ ਕਤਲ ਕਰ ਦੇਣ ਦਾ ਸਮਾਚਾਰ ਮਿਲਿਆ ਹੈ। ਪੁਲਸ ਨੇ ਇਸ ਮਾਮਲੇ ’ਚ ਪਰਚਾ ਦਰਜ ਕਰਕੇ ਮ੍ਰਿਤਕਾ ਦੇ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਬ-ਡਵੀਜ਼ਨ ਰਾਮਪੁਰਾ ਫੂਲ ਦੇ ਉਪ ਕਪਤਾਨ ਪੁਲਸ ਮੋਹਿਤ ਅਗਰਵਾਲ ਨੇ ਇਸ ਸਾਰੇ ਮਾਮਲੇ ਦੀ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪਿੰਡ ਮਾਛੀਕੇ (ਮੋਗਾ) ਦੀ ਲੜਕੀ ਬੇਅੰਤ ਕੌਰ ਦਾ ਤਕਰੀਬਨ 18 ਸਾਲ ਪਹਿਲਾਂ ਬਠਿੰਡਾ ਜ਼ਿਲ੍ਹੇ ਦੇ ਪਿੰਡ ਪੀਰਕੋਟ ਵਿਖੇ ਗੁਰਸੇਵਕ ਸਿੰਘ ਨਾਲ ਵਿਆਹ ਹੋਇਆ ਸੀ। ਥੋੜ੍ਹੇ ਸਮੇਂ ਬਾਅਦ ਹੀ ਪਤੀ-ਪਤਨੀ ’ਚ ਅਣਬਣ ਰਹਿਣ ਲੱਗ ਪਈ ਸੀ, ਕਈ ਵਾਰ ਝਗੜਾ ਹੋਇਆ ਤੇ ਪੰਚਾਇਤਾਂ ਵੀ ਪਰ ਮਾਮਲੇ ਦੀ ਸ਼ੱਕ ਦੂਰ ਨਾ ਹੋ ਸਕਿਆ।

ਇਹ ਵੀ ਪੜ੍ਹੋ : ਪਰਾਲੀ ਨੂੰ ਜਬਰਨ ਅੱਗ ਲਗਾਉਣ ਦੇ ਮਾਮਲੇ ’ਚ CM ਮਾਨ ਵੱਲੋਂ ਕੀਤੇ ਟਵੀਟ 'ਤੇ ਰਾਜਾ ਵੜਿੰਗ ਨੇ ਕਹੀ ਇਹ ਗੱਲ

ਸਮਝਿਆ ਜਾ ਰਿਹਾ ਹੈ ਕਿ ਗੁਰਸੇਵਕ ਸਿੰਘ ਨੂੰ ਆਪਣੀ ਪਤਨੀ ਦੇ ਚਰਿੱਤਰ ’ਤੇ ਸ਼ੱਕ ਸੀ ਤੇ ਝਗੜੇ ਦੀ ਮੁੱਖ ਵਜ੍ਹਾ ਵੀ ਇਹੋ ਸੀ। ਇਹ ਵੀ ਪਤਾ ਲੱਗਾ ਹੈ ਕਿ ਪਰਿਵਾਰ ਅੰਦਰ ਪੈਸਿਆਂ ਦੇ ਲੈਣ-ਦੇਣ ਦਾ ਵੀ ਚੱਕਰ ਚੱਲਦਾ ਸੀ, ਜਿਸ ਨੇ ਬਲ਼ਦੀ ’ਤੇ ਤੇਲ ਪਾਇਆ। ਡੀ.ਐੱਸ.ਪੀ. ਨੇ ਇਹ ਵੀ ਦੱਸਿਆ ਕਿ ਕਤਲ ਨੂੰ ਖੁਦਕੁਸ਼ੀ ਦਾ ਮਾਮਲਾ ਕਹਿ ਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਵੀ ਹੋਈ ਪਰ ਜਾਂਚ ਦੌਰਾਨ ਸਾਹਮਣੇ ਆਇਆ ਕਿ ਬੇਅੰਤ ਕੌਰ ਦੀ ਹੱਤਿਆ ਉਸ ਦੇ ਪਤੀ ਗੁਰਸੇਵਕ ਸਿੰਘ ਵੱਲੋਂ ਗਲ਼ਾ ਘੁੱਟ ਦੇਣ ਕਾਰਨ ਹੋਈ।

ਇਹ ਵੀ ਪੜ੍ਹੋ : ਪੰਨੂ ਨੇ ਫਿਰ ਦਿੱਤੀ ਧਮਕੀ, ਕਿਹਾ- 19 ਨਵੰਬਰ ਤੋਂ ਦੁਨੀਆ ਭਰ 'ਚ ਨਹੀਂ ਉੱਡਣ ਦਿੱਤੀ ਜਾਵੇਗੀ ਏਅਰ ਇੰਡੀਆ

ਪੁਲਸ ਨੇ ਮ੍ਰਿਤਕਾ ਦੇ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਧਾਰਾ 302 ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ। ਇਨ੍ਹਾਂ ਦਾ 18 ਸਾਲ ਦਾ ਇਕ ਬੇਟਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਮ੍ਰਿਤਕਾ ਦੇ ਅੰਤਿਮ ਸੰਸਕਾਰ ਨੂੰ ਲੈ ਕੇ ਵੀ ਪੇਕੇ ਅਤੇ ਸਹੁਰੇ ਪਰਿਵਾਰ ਦਰਮਿਆਨ ਰੱਫੜ ਪਿਆ ਰਿਹਾ, ਜੋ ਪੁਲਸ ਦੀ ਸੂਝ-ਬੂਝ ਨਾਲ ਸੁਲਝਾ ਲਿਆ ਗਿਆ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News