ਪਤਨੀ ਦਾ ਕਤਲ ਕਰਨ ਤੋਂ ਬਾਅਦ ਖ਼ੁਦ ਥਾਣੇ ਪਹੁੰਚਿਆ ਪਤੀ, ਫਿਰ ਜੋ ਹੋਇਆ ਸੁਣ ਰਹਿ ਜਾਓਗੇ ਹੈਰਾਨ

Friday, Jun 16, 2023 - 02:26 PM (IST)

ਪਤਨੀ ਦਾ ਕਤਲ ਕਰਨ ਤੋਂ ਬਾਅਦ ਖ਼ੁਦ ਥਾਣੇ ਪਹੁੰਚਿਆ ਪਤੀ, ਫਿਰ ਜੋ ਹੋਇਆ ਸੁਣ ਰਹਿ ਜਾਓਗੇ ਹੈਰਾਨ

ਮੱਖੂ (ਵਾਹੀ) : ਥਾਣਾ ਮੱਖੂ ਅਧੀਨ ਪੈਂਦੇ ਪਿੰਡ ਕੁੱਸੂਵਾਲਾ ਦੇ ਵਾਸੀ ਭਜਨ ਸਿੰਘ ਪੁੱਤਰ ਕਰਨੈਲ ਸਿੰਘ ਵੱਲੋਂ ਬੀਤੀ ਦੇਰ ਰਾਤ ਆਪਣੀ ਪਤਨੀ ਊਸ਼ਾ ਰਾਣੀ ਦਾ ਕਤਲ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਭਜਨ ਸਿੰਘ ਨੇ ਪਤਨੀ ਦਾ ਕਤਲ ਕਰਨ ਤੋਂ ਬਾਅਦ ਜੋਗੇਵਾਲਾ ਪੁਲਸ ਚੌਕੀ ’ਚ ਜਾ ਕੇ ਪੁਲਸ ਅਧਿਕਾਰੀਆਂ ਨੂੰ ਦੱਸਿਆ ਕਿ 3-4 ਅਣਪਛਾਤਿਆਂ ਵਿਅਕਤੀਆਂ ਵੱਲੋਂ ਉਸ ਦੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ- CM ਮਾਨ ਨੇ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮਸਲਿਆਂ 'ਤੇ ਹੋਈ ਚਰਚਾ

ਸੂਚਨਾ ਮਿਲਣ ਤੋਂ ਬਾਅਦ ਜਦੋਂ ਪੁਲਸ ਚੌਂਕੀ ਜੋਗੇਵਾਲਾ ਦੇ ਪੁਲਸ ਅਧਿਕਾਰੀਆਂ ਨੇ ਮੌਕੇ ’ਤੇ ਜਾ ਕੇ ਵੇਖਿਆ ਤਾਂ ਉਨ੍ਹਾਂ ਨੂੰ ਉਸ਼ਾ ਰਾਣੀ ਦੇ ਕਤਲ ਦਾ ਮਾਮਲਾ ਥੋੜਾ ਸ਼ੱਕੀ ਲੱਗਾ। ਜਦੋਂ ਪੁਲਸ ਅਧਿਕਾਰੀਆਂ ਵੱਲੋਂ ਕਤਲ ਦੀ ਸਖ਼ਤੀ ਨਾਲ ਤਫਤੀਸ਼ ਕੀਤੀ ਗਈ ਤਾਂ ਭਜਨ ਸਿੰਘ ਨੇ ਪਤਨੀ ਦਾ ਕਤਲ ਕਰ ਕਬੂਲ ਲਿਆ। ਪੁਲਸ ਵੱਲੋਂ ਭਜਨ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਅਤੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਬਹਾਨੇ ਨਾਲ 82 ਸਾਲਾ ਦਾਦੀ ਨੂੰ ਕਾਰ 'ਚ ਬਿਠਾ ਲੈ ਗਿਆ ਬਾਹਰ, ਫਿਰ ਪੋਤੇ ਨੇ ਕੀਤਾ ਲੂ ਕੰਡੇ ਖੜ੍ਹੇ ਕਰਨ ਵਾਲਾ ਕਾਰਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News